Attack on Kabbadi Player: ਹਮਲੇ ਤੋਂ ਬਾਅਦ ਕਬੱਡੀ ਖਿਡਾਰੀ ਨੇ ਸੋਸ਼ਲ ਮੀਡੀਆ 'ਤੇ ਰੋ-ਰੋ ਕੇ ਸੁਣਾਈ ਹੱਡ ਬੀਤੀ | kabaddi player kulwinder kinda told his story on social media after attacked by unknown in his house know full detail in punjabi Punjabi news - TV9 Punjabi

Attack on Kabbadi Player: ਹਮਲੇ ਤੋਂ ਬਾਅਦ ਕਬੱਡੀ ਖਿਡਾਰੀ ਨੇ ਸੋਸ਼ਲ ਮੀਡੀਆ ‘ਤੇ ਰੋ-ਰੋ ਕੇ ਸੁਣਾਈ ਹੱਡ ਬੀਤੀ, ਜਾਂਚ ‘ਚ ਜੁਟੀ ਪੁਲਿਸ

Updated On: 

22 Jun 2023 16:18 PM

ਕੁਝ ਦਿਨ ਪਹਿਲਾਂ ਨਾਮੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਮੈਚ ਦੌਰਾਨ ਮੈਦਾਨ ਤੇ ਹੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿਰ ਅਤੇ ਛਾਤੀ 'ਤੇ ਕਰੀਬ 20 ਗੋਲੀਆਂ ਲੱਗਣ ਤੋਂ ਬਾਅਦ ਅੰਬੀਆ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

Attack on Kabbadi Player:  ਹਮਲੇ ਤੋਂ ਬਾਅਦ ਕਬੱਡੀ ਖਿਡਾਰੀ ਨੇ ਸੋਸ਼ਲ ਮੀਡੀਆ ਤੇ ਰੋ-ਰੋ ਕੇ ਸੁਣਾਈ ਹੱਡ ਬੀਤੀ, ਜਾਂਚ ਚ ਜੁਟੀ ਪੁਲਿਸ

Instagram/kinda_badhni21

Follow Us On

ਮੋਗਾ ਨਿਊਜ਼। ਮੋਗਾ ਦੇ ਪਿੰਡ ਬੱਧਨੀ ਕਲਾਂ ਵਿਖੇ ਬੀਤੀ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਹਮਲਾਵਰਾਂ ਨੇ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਖਿਡਾਰੀ ਦੇ ਘਰ ‘ਚ ਵੜ੍ਹ ਕੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਵਿੱਚ ਖਿਡਾਰੀ ਦੀ ਮਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ ਘਟਨਾ ਤੋਂ ਬਾਅਦ ਡਰੇ ਕੁਲਵਿੰਦਰ ਕਿੰਦਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਆ ਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਵੀਡੀਓ ਚ ਬੁਰੀ ਤਰ੍ਹਾਂ ਨਾਲ ਰੋਂਦੇ ਹੋਏ ਕਿੰਦਾ ਨੇ ਇਲਜ਼ਾਮ ਲਗਾਏ ਕਿ ਉਨ੍ਹਾਂ ਵੱਲੋਂ ਚੰਗੀ ਕੱਬਡੀ ਖੇਡਣ ਨੂੰ ਲੈ ਕੇ ਕੁਝ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਬਦਲਾ ਲੈਣ ਲਈ ਅੱਧੀ ਰਾਤ ਨੂੰ ਉਸਦੇ ਘਰ ਉੱਤੇ ਹਮਲਾ ਕਰ ਦਿੱਤਾ।

ਕਿੰਦਾ ਨੇ ਕੁਝ ਲੋਕਾਂ ਦੇ ਲਏ ਨਾਂ

ਲਾਈਵ ਵੀਡੀਓ ‘ਚ ਕੁਲਵਿੰਦਰ ਕਿੰਦਾ ਰੋ-ਰੋ ਕੇ ਕਹਿ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਉਸਦੀ ਮਾਂ ਨੂੰ ਮਾਰਿਆ ਹੈ, ਉਨ੍ਹਾਂ ਨੇ ਹੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਵੀ ਕਤਲ ਕੀਤਾ ਸੀ। ਇਸ ਤੋਂ ਬਾਅਦ ਉਹ ਕੁਝ ਕੁਝ ਲੋਕਾਂ ਦੇ ਨਾਂ ਲੈਂਦਾ ਵਿਖਾਈ ਦੇ ਰਿਹਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਸ਼ੁਰੂ ਕੀਤਾ ਮਾਮਲੇ ਦੀ ਜਾਂਚ

ਮੌਕੇ ਤੇ ਪਹੁੰਚੀ ਪੁਲਿਸ ਅਧਿਕਾਰੀਆਂ ਦੀ ਜਾਂਚ ਟੀਮ ਨੇ ਵਾਰਦਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਦੱਸਿਆ ਕਿ ਖਿਡਾਰੀ ਦੀ ਮਾਂ ਦੀ ਹਾਲਤ ਫਿਲਹਾਲ ਸਥਿਰ ਹੈ। ਉਨ੍ਹਾਂ ਨੇ ਇਸ ਮਾਮਲੇ ਦੇ ਸ਼ੱਕੀ ਹੋਣ ਦਾ ਖਦਸ਼ਾ ਜਤਾਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਿਰਫ ਉਸਦੀ ਮਾਂ ਤੇ ਹੀ ਹਮਲਾ ਕੀਤਾ ਗਿਆ, ਜਦਕਿ ਘਰ ਵਿੱਚ ਉਸਦੇ ਪਿਤਾ ਅਤੇ ਉਹ ਆਪ ਵੀ ਮੌਜੂਦ ਸੀ। ਫਿਲਹਾਲ ਪੁਲਿਸ ਸੀਸੀਟੀਵੀ ਫੁਟੇਜ਼ ਦੀ ਜਾਂਚ ਕਰਕੇ ਛੇਤੀ ਹੀ ਮਾਮਲਾ ਸੁਲਝਾਉਣ ਦੀ ਗੱਲ ਕਹਿ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version