AGTF ਤੇ ਮੋਗਾ ਪੁਲਿਸ ਵੱਲੋਂ ਗੈਂਗਸਟਰ ਗੋਪੀ ਡੱਲੇਵਾਲੀਆ ਗ੍ਰਿਫਤਾਰ, ਸੰਤੋਖ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਸੀ
ਮੋਗਾ ਪੁਲਿਸ ਤੇ AGTF ਵੱਲੋਂ ਸਾਂਝੇ ਆਪਰੇਸ਼ਨ ਵਿੱਚ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਡੱਲੇਵਾਲੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਗੋਪੀ ਡੱਲੇਵਾਲੀਆ ਸੰਤੋਖ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਹੈ।

ਮੋਗਾ ਨਿਊਜ਼। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੋਗਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਡੱਲੇਵਾਲੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਗੋਪੀ ਡੱਲੇਵਾਲੀਆ ਮੋਗਾ ਦੇ ਸੰਤੋਖ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
In an intelligence-led operation, Anti-Gangster Task Force (#AGTF) & @MogaPolice have arrested Gangster Gurpreet Singh @ Gopi Dalewalia of Goru Baccha group.
Gopi was the key associate involved in the murder of Santokh Singh at Moga in July 2023. (1/2) pic.twitter.com/Vq3n8ENNKp
— DGP Punjab Police (@DGPPunjabPolice) August 11, 2023
ਇਹ ਵੀ ਪੜ੍ਹੋ
12 ਤੋਂ ਵੱਧ ਅਪਰਾਧਿਕ ਮਾਮਲੇ ਦਰਜ
ਗੈਂਗਸਟਰ ਗੋਪੀ ਡੱਲੇਵਾਲੀਆ ਗੋਰੂ ਬੱਚਾ ਗਰੁੱਪ ਦਾ ਮੈਂਬਰ ਹੈ। ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਸੰਤੋਖ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ (Master Mind) ਹਨ। ਗੋਪੀ ਡੱਲੇ ਵਾਲੀਆ ਵੀ ਭਗੌੜਾ ਸੀ। ਉਸ ਦੇ ਖਿਲਾਫ 12 ਤੋਂ ਵੱਧ ਅਪਰਾਧਿਕ ਮਾਮਲੇ ਜਿਵੇਂ ਕਿ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਅਸਲਾ ਐਕਟ ਆਦਿ ਦਰਜ ਹਨ।
ਦੂਜੇ ਪਾਸੇ ਸੰਤੋਖ ਸਿੰਘ ਕਤਲ ਕੇਸ ਵਿੱਚ ਮੋਗਾ ਦੇ ਥਾਣਾ ਸਿਟੀ ਵਨ ਦੀ ਪੁਲਿਸ ਨੇ 16 ਜੁਲਾਈ ਨੂੰ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ।
ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਦਿੱਤੀ ਸੀ
16 ਜੁਲਾਈ 2023 ਨੂੰ 4 ਹਮਲਾਵਰਾਂ ਨੇ ਮੋਗਾ ਵਿੱਚ ਸੰਤੋਖ ਸਿੰਘ ਦੇ ਘਰ ਵਿੱਚ ਦਾਖਲ ਹੋ ਕੇ ਉਸ ਨੂੰ ਗੋਲੀ ਮਾਰ ਦਿੱਤੀ। ਇਸ ਕਤਲ ਕੇਸ ਵਿੱਚ ਪੁਲਿਸ ਨੇ ਪਹਿਲਾਂ ਨਿਰਮਲ ਸਿੰਘ ਉਰਫ਼ ਨਿੰਮਾ, ਅਪਰੈਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਨ੍ਹਾਂ ਦੇ ਕਬਜ਼ੇ ‘ਚੋਂ ਪੁਲਿਸ ਨੇ 10 ਜਿੰਦਾ ਕਾਰਤੂਸ ਦੇ ਨਾਲ-ਨਾਲ ਇੱਕ 32 ਬੋਰ ਦੇ ਪਿਸਤੌਲ (Pistole) ਸਮੇਤ ਕਤਲ ਕਾਂਡ ਵਿੱਚ ਵਰਤੀ ਗਈ ਹੁੰਡਈ ਵਰਨਾ ਕਾਰ ਵੀ ਬਰਾਮਦ ਕੀਤੀ ਹੈ। ਹੁਣ ਮਾਸਟਰਮਾਈਂਡ ਡੱਲੇਵਾਲੀਆ ਵੀ ਫੜਿਆ ਗਿਆ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ