AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Suicide: ਮੰਗਣੀ ਦੇ ਇੱਕ ਸਾਲ ਬਾਅਦ ਵਿਆਹ ਤੋਂ ਕੀਤਾ ਇਨਕਾਰ, ਫੌਜੀ ਮੰਗੇਤਰ ਤੋਂ ਦੁਖੀ ਹੋ ਕੇ ਕੁੜੀ ਨੇ ਕੀਤੀ ਖੁਦਕੁਸ਼ੀ

ਕਰੀਬ ਦੋ ਮਹੀਨੇ ਪਹਿਲਾਂ ਜਸਪ੍ਰੀਤ ਸਿੰਘ ਛੁੱਟੀ ਤੇ ਆਇਆ ਸੀ ਅਤੇ ਉਸ ਨੇ ਪਰਮਜੀਤ ਕੌਰ ਨਾਲ ਮੁਲਾਕਾਤ ਕਰਕੇ ਅਗਲੀ ਛੁੱਟੀ ਤੇ ਵਿਆਹ ਕਰਵਾਉਣ ਦੀ ਗੱਲ ਆਖੀ ਸੀ। ਤੇ ਹੁਣ ਉਹ 4-5 ਦਿਨ ਪਹਿਲਾਂ ਛੁੱਟੀ 'ਤੇ ਘਰ ਆਇਆ ਸੀ। ਪਰ 13 ਜੂਨ ਨੂੰ ਜਸਪ੍ਰੀਤ ਨੇ ਪਰਮਜੀਤ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।

Suicide: ਮੰਗਣੀ ਦੇ ਇੱਕ ਸਾਲ ਬਾਅਦ ਵਿਆਹ ਤੋਂ ਕੀਤਾ ਇਨਕਾਰ, ਫੌਜੀ ਮੰਗੇਤਰ ਤੋਂ ਦੁਖੀ ਹੋ ਕੇ ਕੁੜੀ ਨੇ ਕੀਤੀ ਖੁਦਕੁਸ਼ੀ
tv9-punjabi
| Published: 16 Jun 2023 19:50 PM IST
Share
ਪੰਜਾਬ ਨਿਊਜ। ਮੋਗਾ ਦੇ ਪਿੰਡ ਭੁੱਲਰ ਦੀ ਰਹਿਣ ਵਾਲੀ ਇੱਕ ਮੁਟਿਆਰ ਨੇ ਆਪਣੇ ਮੰਗੇਤਰ ਵੱਲੋਂ ਵਿਆਹ ਤੋਂ ਇਨਕਾਰ ਕਰਨ ‘ਤੇ ਸਲਫਾਸ ਦੀ ਗੋਲੀ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਪਰਮਜੀਤ ਕੌਰ ਦਾ ਮੰਗੇਤਰ ਜਸਪ੍ਰੀਤ ਸਿੰਘ ਫੌਜ ਵਿੱਚ ਹੈ ਅਤੇ ਆਸਾਮ (Assam) ਵਿੱਚ ਤਾਇਨਾਤ ਹੈ। ਦੋਵਾਂ ਦੀ ਇੱਕ ਸਾਲ ਪਹਿਲਾਂ ਮੰਗਣੀ ਹੋਈ ਸੀ। ਪਰਮਜੀਤ ਕੌਰ ਨੇ ਸਲਫਾਸ ਖਾਂਦੇ ਸਮੇਂ ਆਪਣੀ ਵੀਡੀਓ ਵੀ ਬਣਾਈ। ਪਰਮਜੀਤ ਕੌਰ ਦੀ ਨਾਨੀ ਨੇ ਦੱਸਿਆ ਕਿ ਪਰਮਜੀਤ ਬਚਪਨ ਤੋਂ ਹੀ ਉਸ ਦੇ ਨਾਲ ਰਹਿ ਰਹੀ ਸੀ। 12ਵੀਂ ਕਰਨ ਤੋਂ ਬਾਅਦ ਪਰਮਜੀਤ ਨੇ ਕੱਪੜੇ ਸਿਲਾਈ ਦਾ ਕੰਮ ਸਿੱਖ ਲਿਆ। ਇਸ ਤੋਂ ਬਾਅਦ ਉਹ ਘਰ ਵਿਚ ਕੱਪੜੇ ਸਿਲਾਈ ਦਾ ਕੰਮ ਕਰਦੀ ਸੀ। ਇੱਕ ਸਾਲ ਪਹਿਲਾਂ ਪਰਮਜੀਤ ਕੌਰ ਦੀ ਮੰਗਣੀ ਜ਼ਿਲ੍ਹਾ ਬਠਿੰਡਾ (Bathinda) ਦੇ ਪਿੰਡ ਸ਼ੇਖਪੁਰਾ ਦੇ ਵਸਨੀਕ ਜਸਪ੍ਰੀਤ ਸਿੰਘ ਨਾਲ ਹੋਈ ਸੀ। ਜਸਪ੍ਰੀਤ ਸਿੰਘ ਫੌਜ ਵਿੱਚ ਹੈ ਅਤੇ ਆਸਾਮ ਵਿੱਚ ਤਾਇਨਾਤ ਹੈ, ਜਿਸਨੇ ਹੁਣ ਵਿਆਹ ਕਰਵਾਉਣ ਤੋਂ ਮਨਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਕੁੜੀ ਨੇ ਖੁਦਕੁਸ਼ੀ ਕਰ ਲਈ।

ਮੈਂ ਕਿਸੇ ਹੋਰ ਲੜਕੀ ਨੂੰ ਪਿਆਰ ਕਰਦਾ ਹਾਂ-ਫੌਜੀ

ਮੇਲ-ਮਿਲਾਪ ਤੋਂ ਬਾਅਦ ਦੋਵੇਂ ਫੋਨ ‘ਤੇ ਗੱਲ ਕਰਦੇ ਸਨ ਅਤੇ ਜਸਪ੍ਰੀਤ ਛੁੱਟੀ ‘ਤੇ ਆਉਣ ਤੋਂ ਬਾਅਦ ਉਸਨੂੰ ਮਿਲਣ ਘਰ ਆਉਂਦਾ ਸੀ। ਕਰੀਬ ਦੋ ਮਹੀਨੇ ਪਹਿਲਾਂ ਜਸਪ੍ਰੀਤ ਸਿੰਘ ਛੁੱਟੀ ਤੇ ਆਇਆ ਸੀ ਅਤੇ ਉਸ ਨੇ ਪਰਮਜੀਤ ਕੌਰ ਨਾਲ ਮੁਲਾਕਾਤ ਕਰਕੇ ਅਗਲੀ ਛੁੱਟੀ ਤੇ ਵਿਆਹ ਕਰਵਾਉਣ ਦੀ ਗੱਲ ਆਖੀ ਸੀ। ਤੇ ਹੁਣ ਉਹ 4-5 ਦਿਨ ਪਹਿਲਾਂ ਛੁੱਟੀ ‘ਤੇ ਘਰ ਆਇਆ ਸੀ ਤੇ ਮੁੜ ਉਸਨੇ ਪਰਮਜੀਤ ਨੂੰ ਵਿਆਹ ਕਰਵਾਉਣ ਦੀ ਗੱਲ ਕਹੀ ਸੀ ਪਰ ਹੁਣ ਫੌਜੀ ਨੇ 13 ਜੂਨ ਨੂੰ ਜਸਪ੍ਰੀਤ ਨੇ ਪਰਮਜੀਤ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਜਸਪ੍ਰੀਤ ਨੇ ਦੱਸਿਆ ਕਿ ਉਸ ਨੂੰ ਕਿਸੇ ਹੋਰ ਲੜਕੀ ਨਾਲ ਪਿਆਰ ਹੈ, ਜਿਸ ਕਾਰਨ ਉਹ ਉਸ ਨਾਲ ਵਿਆਹ ਨਹੀਂ ਕਰਵਾ ਸਕਦਾ।

‘ਨਿਗਲੀਆਂ ਸਲਫਾਸ ਦੀਆਂ ਗੋਲੀਆਂ’

ਇਸ ਤੋਂ ਦੁਖੀ ਹੋ ਕੇ ਪਰਮਜੀਤ ਨੇ 13 ਜੂਨ ਦੀ ਰਾਤ ਕਰੀਬ 3 ਵਜੇ ਸਲਫਾਸ ਦੀ ਗੋਲੀ ਨਿਗਲ ਲਈ, ਸਿਹਤ ਵਿਗੜਨ ਕਾਰਨ ਉਸਨੂੰ ਨੇੜਲੇ ਹਸਪਤਾਲ (Hospital) ਲਿਜਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪਰਿਵਾਰ ਦੀ ਮੰਗ ਹੈ ਕਿ ਜਦੋਂ ਤੱਕ ਜਸਪ੍ਰੀਤ ਸਿੰਘ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਹ ਪਰਮਜੀਤ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।

ਪੁਲਿਸ ਨੇ 306 ਦਾ ਪਰਚਾ ਕੀਤਾ ਦਰਜ

ਥਾਣਾ ਸਮਾਲਸਰ ਦੇ ਐਸਐਚਓ ਨੇ ਦੱਸਿਆ ਕਿ ਪਰਮਜੀਤ ਕੌਰ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਜਸਪ੍ਰੀਤ ਸਿੰਘ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਭਾਲ ਜਾਰੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...