ਮੋਗਾ ਪੁਲਿਸ ਦੇ ਹੱਥੇ ਚੜ੍ਹੇ ਲਾਰੈਂਸ ਬਿਸ਼ਨੋਈ ਦੇ ਦੋ ਗੁਰਗੇ, ਪੰਜਾਬ, ਰਾਜਸਥਾਨ ਸਮੇਤ ਕਈ ਸੂਬਿਆਂ ‘ਚ ਵਾਰਦਾਤਾਂ ਨੂੰ ਦਿੰਦੇ ਸਨ ਅੰਜਾਮ

tv9-punjabi
Updated On: 

02 Aug 2023 21:51 PM

Crime News: ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਦੋ ਗੁਰਗਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਵੱਡੀ ਗਿਣਤੀ ਚ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਹੁਣ ਇਨ੍ਹਾਂ ਦੋਵਾਂ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਵਿੱਚ ਲੱਗੀ ਹੈ ।

ਮੋਗਾ ਪੁਲਿਸ ਦੇ ਹੱਥੇ ਚੜ੍ਹੇ ਲਾਰੈਂਸ ਬਿਸ਼ਨੋਈ ਦੇ ਦੋ ਗੁਰਗੇ, ਪੰਜਾਬ, ਰਾਜਸਥਾਨ ਸਮੇਤ ਕਈ ਸੂਬਿਆਂ ਚ ਵਾਰਦਾਤਾਂ ਨੂੰ ਦਿੰਦੇ ਸਨ ਅੰਜਾਮ
Follow Us On

ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrance Bishnoi) ਦੇ ਦੋ ਗੁਰਗਿਆਂ ਨੂੰ ਕਾਬੂ ਕਰ ਲਿਆ। ਇਨ੍ਹਾਂ ਕੋਲੋਂ 02 ਪਿਸਤੌਲ 9 ਐਮ.ਐਮ., 04 ਮੈਗਜ਼ੀਨ ਅਤੇ 40 ਕਾਰਤੂਸ ਬਰਾਮਦ ਹੋਏ ਹਨ। ਮੋਗਾ ਦੇ ਐਸਐਸਪੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਸੀਆਈਏ ਸਟਾਫ਼ ਪਿੰਡ ਕੋਕਰੀ ਫੂਲਾ ਸਿੰਘ ਵਾਲਾ ਵਿੱਚ ਮੌਜੂਦ ਸੀ। ਉਦੋਂ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਧੂਰਕੋਟ ਰਣਸਿੰਘ ਦੇ ਰਹਿਣ ਵਾਲੇ ਜਗਦੀਪ ਸਿੰਘ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਹਨ ਅਤੇ ਉਸ ਦੇ ਇਸ਼ਾਰੇ ‘ਤੇ ਰਾਜਸਥਾਨ ਅਤੇ ਹੋਰ ਸੂਬਿਆਂ ‘ਚ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜਗਦੀਪ ਸਿੰਘ ਖਿਲਾਫ ਕਈ ਮਾਮਲੇ ਵੀ ਦਰਜ ਹਨ।

ਜਗਦੀਪ ਸਿੰਘ ਨੇ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਕਪਿਲ ਅਤੇ ਮਨੀਸ਼ ਪਰਮਾਰ ਨੂੰ ਰਾਜਸਥਾਨ ਤੋਂ ਪੰਜਾਬ ਬੁਲਾਇਆ ਸੀ ਅਤੇ ਉਨ੍ਹਾਂ ਨੂੰ ਹਥਿਆਰ ਵੀ ਮੁਹੱਈਆ ਕਰਵਾਏ ਸਨ। ਦੋਵੇਂ ਮੁਲਜ਼ਮ ਮੋਗਾ ਅਤੇ ਜਗਰਾਉਂ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ। ਕਪਿਲ ਅਤੇ ਮਨੀਸ਼ ਪਰਮਾਰ ਪਿੰਡ ਢੁੱਡੀਕੇ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਦੀ ਉਡੀਕ ਕਰ ਰਹੇ ਸਨ।

ਪੁਲਿਸ ਨੇ ਮੌਕੇ ਤੇ ਜਾ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 02 ਪਿਸਤੌਲਾਂ ਬਰਾਮਦ ਕੀਤੀਆਂ। ਨਾਲ ਹੀ ਚਾਰ ਮੈਗਜ਼ੀਨ ਅਤੇ 40 ਕਾਰਤੂਸ ਵੀ ਮਿਲੇ ਹਨ। ਥਾਣਾ ਅਜੀਤਵਾਲ ਦੀ ਪੁਲਿਸ ਨੇ ਜਗਦੀਪ ਸਿੰਘ ਜੱਗਾ, ਕਪਿਲ ਅਤੇ ਮਨੀਸ਼ ਪਰਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ