AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਆਟੋ ਮੈਕੇਨਿਕ ਬਲਜੀਤ ਚੰਨੀ ਬਣੇ ਮੋਗਾ ਨਗਰ ਨਿਗਮ ਦੇ ਨਵੇਂ ਮੇਅਰ, 50 ‘ਚੋਂ 42 ਕੌਂਸਲਰਾਂ ਦਾ ਮਿਲਿਆ ਸਮਰਥਨ

Moga Nagar Nigam: ਸਾਲ 2021 ਵਿੱਚ ਮੋਗਾ ਨਗਰ ਨਿਗਮ ਦੇ 50 ਵਾਰਡਾਂ ਲਈ ਚੋਣਾਂ ਹੋਈਆਂ ਸਨ। ਕਾਂਗਰਸ ਨੂੰ 20 ਸੀਟਾਂ ਮਿਲੀਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 15 ਸੀਟਾਂ ਮਿਲੀਆਂ ਹਨ। ਹੋਰ 10 ਸੀਟਾਂ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ, ਜਦੋਂ ਕਿ ਚਾਰ 'ਆਪ' ਅਤੇ ਇੱਕ ਭਾਜਪਾ ਨੇ ਜਿੱਤੀ ਸੀ।

ਆਟੋ ਮੈਕੇਨਿਕ ਬਲਜੀਤ ਚੰਨੀ ਬਣੇ ਮੋਗਾ ਨਗਰ ਨਿਗਮ ਦੇ ਨਵੇਂ ਮੇਅਰ, 50 'ਚੋਂ 42 ਕੌਂਸਲਰਾਂ ਦਾ ਮਿਲਿਆ ਸਮਰਥਨ
tv9-punjabi
| Updated On: 21 Aug 2023 18:38 PM IST
Share

ਪੰਜਾਬ ਦੇ ਮੋਗਾ ਨਗਰ ਨਿਗਮ (Moga Nagar Nigam) ‘ਤੇ ਵੀ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ। ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣੇ ਹਨ। ਮੋਗਾ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰਾਂ ਵਿੱਚੋਂ 42 ਨੇ ਬਲਜੀਤ ਸਿੰਘ ਚੰਨੀ ਦਾ ਸਮਰਥਨ ਕੀਤਾ। ਵੋਟਿੰਗ ਪ੍ਰਕਿਰੀਆ ਦੌਰਾਨ 8 ਪ੍ਰਾਸ਼ਦ ਗੈਰਹਾਜ਼ਰ ਰਹੇ। ਇਨ੍ਹਾਂ ਦੀ ਗੈਰ ਹਾਜਰੀ ਤੋਂ ਬਾਅਦ ਬਲਜੀਤ ਚੰਨੀ ਨੂੰ ਸਭ ਦੀ ਸਹਿਮਤੀ ਨਾਲ ਮੇਅਰ ਚੁਣ ਲਿਆ ਗਿਆ।

ਨਵੇਂ ਮੇਅਰ ਵਾਰਡ ਨੰਬਰ 8 ਤੋਂ ਨਗਰ ਕੌਂਸਲਰ ਹਨ। ਉਨ੍ਹਾਂ ਨੇ 2021 ਦੀਆਂ ਨਿਗਮ ਚੋਣਾਂ ਆਮ ਆਦਮੀ ਦੇ ਚੋਣ ਨਿਸ਼ਾਨ ‘ਤੇ ਲੜੀਆਂ ਸਨ। ਮੀਡੀਆ ਰਿਪੋਰਟਾਂ ਮੁਤਾਬਕ ਬਲਜੀਤ ਚੰਨੀ ਇੱਕ ਸਮਾਜ ਸੇਵੀ ਹੈਨ ਅਤੇ ਵਾਹਨਾਂ ਦੀ ਮੁਰੰਮਤ ਦਾ ਕੰਮ ਵੀ ਕਰਦੇ ਹਨ।

ਬਲਜੀਤ ਚੰਨੀ ਮੇਅਰ ਚੁਣੇ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਉਨ੍ਹਾਂ ਕਿਹਾ ਕਿ ਉਹ ਸਾਰੇ 50 ਕੌਂਸਲਰਾਂ ਅਤੇ ਵਿਧਾਇਕ ਅਰੋੜਾ ਦਾ ਧੰਨਵਾਦ ਕਰਦੇ ਹਨ।

ਆਪ ਦੀ ਇਸ ਕਾਮਯਾਬੀ ਤੋਂ ਪਹਿਲਾਂ ਇਸੇ ਸਾਲ 4 ਜੁਲਾਈ ਨੂੰ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ ਨੂੰ ਬੇਭਰੋਸਗੀ ਮਤਾ ਪਾ ਕੇ ਬਾਹਰ ਦਾ ਰਾਹ ਵਿਖਾ ਦਿੱਤਾਾ ਗਿਆ ਸੀ। ਨੀਤਿਕਾ ਤਕਰੀਬਮ ਦੋ ਸਾਲਾਂ ਤੱਕ ਮੇਅਰ ਦੇ ਅਹੁਦੇ ‘ਤੇ ਰਹੇ ਸਨ। ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਨੂੰ ਵਾਧੂ ਚਾਰਜ ਦੇ ਕੇ ਕਾਰਜਕਾਰੀ ਮੇਅਰ ਨਿਯੁਕਤ ਕੀਤਾ ਗਿਆ ਸੀ। ਦੱਸ ਦੇਈਏ ਕਿ ਸਾਲ 2021 ਵਿੱਚ ਮੋਗਾ ਨਗਰ ਨਿਗਮਦੇ 50 ਵਾਰਡਾਂ ਲਈ ਚੋਣਾਂ ਹੋਈਆਂ ਸਨ। ਕਾਂਗਰਸ ਨੂੰ 20 ਸੀਟਾਂ ਮਿਲੀਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 15 ਸੀਟਾਂ ਮਿਲੀਆਂ ਹਨ। ਹੋਰ 10 ਸੀਟਾਂ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ, ਜਦੋਂ ਕਿ ਚਾਰ ਆਪ ਅਤੇ 1 ਭਾਜਪਾ ਨੇ ਜਿੱਤੀ। 10 ਆਜ਼ਾਦ ਉਮੀਦਵਾਰਾਂ ਨੇ ਤਤਕਾਲੀ ਸੱਤਾਧਾਰੀ ਕਾਂਗਰਸ ਦਾ ਸਮਰਥਨ ਕੀਤਾ ਅਤੇ ਭੱਲਾ ਮੋਗਾ ਦੀ ਪਹਿਲੀ ਮਹਿਲਾ ਮੇਅਰ ਚੁਣੀ ਗਈ। ਵਿਧਾਨ ਸਭਾ ਚੋਣਾਂ ਚ ਆਪ ਦੀ ਜਿੱਤ ਤੋਂ ਬਾਅਦ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ 32 ਕਾਰਪੋਰੇਟਰ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ ਹਨ, ਜਿਸ ਨਾਲ ਪਾਰਟੀ ਦੀ ਅਧਿਕਾਰਤ ਗਿਣਤੀ 36 ਹੋ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...