ਮੋਗਾ ‘ਚ ਸੜਕ ਕਿਨਾਰੇ ਖੜ੍ਹੀਆਂ ਦੋ ਮਹਿਲਾਵਾਂ ਨੂੰ ਸਕਾਰਪੀਓ ਨੇ ਕੁਚਲਿਆ, ਮੌਤ, ਡਰਾਈਵਰ ਨੂੰ ਫੜ੍ਹਕੇ ਲੋਕਾਂ ਨੇ ਪੁਲਿਸ ਹਵਾਲੇ ਕੀਤਾ

Updated On: 

26 Aug 2023 17:42 PM

ਮੋਗਾ ਵਿੱਚ ਐਕਸੀਡੈਂਟ ਦੀ ਇੱਕ ਵੱਡੀ ਘਟਨਾ ਵਾਪਰ ਗਈ ਹੈ। ਇੱਥੇ ਸੜਕ ਕਿਨਾਰੇ ਬੱਸ ਦਾ ਇੰਤਜਾਰ ਕਰ ਰਹੀਆਂ ਦੋ ਮਹਿਲਾਵਾਂ ਨੂੰ ਸਕਾਰਪੀਓ ਦੇ ਡਰਾਈਵਰ ਨੇ ਕੁਚਲ ਦਿੱਤਾ, ਜਿਸ ਕਾਰਨ ਦੋਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹਾਲਾਂਕਿ ਲੋਕਾਂ ਨੇ ਡਰਾਈਵਰ ਨੂੰ ਪੁਲਿਸ ਹਵਾਲੇ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੋਗਾ ਚ ਸੜਕ ਕਿਨਾਰੇ ਖੜ੍ਹੀਆਂ ਦੋ ਮਹਿਲਾਵਾਂ ਨੂੰ ਸਕਾਰਪੀਓ ਨੇ ਕੁਚਲਿਆ, ਮੌਤ, ਡਰਾਈਵਰ ਨੂੰ ਫੜ੍ਹਕੇ ਲੋਕਾਂ ਨੇ ਪੁਲਿਸ ਹਵਾਲੇ ਕੀਤਾ
Follow Us On

ਮੋਗਾ। ਪੰਜਾਬ ਦੇ ਮੋਗਾ ਦੇ ਪਿੰਡ ਬੂਟਰ ਦੀਆਂ ਦੋ ਔਰਤਾਂ ਪਿੰਡ ਮਾਛੀਕੇ ਵਿਖੇ ਬੱਸ ਦੀ ਉਡੀਕ ਕਰ ਰਹੀਆਂ ਸਨ। ਉਦੋਂ ਮੋਗਾ ਵੱਲੋਂ ਆ ਰਹੀ ਸਕਾਰਪੀਓ ਗੱਡੀ ਨੇ ਦੋਵਾਂ ਔਰਤਾਂ ਨੂੰ ਕੁਚਲ ਦਿੱਤਾ, ਜਿਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਇਸ ਦੇ ਨਾਲ ਹੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਦੋਹਾਂ ਔਰਤਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਡਰਾਈਵਰ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ। ਦੋਵਾਂ ਔਰਤਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ (Government Hospital) ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜਿੱਥੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਾਛੀਕੇ ਵਿਖੇ ਇੱਕ ਸਕਾਰਪੀਓ (Scorpio) ਗੱਡੀ ਦੋ ਔਰਤਾਂ ‘ਤੇ ਚੜ੍ਹ ਗਈ। ਦੋਵਾਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਗਲੇਰੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

Exit mobile version