AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੋਗਾ: ਪ੍ਰੇਮ ਵਿਆਹ ‘ਤੇ ਪੰਚਾਇਤ ਦਾ ਫੈਸਲਾ, ਮੁੰਡੇ ਦੇ ਪਰਿਵਾਰ ਨੂੰ ਕੁੱਟ ਕੇ ਪਿੰਡ ਤੋਂ ਕੱਢਿਆ ਬਾਹਰ, ਜਾਣੋ ਪੂਰਾ ਮਾਮਲਾ

Moga Love Marriage: ਮੋਗਾ ਦੇ ਪਿੰਡ ਘੱਲ ਕਲਾਂ ਵਿੱਚ ਕੁੜੀ- ਮੁੰਡੇ ਦੇ ਪ੍ਰੇਮ ਵਿਆਹ ਤੋਂ ਬਾਅਦ ਨੌਜਵਾਨ ਦੇ ਪਰਿਵਾਰ 'ਤੇ ਹਮਲਾ ਕੀਤਾ ਗਿਆ ਹੈ। ਪਰਿਵਾਰ ਦੇ ਘਰ ਨੂੰ ਤਾਲਾ ਲਗਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਘਰੋਂ ਕੱਢ ਦਿੱਤਾ ਗਿਆ। ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ, ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ ਹੈ, ਪਰ ਪੀੜਤ ਪਰਿਵਾਰ ਨੇ ਸਮਝੌਤੇ ਤੋਂ ਇਨਕਾਰ ਕਰ ਦਿੱਤਾ ਹੈ।

ਮੋਗਾ: ਪ੍ਰੇਮ ਵਿਆਹ 'ਤੇ ਪੰਚਾਇਤ ਦਾ ਫੈਸਲਾ, ਮੁੰਡੇ ਦੇ ਪਰਿਵਾਰ ਨੂੰ ਕੁੱਟ ਕੇ ਪਿੰਡ ਤੋਂ ਕੱਢਿਆ ਬਾਹਰ, ਜਾਣੋ ਪੂਰਾ ਮਾਮਲਾ
munish-jindal
| Updated On: 30 Jul 2025 14:26 PM IST
Share

ਮੋਗਾ ਜ਼ਿਲ੍ਹੇ ਦੇ ਪਿੰਡ ਘੱਲ ਕਲਾਂ ਦੇ ਰਹਿਣ ਵਾਲੇ ਇੱਕ ਨੌਜਵਾਨ ਮੇਲਾ ਨਾਥ ਅਤੇ ਕੁੜੀ ਜਸ਼ਨਦੀਪ ਨੇ ਲਗਭਗ ਚਾਰ ਮਹੀਨੇ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ ਅਤੇ ਘਰੋਂ ਚਲੇ ਗਏ ਸਨ। ਇਸ ਕਾਰਨ ਮੁੰਡੇ ਦੇ ਪਰਿਵਾਰ ਨੂੰ ਪਿੰਡ ਦੀਆਂ ਕੁਝ ਔਰਤਾਂ ਅਤੇ ਹੋਰ ਲੋਕਾਂ ਨੇ ਕੁੱਟਿਆ। ਇਸ ਤੋਂ ਇਲਾਵਾ ਪੀੜਤ ਪਰਿਵਾਰ ਦੇ ਘਰ ਨੂੰ ਤਾਲਾ ਲਗਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ। ਇਸ ਦੀ ਇੱਕ ਵੀਡੀਓ ਵੀ ਵਾਇਰਲ ਹੋਈ।

ਜਾਣਕਾਰੀ ਦਿੰਦੇ ਹੋਏ ਪੀੜਤ ਜਸਵੀਰ ਕੌਰ ਅਤੇ ਉਸ ਦੇ ਪੁੱਤਰ ਗੋਵਿੰਦਾ ਨੇ ਦੱਸਿਆ ਕਿ ਉਨ੍ਹਾਂ ਦੇ ਮੰਡੇ ਮੇਲਾ ਨਾਥ ਅਤੇ ਜਸ਼ਨਦੀਪ ਨੇ ਪ੍ਰੇਮ ਵਿਆਹ ਕੀਤਾ ਹੈ ਅਤੇ ਦੋਵੇਂ ਬਾਲਗ ਹਨ ਅਤੇ ਇਹ ਪਤਾ ਨਹੀਂ ਹੈ ਕਿ ਉਹ ਹੁਣ ਕਿੱਥੇ ਰਹਿ ਰਹੇ ਹਨ। ਮਹਿਲਾ ਸਰਪੰਚ ਦੇ ਪਤੀ ਅਤੇ ਲੜਕੀ ਦੇ ਪਰਿਵਾਰ ਨੇ ਸਾਡੀ ਕੁੱਟਮਾਰ ਕੀਤੀ ਅਤੇ ਸਾਡੇ ਘਰ ਨੂੰ ਤਾਲਾ ਲਗਾ ਦਿੱਤਾ ਅਤੇ ਸਾਨੂੰ ਘਰੋਂ ਬਾਹਰ ਕੱਢ ਦਿੱਤਾ। ਅਸੀਂ ਪੁਲਿਸ ਕੋਲ ਵੀ ਗਏ, ਪਰ ਪੁਲਿਸ ਨੇ ਵੀ ਸਾਡੀ ਗੱਲ ਨਹੀਂ ਸੁਣੀ। ਅਸੀਂ ਸੜਕ ‘ਤੇ ਰਾਤ ਬਿਤਾ ਰਹੇ ਹਾਂ।

ਪ੍ਰੇਮ ਵਿਆਹ ਖਿਲਾਫ ਪੰਚਾਇਤ ਵਿੱਚ ਮਤਾ ਪਾਸ

ਸਰਪੰਚ ਦੇ ਪਤੀ ਸੁਖਚੈਨ ਸਿੰਘ ਨੇ ਦੱਸਿਆ ਕਿ ਜਦੋਂ ਨਵੀਂ ਪੰਚਾਇਤ ਬਣੀ ਸੀ ਤਾਂ ਸਾਰੇ ਪਿੰਡ ਵਾਸੀਆਂ ਨੇ ਇੱਕ ਮਤਾ ਪਾਸ ਕੀਤਾ ਸੀ ਕਿ ਜੇਕਰ ਪਿੰਡ ਦਾ ਕੋਈ ਵੀ ਮੁੰਡਾ ਜਾਂ ਕੁੜੀ ਇੱਕ ਦੂਜੇ ਨਾਲ ਵਿਆਹ ਕਰਦਾ ਹੈ ਤਾਂ ਉਹ ਪਿੰਡ ਵਿੱਚ ਨਹੀਂ ਰਹਿ ਸਕਦੇ। ਮੁੰਡੇ ਦਾ ਪਰਿਵਾਰ ਪਿੰਡ ਵਿੱਚ ਰਹਿ ਰਿਹਾ ਸੀ, ਜਿਸ ਕਾਰਨ ਕੁੜੀ ਦਾ ਪਰਿਵਾਰ ਗੁੱਸੇ ਵਿੱਚ ਸੀ ਅਤੇ ਇਸੇ ਕਾਰਨ ਇਹ ਘਟਨਾ ਵਾਪਰੀ।

ਸਮਝੌਤੇ ਨੂੰ ਲੈ ਕੇ ਸ਼ਸ਼ੋਪੰਜ ਬਰਕਰਾਰ

ਮੋਗਾ ਦੇ ਥਾਣਾ ਸਦਰ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਦੱਸਿਆ ਕਿ 21 ਤਰੀਕ ਨੂੰ ਇੱਕ ਔਰਤ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਉਸ ਨੇ ਪਿੰਡ ਵਾਸੀਆਂ ‘ਤੇ ਉਸ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਸੀ। ਉਸ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਸੀ, ਪਰ ਦੇਰ ਸ਼ਾਮ ਔਰਤ ਨੇ ਕਿਹਾ ਕਿ ਸਾਡਾ ਸਮਝੌਤਾ ਹੋ ਗਿਆ ਹੈ। ਪਰ ਹੁਣ ਉਹ ਸਮਝੌਤੇ ਤੋਂ ਇਨਕਾਰ ਕਰ ਰਹੇ ਹਨ।

ਉਸ ਔਰਤ ਦਾ ਦੁਬਾਰਾ ਬਿਆਨ ਲੈਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜਦੋਂ ਪੱਤਰਕਾਰ ਨੇ ਵਾਇਰਲ ਵੀਡੀਓ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਔਰਤ ਦੇ ਬਿਆਨ ਵਿੱਚ ਜਿਨ੍ਹਾਂ ਦੇ ਨਾਮ ਸਾਹਮਣੇ ਆਉਣਗੇ, ਉਨ੍ਹਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

Follow Us
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...