ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੋਗਾ ‘ਚ ਪਹਿਲੀ ਵਾਰ ਬਣਿਆ ਆਪ ਦਾ ਮੇਅਰ, ਜਿੱਤਿਆ ਬੇਭਰੋਸਗੀ ਮਤਾ, ਤਖ਼ਤਾ ਪਲਟ ਕੇ ਰੱਚਿਆ ਇਤਿਹਾਸ

ਸਾਲ 2021 ਵਿੱਚ ਮੋਗਾ ਨਗਰ ਨਿਗਮ ਦੇ 50 ਵਾਰਡਾਂ ਲਈ ਚੋਣਾਂ ਹੋਈਆਂ ਸਨ। ਕਾਂਗਰਸ ਨੂੰ 20 ਸੀਟਾਂ ਮਿਲੀਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 15 ਸੀਟਾਂ ਮਿਲੀਆਂ ਹਨ। ਹੋਰ 10 ਸੀਟਾਂ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ, ਜਦੋਂ ਕਿ ਚਾਰ 'ਆਪ' ਅਤੇ ਇੱਕ ਭਾਜਪਾ ਨੇ ਜਿੱਤੀ ਸੀ।

ਮੋਗਾ ‘ਚ ਪਹਿਲੀ ਵਾਰ ਬਣਿਆ ਆਪ ਦਾ ਮੇਅਰ, ਜਿੱਤਿਆ ਬੇਭਰੋਸਗੀ ਮਤਾ, ਤਖ਼ਤਾ ਪਲਟ ਕੇ ਰੱਚਿਆ ਇਤਿਹਾਸ
Follow Us
davinder-kumar-jalandhar
| Updated On: 05 Jul 2023 11:26 AM
ਪੰਜਾਬ ਦੇ ਮੋਗਾ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇਤਿਹਾਸ ਰਚ ਦਿੱਤਾ ਹੈ। ਸੂਬੇ ਵਿੱਚ ਪਹਿਲੀ ਵਾਰ ਪਾਰਟੀ ਨੂੰ ਮੇਅਰ ਮਿਲਿਆ ਹੈ। ਸੱਤਾਧਾਰੀ ਪਾਰਟੀ ਨੇ ਮੰਗਲਵਾਰ ਨੂੰ ਬੇਭਰੋਸਗੀ ਮਤਾ ਜਿੱਤ ਲਿਆ ਅਤੇ ਕਾਂਗਰਸ ਦੀ ਨਿਤਿਕਾ ਭੱਲਾ ਨੂੰ ਮੇਅਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ 50 ਵਿੱਚੋਂ 48 ਕਾਰਪੋਰੇਟਰ ਮੀਟਿੰਗ ਵਿੱਚ ਸ਼ਾਮਲ ਹੋਏ। ਆਮ ਆਦਮੀ ਪਾਰਟੀ ਦੇ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਕਹਿਣਾ ਹੈ ਕਿ 48 ਕੌਂਸਲਰਾਂ ਵਿੱਚੋਂ 41 ਨੇ ਉਨ੍ਹਾਂ ਦੀ ਪਾਰਟੀ ਦੇ ਹੱਕ ਵਿੱਚ ਵੋਟ ਪਾਈ। ਭੱਲਾ ਨੂੰ ਸਿਰਫ਼ ਛੇ ਕੌਂਸਲਰਾਂ ਦੀ ਹਮਾਇਤ ਮਿਲੀ, ਜਦੋਂ ਕਿ ਦੋ ਕੌਂਸਲਰ ਗ਼ੈਰਹਾਜ਼ਰ ਰਹੇ। ਦੱਸਿਆ ਜਾ ਰਿਹਾ ਹੈ ਕਿ 41 ਕਾਰਪੋਰੇਟਰਾਂ ਵਿੱਚੋਂ 32 ਆਮ ਆਦਮੀ ਪਾਰਟੀ ਦੇ ਹਨ ਅਤੇ 9 ਹੋਰ ਪਾਰਟੀਆਂ ਦੇ ਹਨ ਜਿਨ੍ਹਾਂ ਨੇ ਸੱਤਾਧਾਰੀ ਪਾਰਟੀ ਦਾ ਸਮਰਥਨ ਕੀਤਾ ਹੈ। ਭੱਲਾ ਖ਼ਿਲਾਫ਼ 7 ਜੂਨ ਨੂੰ 42 ਕੌਂਸਲਰਾਂ ਨੇ ਬੇਭਰੋਸਗੀ ਮਤੇ ਤੇ ਦਸਤਖ਼ਤ ਕਰਕੇ ਇਸ ਨੂੰ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੂੰ ਸੌਂਪ ਦਿੱਤਾ ਸੀ। ਪਿਛਲੇ ਹਫ਼ਤੇ, ਕੌਂਸਲਰਾਂ ਨੇ ਸੀਨੀਅਰ ਡਿਪਟੀ ਮੇਅਰ ਪਰਵੀਨ ਕੁਮਾਰ ਸ਼ਰਮਾ, ਡਿਪਟੀ ਮੇਅਰ ਅਸ਼ੋਕ ਧਮੀਜਾ ਅਤੇ ਵਿੱਤ ਅਤੇ ਠੇਕਾ ਕਮੇਟੀ (ਐਫਐਂਡਸੀਸੀ) ਵਿਰੁੱਧ ਇੱਕ ਹੋਰ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। ਸਾਲ 2021 ਵਿੱਚ ਮੋਗਾ ਨਗਰ ਨਿਗਮ ਦੇ 50 ਵਾਰਡਾਂ ਲਈ ਚੋਣਾਂ ਹੋਈਆਂ ਸਨ। ਕਾਂਗਰਸ ਨੂੰ 20 ਸੀਟਾਂ ਮਿਲੀਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 15 ਸੀਟਾਂ ਮਿਲੀਆਂ ਹਨ। ਹੋਰ 10 ਸੀਟਾਂ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ, ਜਦੋਂ ਕਿ ਚਾਰ ‘ਆਪ’ ਅਤੇ 1 ਭਾਜਪਾ ਨੇ ਜਿੱਤੀ। 10 ਆਜ਼ਾਦ ਉਮੀਦਵਾਰਾਂ ਨੇ ਤਤਕਾਲੀ ਸੱਤਾਧਾਰੀ ਕਾਂਗਰਸ ਦਾ ਸਮਰਥਨ ਕੀਤਾ ਅਤੇ ਭੱਲਾ ਮੋਗਾ ਦੀ ਪਹਿਲੀ ਮਹਿਲਾ ਮੇਅਰ ਚੁਣੀ ਗਈ। ਵਿਧਾਨ ਸਭਾ ਚੋਣਾਂ ‘ਚ ‘ਆਪ’ ਦੀ ਜਿੱਤ ਤੋਂ ਬਾਅਦ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ 32 ਕਾਰਪੋਰੇਟਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ, ਜਿਸ ਨਾਲ ਪਾਰਟੀ ਦੀ ਅਧਿਕਾਰਤ ਗਿਣਤੀ 36 ਹੋ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...