AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ ਰਿਸ਼ਵਤਖ਼ੋਰੀ ਮਾਮਲਾ: SHO ਤੇ ਗੰਨਮੈਨ ਅਦਾਲਤ ‘ਚ ਪੇਸ਼, ਬੋਲੀ- ਨੌਕਰੀ ‘ਚ ਇੰਝ ਚੱਲਦਾ, ਆਲ ਇਜ਼ ਵੈੱਲ’

ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ ਤਾਇਨਾਤ ਮਹਿਲਾ ਐੱਸ.ਐੱਚ.ਓ. (SHO) ਸੁਨੀਤਾ ਬਾਵਾ ਅਤੇ ਪੰਜਾਬ ਹੋਮਗਾਰਡਜ਼ (PHG) ਦੇ ਜਵਾਨ ਨੂੰ ਰਿਸ਼ਵਤਖ਼ੋਰੀ ਦੇ ਆਰੋਪਾਂ ਤਹਿਤ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਦੀ ਟੀਮ ਵੱਲੋਂ ਮੋਗਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬੀਤੀ ਰਾਤ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਹੋਮਗਾਰਡ ਦੇ ਜਵਾਨ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।

ਮੋਗਾ ਰਿਸ਼ਵਤਖ਼ੋਰੀ ਮਾਮਲਾ: SHO ਤੇ ਗੰਨਮੈਨ ਅਦਾਲਤ 'ਚ ਪੇਸ਼, ਬੋਲੀ- ਨੌਕਰੀ 'ਚ ਇੰਝ ਚੱਲਦਾ, ਆਲ ਇਜ਼ ਵੈੱਲ'
munish-jindal
| Updated On: 27 Sep 2026 17:56 PM IST
Share

ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ ਤਾਇਨਾਤ ਮਹਿਲਾ ਐੱਸ.ਐੱਚ.ਓ. (SHO) ਸੁਨੀਤਾ ਬਾਵਾ ਅਤੇ ਪੰਜਾਬ ਹੋਮਗਾਰਡਜ਼ (PHG) ਦੇ ਜਵਾਨ ਨੂੰ ਰਿਸ਼ਵਤਖ਼ੋਰੀ ਦੇ ਆਰੋਪਾਂ ਤਹਿਤ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਦੀ ਟੀਮ ਵੱਲੋਂ ਮੋਗਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬੀਤੀ ਰਾਤ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਹੋਮਗਾਰਡ ਦੇ ਜਵਾਨ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।

ਗ੍ਰਿਫ਼ਤਾਰ ਕੀਤੇ ਗਏ ਜਵਾਨ ਨੇ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਕਿ ਉਹ ਇਹ ਰਕਮ ਐੱਸ.ਐੱਚ.ਓ. ਸੁਨੀਤਾ ਬਾਵਾ ਦੇ ਕਹਿਣ ਤੇ ਲੈਣ ਆਇਆ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕਰਦੇ ਹੋਏ ਥਾਣਾ ਮੁਖੀ ਸੁਨੀਤਾ ਬਾਵਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਪੂਰੇ ਘਟਨਾਕ੍ਰਮ ਦੌਰਾਨ ਐੱਸ.ਐੱਚ.ਓ. ਸੁਨੀਤਾ ਬਾਵਾ ਬੇਹੱਦ ਬੇਬਾਕ ਅਤੇ ਵੱਖਰੇ ਅੰਦਾਜ਼ ਵਿੱਚ ਨਜ਼ਰ ਆਈ।

ਕੇਸ ਚ ਨਾਮਜ਼ਦ ਕਰਨ ਦਾ ਡਰਾਵਾ ਦੇ ਕੇ ਮੰਗੀ ਸੀ ਰਿਸ਼ਵਤ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨੂਰਪੁਰ ਹਕੀਮਾਂ ਦੇ ਵਸਨੀਕ ਰਾਜਵਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਇੱਕ ਮਾਮਲੇ ਵਿੱਚ ਉਸ ਦਾ ਨਾਮ ਸ਼ਾਮਲ ਕਰਨ ਦਾ ਡਰਾਵਾ ਦੇ ਕੇ ਮੁਲਜ਼ਮ ਪੀ.ਐੱਚ.ਜੀ. ਗੁਰਅਵਤਾਰ ਸਿੰਘ ਵੱਲੋਂ ਉਸ ਕੋਲੋਂ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਬਾਅਦ ਵਿੱਚ ਦੋਵਾਂ ਧਿਰਾਂ ਵਿਚਾਲੇ ਇਹ ਸੌਦਾ 80 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਮੁਲਜ਼ਮ ਨੇ ਸ਼ਿਕਾਇਤਕਰਤਾ ਕੋਲੋਂ ਵੱਖ-ਵੱਖ ਮਿਤੀਆਂ ਤੇ ਪਹਿਲਾਂ ਹੀ 20 ਹਜ਼ਾਰ ਰੁਪਏ ਵਸੂਲ ਲਏ ਸਨ ਅਤੇ ਬਾਕੀ ਰਹਿੰਦੇ 60 ਹਜ਼ਾਰ ਰੁਪਏ ਲੈਣ ਲਈ ਲਗਾਤਾਰ ਦਬਾਅ ਬਣਾ ਰਿਹਾ ਸੀ।

ਮੋਬਾਈਲ ਰਿਕਾਰਡਿੰਗ ਬਣੀ ਅਹਿਮ ਸਬੂਤ

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਇਸ ਗੱਲਬਾਤ ਦੀ ਰਿਕਾਰਡਿੰਗ ਆਪਣੇ ਮੋਬਾਈਲ ਫ਼ੋਨ ਵਿੱਚ ਸੁਰੱਖਿਅਤ ਕਰ ਲਈ ਅਤੇ ਇਸ ਪੁਖ਼ਤਾ ਸਬੂਤ ਨੂੰ ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਦੀ ਇੰਸਪੈਕਟਰ ਜਗਨਦੀਪ ਕੌਰ ਸਾਹਮਣੇ ਪੇਸ਼ ਕਰ ਦਿੱਤਾ। ਸ਼ਿਕਾਇਤ ਦੀ ਮੁੱਢਲੀ ਪੜਤਾਲ ਅਤੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵਿਜੀਲੈਂਸ ਨੇ ਮਾਮਲਾ ਦਰਜ ਕਰ ਲਿਆ। ਇਸ ਉਪਰੰਤ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਜਾਲ ਵਿਛਾ ਕੇ ਥਾਣਾ ਕੋਟ ਈਸੇ ਖਾਂ ਦੇ ਪੀ.ਐੱਚ.ਜੀ. ਗੁਰਅਵਤਾਰ ਸਿੰਘ ਨੂੰ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਮੁੱਢਲੀ ਪੁੱਛਗਿੱਛ ਦੌਰਾਨ ਗੁਰਅਵਤਾਰ ਸਿੰਘ ਨੇ ਦੱਸਿਆ ਕਿ ਇਸ ਰਿਸ਼ਵਤ ਦੀ ਰਕਮ ਵਿੱਚੋਂ 50 ਹਜ਼ਾਰ ਰੁਪਏ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫ਼ਸਰ ਸੁਨੀਤਾ ਬਾਵਾ ਨੂੰ ਦਿੱਤੇ ਜਾਣੇ ਸਨ। ਇਸ ਖ਼ੁਲਾਸੇ ਤੋਂ ਤੁਰੰਤ ਬਾਅਦ ਵਿਜੀਲੈਂਸ ਟੀਮ ਨੇ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਸੁਨੀਤਾ ਬਾਵਾ ਨੂੰ ਵੀ ਮੁਲਜ਼ਮ ਗੁਰਅਵਤਾਰ ਸਿੰਘ ਪਾਸੋਂ ਉਕਤ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Follow Us
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...