AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੋਗਾ ‘ਚ ਖਾਲੀ ਪਲਾਟ ‘ਚੋਂ ਮਿਲੀ ਅਨਜਾਨ ਵਿਅਕਤੀ ਦੀ ਗਲੀ-ਸੜੀ ਲਾਸ਼, ਇਲਾਕੇ ‘ਚ ਸਨਸਨੀ

ਮੋਗਾ ਦੇ ਕੋਟਕਪੂਰਾ ਬਾਈਪਾਸ ਦੇ ਨਜ਼ਦੀਕ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਖਾਲੀ ਪਲਾਟ ਵਿੱਚੋਂ ਇੱਕ ਅਗਿਆਤ ਵਿਅਕਤੀ ਦੀ ਬੇਹੱਦ ਖ਼ਰਾਬ ਹਾਲਤ ਵਿੱਚ ਲਾਸ਼ ਬਰਾਮਦ ਹੋਈ। ਲਾਸ਼ ਇਸ ਕਦਰ ਗਲ ਚੁੱਕੀ ਸੀ ਕਿ ਉਹ ਲਗਭਗ ਇੱਕ ਕੰਕਾਲ ਦਾ ਰੂਪ ਧਾਰਨ ਕਰ ਚੁੱਕੀ ਸੀ।

ਮੋਗਾ 'ਚ ਖਾਲੀ ਪਲਾਟ 'ਚੋਂ ਮਿਲੀ ਅਨਜਾਨ ਵਿਅਕਤੀ ਦੀ ਗਲੀ-ਸੜੀ ਲਾਸ਼, ਇਲਾਕੇ 'ਚ ਸਨਸਨੀ
munish-jindal
| Updated On: 02 Jul 2026 19:34 PM IST
Share

ਮੋਗਾ ਦੇ ਕੋਟਕਪੂਰਾ ਬਾਈਪਾਸ ਦੇ ਨਜ਼ਦੀਕ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਖਾਲੀ ਪਲਾਟ ਵਿੱਚੋਂ ਇੱਕ ਅਗਿਆਤ ਵਿਅਕਤੀ ਦੀ ਬੇਹੱਦ ਖ਼ਰਾਬ ਹਾਲਤ ਵਿੱਚ ਲਾਸ਼ ਬਰਾਮਦ ਹੋਈ। ਲਾਸ਼ ਇਸ ਕਦਰ ਗਲ ਚੁੱਕੀ ਸੀ ਕਿ ਉਹ ਲਗਭਗ ਇੱਕ ਕੰਕਾਲ ਦਾ ਰੂਪ ਧਾਰਨ ਕਰ ਚੁੱਕੀ ਸੀ। ਇਸ ਮੰਦਭਾਗੀ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਸਵੇਰੇ ਕਰੀਬ 8 ਵਜੇ ਕੋਟਕਪੂਰਾ ਪੁਲ ਦੇ ਹੇਠਾਂ ਬਣੇ ਇੱਕ ਖਾਲੀ ਪਲਾਟ ਵਿੱਚ ਸਥਾਨਕ ਲੋਕਾਂ ਨੇ ਇਸ ਲਾਸ਼ ਨੂੰ ਦੇਖਿਆ। ਲਾਸ਼ ਦੀ ਮੌਜੂਦਾ ਸਥਿਤੀ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਕਾਫ਼ੀ ਦਿਨ ਪੁਰਾਣੀ ਹੈ। ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ। ਫਿਲਹਾਲ ਪੁਲਿਸ ਨੇ ਧਾਰਾ 174 ਦੇ ਤਹਿਤ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚੋਂ ਗੁੰਮਸ਼ੁਦਾ ਲੋਕਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਪੁਲਿਸ ਅਤੇ ਸਮਾਜ ਸੇਵਾ ਸੁਸਾਇਟੀ ਨੇ ਸੰਭਾਲਿਆ ਮੋਰਚਾ

ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਦੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮੋਗਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਸਹਿਯੋਗ ਨਾਲ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ‘ਸਮਾਜ ਸੇਵਾ ਸੁਸਾਇਟੀ’ ਦੇ ਮੈਂਬਰਾਂ ਨੇ ਵੀ ਮਨੁੱਖੀ ਸੰਵੇਦਨਾ ਦਿਖਾਉਂਦੇ ਹੋਏ ਪੁਲਿਸ ਦੀ ਮਦਦ ਕੀਤੀ। ਸੁਸਾਇਟੀ ਦੇ ਮੈਂਬਰਾਂ ਨੇ ਲਾਸ਼ ਨੂੰ ਬੜੇ ਸਤਿਕਾਰ ਸਹਿਤ ਆਪਣੀ ਗੱਡੀ ਰਾਹੀਂ ਸਿਵਲ ਹਸਪਤਾਲ ਮੋਗਾ ਦੇ ਮੁਰਦਾਘਰ ਵਿੱਚ ਪਹੁੰਚਾਇਆ।

ਸ਼ਨਾਖ਼ਤ ਲਈ 72 ਘੰਟਿਆਂ ਦਾ ਸਮਾਂ

ਇਸ ਅਗਿਆਤ ਵਿਅਕਤੀ ਦੀ ਪਛਾਣ ਕਰਨ ਅਤੇ ਉਸ ਦੇ ਵਾਰਿਸਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਸੁਰੱਖਿਅਤ ਰੱਖਵਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਅਤੇ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਲਾਸ਼ ਦੀ ਸ਼ਨਾਖ਼ਤ ਹੋਣ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ (ਕਿ ਇਹ ਕੁਦਰਤੀ ਮੌਤ ਸੀ, ਕੋਈ ਹਾਦਸਾ ਸੀ ਜਾਂ ਫਿਰ ਹੱਤਿਆ) ਦਾ ਸਹੀ ਖੁਲਾਸਾ ਹੋ ਸਕੇਗਾ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...