AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਬੰਦ ਦੌਰਾਨ ਸ਼ਖ਼ਸ ਨੇ ਪ੍ਰਦਰਸ਼ਨਕਾਰੀਆਂ ‘ਤੇ ਚੜ੍ਹਾਈ ਸਕਾਰਪੀਓ ਤਾਂ ਮੋਗਾ ‘ਚ ਚੱਲੀ ਗੋਲੀ, ਮਨੀਪੁਰ ਹਿੰਸਾ ਖਿਲਾਫ ਬੰਦ ਦੌਰਾਨ ਵਾਪਰੀਆਂ ਘਟਨਾਵਾਂ

Violance During Punjab Band: ਜਲੰਧਰ, ਬਰਨਾਲਾ ਅਤੇ ਗੁਰਦਾਸਪੁਰ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਜਲੰਧਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਬੰਦ ਰਹੇ। ਇਸ ਦੇ ਨਾਲ ਹੀ ਇੱਥੇ ਜਥੇਬੰਦੀਆਂ ਨੇ ਜਲੰਧਰ-ਦਿੱਲੀ ਹਾਈਵੇਅ 10 ਮਿੰਟ ਲਈ ਜਾਮ ਕਰ ਦਿੱਤਾ। ਇਸ ਦੇ ਨਾਲ ਹੀ ਲੰਬੀ ਪਿਡ ਚੌਕ ਅਤੇ ਰਾਮਾ ਮੰਡੀ ਵਿਖੇ ਵੀ ਜਾਮ ਲਗਾਇਆ ਗਿਆ।

ਪੰਜਾਬ ਬੰਦ ਦੌਰਾਨ ਸ਼ਖ਼ਸ ਨੇ ਪ੍ਰਦਰਸ਼ਨਕਾਰੀਆਂ 'ਤੇ ਚੜ੍ਹਾਈ ਸਕਾਰਪੀਓ ਤਾਂ ਮੋਗਾ 'ਚ ਚੱਲੀ ਗੋਲੀ, ਮਨੀਪੁਰ ਹਿੰਸਾ ਖਿਲਾਫ ਬੰਦ ਦੌਰਾਨ ਵਾਪਰੀਆਂ ਘਟਨਾਵਾਂ
tv9-punjabi
| Updated On: 09 Aug 2023 18:38 PM IST
Share

Firing in Punjab During Band: ਮਨੀਪੁਰ ‘ਚ ਹਿੰਸਾ ਖਿਲਾਫ ਪੰਜਾਬ ਬੰਦ (Punjab Band) ਦੌਰਾਨ ਜਲੰਧਰ ਦੇ ਕਪੂਰਥਲਾ ਚੌਕ ‘ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸਕਾਰਪੀਓ ਕਾਰ ਨੇ ਟੱਕਰ ਮਾਰ ਦਿੱਤੀ। ਦਰਅਸਲ ਵੱਖ-ਵੱਖ ਜਥੇਬੰਦੀਆਂ ਦੇ ਵਰਕਰਾਂ ਨੇ ਚੌਕ ਬੰਦ ਰੱਖਿਆ ਹੋਇਆ ਸੀ। ਇਸ ਦੌਰਾਨ ਇਕ ਸਕਾਰਪੀਓ ਚਾਲਕ ਜ਼ਬਰਦਸਤੀ ਗੱਡੀ ਨੂੰ ਉਥੋਂ ਕੱਢ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਅਚਾਨਕ ਉਸਨੇ ਐਕਸੀਲੇਟਰ ਦਬਾ ਦਿੱਤਾ ਅਤੇ ਦੋ ਵਿਅਕਤੀ ਲਪੇਟ ਵਿੱਚ ਆ ਗਏ। ਇੱਕ ਦੀ ਗਰਦਨ ਤੇ ਦੂਜੇ ਦੀ ਬਾਂਹ ‘ਤੇ ਸੱਟ ਲੱਗੀ ਸੀ।

ਅਤੇ ਇਸ ਤੋਂ ਪਹਿਲਾਂ ਮੋਗਾ ਵਿੱਚ ਵੀ ਪ੍ਰਦਰਸ਼ਨ ਦੌਰਾਨ ਗੋਲੀਬਾਰੀ ਹੋਈ। ਪ੍ਰਦਰਸ਼ਨਕਾਰੀ ਦੁਕਾਨ ਬੰਦ ਕਰਵਾਉਣ ਲਈ ਕੋਟ ਈਸੇ ਖਾਂ ਗਏ ਸਨ। ਇੱਥੇ ਉਨ੍ਹਾਂ ਦੀ ਮੋਬਾਈਲ ਦੀ ਦੁਕਾਨ ਚਲਾਉਣ ਵਾਲੇ ਦੁਕਾਨਦਾਰ ਨਾਲ ਬਹਿਸ ਹੋ ਗਈ। ਇਸ ਦੌਰਾਨ ਦੁਕਾਨਦਾਰ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਇੱਕ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲੈ ਜਾਇਆ ਗਿਆ।

ਉੱਧਰ, ਦੁਕਾਨਦਾਰ ਦੀ ਇਸ ਹਰਕਤ ਤੋਂ ਬਾਅਦ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕੋਟ ਈਸੇ ਖਾਂ ਚੌਕ ਵਿੱਚ ਜਾਮ ਲਗਾ ਦਿੱਤਾ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਤੇ ਕਾਬੂ ਪਾਇਆ।

ਦਰਅਸਲ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਬੰਦ ਦਾ ਸੱਦਾ ਦਿੱਤਾ ਸੀ। ਬੰਦ ਦੇ ਸੱਦੇ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਸਰਕਾਰੀ ਸਕੂਲ ਅਤੇ ਕਾਲਜ ਬੰਦ ਰਹੇ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...