AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੋਗਾ ‘ਚ ਸੜਕ ਕਿਨਾਰੇ ਖੜ੍ਹੀਆਂ ਦੋ ਮਹਿਲਾਵਾਂ ਨੂੰ ਸਕਾਰਪੀਓ ਨੇ ਕੁਚਲਿਆ, ਮੌਤ, ਡਰਾਈਵਰ ਨੂੰ ਫੜ੍ਹਕੇ ਲੋਕਾਂ ਨੇ ਪੁਲਿਸ ਹਵਾਲੇ ਕੀਤਾ

ਮੋਗਾ ਵਿੱਚ ਐਕਸੀਡੈਂਟ ਦੀ ਇੱਕ ਵੱਡੀ ਘਟਨਾ ਵਾਪਰ ਗਈ ਹੈ। ਇੱਥੇ ਸੜਕ ਕਿਨਾਰੇ ਬੱਸ ਦਾ ਇੰਤਜਾਰ ਕਰ ਰਹੀਆਂ ਦੋ ਮਹਿਲਾਵਾਂ ਨੂੰ ਸਕਾਰਪੀਓ ਦੇ ਡਰਾਈਵਰ ਨੇ ਕੁਚਲ ਦਿੱਤਾ, ਜਿਸ ਕਾਰਨ ਦੋਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹਾਲਾਂਕਿ ਲੋਕਾਂ ਨੇ ਡਰਾਈਵਰ ਨੂੰ ਪੁਲਿਸ ਹਵਾਲੇ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੋਗਾ 'ਚ ਸੜਕ ਕਿਨਾਰੇ ਖੜ੍ਹੀਆਂ ਦੋ ਮਹਿਲਾਵਾਂ ਨੂੰ ਸਕਾਰਪੀਓ ਨੇ ਕੁਚਲਿਆ, ਮੌਤ, ਡਰਾਈਵਰ ਨੂੰ ਫੜ੍ਹਕੇ ਲੋਕਾਂ ਨੇ ਪੁਲਿਸ ਹਵਾਲੇ ਕੀਤਾ
lalit-kumar
| Updated On: 26 Aug 2023 17:42 PM IST
Share
ਮੋਗਾ। ਪੰਜਾਬ ਦੇ ਮੋਗਾ ਦੇ ਪਿੰਡ ਬੂਟਰ ਦੀਆਂ ਦੋ ਔਰਤਾਂ ਪਿੰਡ ਮਾਛੀਕੇ ਵਿਖੇ ਬੱਸ ਦੀ ਉਡੀਕ ਕਰ ਰਹੀਆਂ ਸਨ। ਉਦੋਂ ਮੋਗਾ ਵੱਲੋਂ ਆ ਰਹੀ ਸਕਾਰਪੀਓ ਗੱਡੀ ਨੇ ਦੋਵਾਂ ਔਰਤਾਂ ਨੂੰ ਕੁਚਲ ਦਿੱਤਾ, ਜਿਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਇਸ ਦੇ ਨਾਲ ਹੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਦੋਹਾਂ ਔਰਤਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਡਰਾਈਵਰ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ। ਦੋਵਾਂ ਔਰਤਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ (Government Hospital) ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜਿੱਥੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਾਛੀਕੇ ਵਿਖੇ ਇੱਕ ਸਕਾਰਪੀਓ (Scorpio) ਗੱਡੀ ਦੋ ਔਰਤਾਂ ‘ਤੇ ਚੜ੍ਹ ਗਈ। ਦੋਵਾਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਗਲੇਰੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...