ਪੰਜਾਬ ਬੰਦ ਦੌਰਾਨ ਸ਼ਖ਼ਸ ਨੇ ਪ੍ਰਦਰਸ਼ਨਕਾਰੀਆਂ ‘ਤੇ ਚੜ੍ਹਾਈ ਸਕਾਰਪੀਓ ਤਾਂ ਮੋਗਾ ‘ਚ ਚੱਲੀ ਗੋਲੀ, ਮਨੀਪੁਰ ਹਿੰਸਾ ਖਿਲਾਫ ਬੰਦ ਦੌਰਾਨ ਵਾਪਰੀਆਂ ਘਟਨਾਵਾਂ

Updated On: 

09 Aug 2023 18:38 PM

Violance During Punjab Band: ਜਲੰਧਰ, ਬਰਨਾਲਾ ਅਤੇ ਗੁਰਦਾਸਪੁਰ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਜਲੰਧਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਬੰਦ ਰਹੇ। ਇਸ ਦੇ ਨਾਲ ਹੀ ਇੱਥੇ ਜਥੇਬੰਦੀਆਂ ਨੇ ਜਲੰਧਰ-ਦਿੱਲੀ ਹਾਈਵੇਅ 10 ਮਿੰਟ ਲਈ ਜਾਮ ਕਰ ਦਿੱਤਾ। ਇਸ ਦੇ ਨਾਲ ਹੀ ਲੰਬੀ ਪਿਡ ਚੌਕ ਅਤੇ ਰਾਮਾ ਮੰਡੀ ਵਿਖੇ ਵੀ ਜਾਮ ਲਗਾਇਆ ਗਿਆ।

ਪੰਜਾਬ ਬੰਦ ਦੌਰਾਨ ਸ਼ਖ਼ਸ ਨੇ ਪ੍ਰਦਰਸ਼ਨਕਾਰੀਆਂ ਤੇ ਚੜ੍ਹਾਈ ਸਕਾਰਪੀਓ ਤਾਂ ਮੋਗਾ ਚ ਚੱਲੀ ਗੋਲੀ, ਮਨੀਪੁਰ ਹਿੰਸਾ ਖਿਲਾਫ ਬੰਦ ਦੌਰਾਨ ਵਾਪਰੀਆਂ ਘਟਨਾਵਾਂ
Follow Us On

Firing in Punjab During Band: ਮਨੀਪੁਰ ‘ਚ ਹਿੰਸਾ ਖਿਲਾਫ ਪੰਜਾਬ ਬੰਦ (Punjab Band) ਦੌਰਾਨ ਜਲੰਧਰ ਦੇ ਕਪੂਰਥਲਾ ਚੌਕ ‘ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸਕਾਰਪੀਓ ਕਾਰ ਨੇ ਟੱਕਰ ਮਾਰ ਦਿੱਤੀ। ਦਰਅਸਲ ਵੱਖ-ਵੱਖ ਜਥੇਬੰਦੀਆਂ ਦੇ ਵਰਕਰਾਂ ਨੇ ਚੌਕ ਬੰਦ ਰੱਖਿਆ ਹੋਇਆ ਸੀ। ਇਸ ਦੌਰਾਨ ਇਕ ਸਕਾਰਪੀਓ ਚਾਲਕ ਜ਼ਬਰਦਸਤੀ ਗੱਡੀ ਨੂੰ ਉਥੋਂ ਕੱਢ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਅਚਾਨਕ ਉਸਨੇ ਐਕਸੀਲੇਟਰ ਦਬਾ ਦਿੱਤਾ ਅਤੇ ਦੋ ਵਿਅਕਤੀ ਲਪੇਟ ਵਿੱਚ ਆ ਗਏ। ਇੱਕ ਦੀ ਗਰਦਨ ਤੇ ਦੂਜੇ ਦੀ ਬਾਂਹ ‘ਤੇ ਸੱਟ ਲੱਗੀ ਸੀ।

ਅਤੇ ਇਸ ਤੋਂ ਪਹਿਲਾਂ ਮੋਗਾ ਵਿੱਚ ਵੀ ਪ੍ਰਦਰਸ਼ਨ ਦੌਰਾਨ ਗੋਲੀਬਾਰੀ ਹੋਈ। ਪ੍ਰਦਰਸ਼ਨਕਾਰੀ ਦੁਕਾਨ ਬੰਦ ਕਰਵਾਉਣ ਲਈ ਕੋਟ ਈਸੇ ਖਾਂ ਗਏ ਸਨ। ਇੱਥੇ ਉਨ੍ਹਾਂ ਦੀ ਮੋਬਾਈਲ ਦੀ ਦੁਕਾਨ ਚਲਾਉਣ ਵਾਲੇ ਦੁਕਾਨਦਾਰ ਨਾਲ ਬਹਿਸ ਹੋ ਗਈ। ਇਸ ਦੌਰਾਨ ਦੁਕਾਨਦਾਰ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਇੱਕ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲੈ ਜਾਇਆ ਗਿਆ।

ਉੱਧਰ, ਦੁਕਾਨਦਾਰ ਦੀ ਇਸ ਹਰਕਤ ਤੋਂ ਬਾਅਦ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕੋਟ ਈਸੇ ਖਾਂ ਚੌਕ ਵਿੱਚ ਜਾਮ ਲਗਾ ਦਿੱਤਾ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਤੇ ਕਾਬੂ ਪਾਇਆ।

ਦਰਅਸਲ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਬੰਦ ਦਾ ਸੱਦਾ ਦਿੱਤਾ ਸੀ। ਬੰਦ ਦੇ ਸੱਦੇ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਸਰਕਾਰੀ ਸਕੂਲ ਅਤੇ ਕਾਲਜ ਬੰਦ ਰਹੇ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ