Moga Firing: ਮੋਗਾ ‘ਚ ਦਿਨ-ਦਿਹਾੜੇ ਸੁਨਿਆਰੇ ਦਾ ਗੋਲੀਆਂ ਮਾਰ ਕੇ ਕਤਲ, ਰੋਸ ਵੱਜੋਂ ਦੁਕਾਨਦਾਰਾਂ ਨੇ ਬੰਦ ਕੀਤੇ ਬਾਜ਼ਾਰ
ਜੂਲਰ ਪਰਵਿੰਦਰ ਸਿੰਘ ਦੇ ਕਤਲ ਤੋਂ ਦਹਿਸ਼ਤ 'ਚ ਆਏ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਿਆ ਜਾਵੇ, ਨਹੀਂ ਤਾਂ ਉਹ ਆਪਣੀਆਂ ਦੁਕਾਨਾਂ ਬੰਦ ਕਰਕੇ ਘਰ ਬੈਠ ਜਾਣਗੇ।
ਸੀਸੀਟੀਵੀ ਫੁਟੇਜ਼ ਖੰਗਾਲ ਰਹੀ ਪੁਲਿਸ
ਉੱਧਰ ਵਾਰਦਾਤ ਦੀ ਜਾਣਕਾਰੀ ਦਿੰਦਿਆਂ ਮੋਗਾ ਦੇ ਐਸਐਸਪੀ ਨੇ ਦੱਸਿਆ ਕਿ ਸੋਮਵਾਰ ਦੁਪਹਿਰ 2 ਵਜੇ ਦੇ ਕਰੀਬ 5 ਲੁਟੇਰੇ ਮੋਗਾ ਦੀ ਰਾਮਗੰਜ ਮੰਡੀ ਵਿੱਚ ਇੱਕ ਸਰਾਫੇ ਦੇ ਸ਼ੋਅਰੂਮ ਵਿੱਚ ਗਾਹਕ ਬਣ ਕੇ ਆਏ। ਕੁਝ ਦੇਰ ਬਾਅਦ ਉਨ੍ਹਾਂ ਨੇ ਮੌਕਾ ਪਾ ਕੇ ਦੁਕਾਨ ਦੇ ਮਾਲਕ ਵੱਲ ਪਿਸਤੌਲ ਤਾਣ ਦਿੱਤੀ। ਲੁਟੇਰਿਆਂ ਦੀ ਇਸ ਹਰਕਤ ਦੇ ਤੁਰੰਤ ਬਾਅਦ ਦੁਕਾਨਦਾਰ ਪਰਵਿੰਦਰ ਸਿੰਘ ਵਿੱਕ ਨੇ ਵੀ ਆਪਣੀ ਪਿਸਤੌਲ ਕੱਢਣ ਦੀ ਕੋਸ਼ਿਸ਼ ਕੀਤੀ। ਪਰ ਉਦੋਂ ਤੱਕ ਲੁਟੇਰੇ ਨੇ ਵਿੱਕੀ ‘ਤੇ ਗੋਲੀ ਚਲਾ ਦਿੱਤੀ ਸੀ। ਜਿਸ ਤੋਂ ਬਾਅਦ ਉਹ ਜ਼ਖਮੀ ਹੋ ਗਏ। ਗੰਭੀਰ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਪਰ ਉੱਥੇ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਗੋਲੀ ਚੱਲਣ ਤੋਂ ਬਾਅਦ ਦਹਿਸ਼ਤ ਵਿੱਚ ਆਈ ਸੇਲਸ ਗਰਲ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਲੁਟੇਰਿਆਂ ਨੇ ਉਸਨੂੰ ਘਸੀਟ ਕੇ ਅੰਦਰ ਵੱਲ ਖਿੱਚ ਲਿਆ। ਬਾਅਦ ਵਿੱਚ ਇਹ ਲੁਟੇਰੇ ਉੱਥੋਂ ਸੋਨੇ ਦੇ ਗਹਿਣੇ ਲੈ ਕੇ ਭੱਜ ਗਏ। ਫਿਲਹਾਲ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਪੁਲਿਸ ਲੁਟੇਰਿਆਂ ਤੱਕ ਪਹੁੰਚਣ ਦੀ ਕੋਸ਼ਿਸ਼ ਵਿੱਚ ਜੁਟ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਛੇਤੀ ਹੀ ਉਹ ਮੁਲਜ਼ਮਾਂ ਤੱਕ ਪਹੁੰਚ ਜਾਵੇਗੀ ਅਤੇ ਉਨ੍ਹਾਂ ਨੂੰ ਕਾਨੂੰ ਮੁਤਾਬਕ ਬਣਦੀ ਸਜ਼ਾ ਦੁਆਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।
Follow Us
