Attack on Kabbadi Player: ਹਮਲੇ ਤੋਂ ਬਾਅਦ ਕਬੱਡੀ ਖਿਡਾਰੀ ਨੇ ਸੋਸ਼ਲ ਮੀਡੀਆ ‘ਤੇ ਰੋ-ਰੋ ਕੇ ਸੁਣਾਈ ਹੱਡ ਬੀਤੀ, ਜਾਂਚ ‘ਚ ਜੁਟੀ ਪੁਲਿਸ
ਕੁਝ ਦਿਨ ਪਹਿਲਾਂ ਨਾਮੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਮੈਚ ਦੌਰਾਨ ਮੈਦਾਨ ਤੇ ਹੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿਰ ਅਤੇ ਛਾਤੀ 'ਤੇ ਕਰੀਬ 20 ਗੋਲੀਆਂ ਲੱਗਣ ਤੋਂ ਬਾਅਦ ਅੰਬੀਆ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

Instagram/kinda_badhni21
ਮੋਗਾ ਨਿਊਜ਼। ਮੋਗਾ ਦੇ ਪਿੰਡ ਬੱਧਨੀ ਕਲਾਂ ਵਿਖੇ ਬੀਤੀ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਹਮਲਾਵਰਾਂ ਨੇ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਖਿਡਾਰੀ ਦੇ ਘਰ ‘ਚ ਵੜ੍ਹ ਕੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਵਿੱਚ ਖਿਡਾਰੀ ਦੀ ਮਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਸ ਘਟਨਾ ਤੋਂ ਬਾਅਦ ਡਰੇ ਕੁਲਵਿੰਦਰ ਕਿੰਦਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਆ ਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਵੀਡੀਓ ਚ ਬੁਰੀ ਤਰ੍ਹਾਂ ਨਾਲ ਰੋਂਦੇ ਹੋਏ ਕਿੰਦਾ ਨੇ ਇਲਜ਼ਾਮ ਲਗਾਏ ਕਿ ਉਨ੍ਹਾਂ ਵੱਲੋਂ ਚੰਗੀ ਕੱਬਡੀ ਖੇਡਣ ਨੂੰ ਲੈ ਕੇ ਕੁਝ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਬਦਲਾ ਲੈਣ ਲਈ ਅੱਧੀ ਰਾਤ ਨੂੰ ਉਸਦੇ ਘਰ ਉੱਤੇ ਹਮਲਾ ਕਰ ਦਿੱਤਾ।