AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ ‘ਚ CIA ਸਟਾਫ਼ ਦਾ ਵੱਡਾ ਐਕਸ਼ਨ, 12 ਕਿੱਲੋ ਹੈਰੋਇਨ ਸਮੇਤ 3 ਕਾਬੂ; ਬਿਨਾਂ ਨੰਬਰੀ ਕਾਰ ਜ਼ਬਤ

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਮੋਗਾ ਪੁਲਿਸ ਦੇ ਹੱਥ ਇੱਕ ਵੱਡੀ ਕਾਮਯਾਬੀ ਲੱਗੀ ਹੈ। ਸੀਆਈਏ (CIA) ਸਟਾਫ਼ ਮੋਗਾ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਯੋਜਨਾਬੱਧ ਤਰੀਕੇ ਨਾਲ ਛਾਪੇਮਾਰੀ ਕਰਦਿਆਂ ਤਿੰਨ ਅੰਤਰਰਾਸ਼ਟਰੀ/ਅੰਤਰ-ਜ਼ਿਲ੍ਹਾ ਨਸ਼ਾ ਤਸਕਰਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਮੋਗਾ 'ਚ CIA ਸਟਾਫ਼ ਦਾ ਵੱਡਾ ਐਕਸ਼ਨ, 12 ਕਿੱਲੋ ਹੈਰੋਇਨ ਸਮੇਤ 3 ਕਾਬੂ; ਬਿਨਾਂ ਨੰਬਰੀ ਕਾਰ ਜ਼ਬਤ
munish-jindal
| Updated On: 28 Sep 2026 19:14 PM IST
Share

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਮੋਗਾ ਪੁਲਿਸ ਦੇ ਹੱਥ ਇੱਕ ਵੱਡੀ ਕਾਮਯਾਬੀ ਲੱਗੀ ਹੈ। ਸੀਆਈਏ (CIA) ਸਟਾਫ਼ ਮੋਗਾ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਯੋਜਨਾਬੱਧ ਤਰੀਕੇ ਨਾਲ ਛਾਪੇਮਾਰੀ ਕਰਦਿਆਂ ਤਿੰਨ ਅੰਤਰਰਾਸ਼ਟਰੀ/ਅੰਤਰ-ਜ਼ਿਲ੍ਹਾ ਨਸ਼ਾ ਤਸਕਰਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 12 ਕਿੱਲੋਗ੍ਰਾਮ ਹੈਰੋਇਨ ਅਤੇ ਤਸਕਰੀ ਲਈ ਵਰਤੀ ਜਾ ਰਹੀ ਇੱਕ ਬਿਨਾਂ ਨੰਬਰ ਵਾਲੀ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ ਬਰਾਮਦ ਕੀਤੀ ਹੈ।

ਜ਼ਿਲ੍ਹਾ ਪੁਲਿਸ ਮੁਖੀ (ਐਸਐਸਪੀ) ਸਰਤਾਜ ਸਿੰਘ ਚਾਹਲ ਨੇ ਇਸ ਵੱਡੇ ਆਪ੍ਰੇਸ਼ਨ ਦਾ ਖ਼ੁਲਾਸਾ ਕਰਦਿਆਂ ਪ੍ਰੈੱਸ ਨੂੰ ਦੱਸਿਆ ਕਿ ਇਹ ਸਮੁੱਚੀ ਕਾਰਵਾਈ ਐਸਪੀ (ਜਾਂਚ) ਅਜਰਾਜ ਸਿੰਘ ਅਤੇ ਡੀਐਸਪੀ (ਜਾਂਚ) ਜਤਿੰਦਰ ਸਿੰਘ ਦੀ ਸਿੱਧੀ ਨਿਗਰਾਨੀ ਹੇਠ ਅੰਜਾਮ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 25 ਸਤੰਬਰ 2026 ਨੂੰ ਸੀਆਈਏ ਸਟਾਫ਼ ਦੇ ਏਐਸਆਈ ਲਵਜੀਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਇਲਾਕੇ ਵਿੱਚ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਚੈਕਿੰਗ ਸਬੰਧੀ ਗਸ਼ਤ ਤੇ ਮੌਜੂਦ ਸੀ।

ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਖ਼ਾਸ ਮੁਖ਼ਬਰ ਤੋਂ ਪੁਖ਼ਤਾ ਇਤਲਾਹ ਮਿਲੀ ਕਿ ਫ਼ਾਜ਼ਿਲਕਾ ਵਾਸੀ ਸੋਲਵ ਸਿੰਘ ਉਰਫ਼ ਜਾਨੀ, ਬਲਜਿੰਦਰ ਸਿੰਘ ਉਰਫ਼ ਲਵਲੀ ਅਤੇ ਮੋਗਾ ਵਾਸੀ ਮਨਪ੍ਰੀਤ ਸਿੰਘ ਉਰਫ਼ ਗੋਨੀ ਵੱਡੇ ਪੱਧਰ ਤੇ ਹੈਰੋਇਨ ਦੀ ਸਪਲਾਈ ਕਰਨ ਦਾ ਨਾਜਾਇਜ਼ ਧੰਦਾ ਕਰਦੇ ਹਨ। ਸੂਚਨਾ ਅਨੁਸਾਰ ਇਹ ਤਿੰਨੇ ਮੁਲਜ਼ਮ ਆਪਣੀ ਸਵਿਫ਼ਟ ਕਾਰ ਵਿੱਚ ਹੈਰੋਇਨ ਦੀ ਵੱਡੀ ਖ਼ੇਪ ਲੈ ਕੇ ਇਸ ਇਲਾਕੇ ਵਿੱਚ ਗਾਹਕਾਂ ਨੂੰ ਸਪਲਾਈ ਕਰਨ ਆਏ ਹੋਏ ਹਨ।

ਅਜੀਤਵਾਲ ਦਾਣਾ ਮੰਡੀ ਵਿੱਚ ਛਾਪੇਮਾਰੀ ਕਰਕੇ ਕਾਰ ਸਮੇਤ ਕੀਤਾ ਕਾਬੂ

ਮੁਖ਼ਬਰ ਵੱਲੋਂ ਮਿਲੀ ਠੋਸ ਜਾਣਕਾਰੀ ਦੇ ਆਧਾਰ ਤੇ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਅਜੀਤਵਾਲ ਦੀ ਦਾਣਾ ਮੰਡੀ ਵਿਖੇ ਖੜ੍ਹੀ ਸ਼ੱਕੀ ਬਿਨਾਂ ਨੰਬਰੀ ਸਵਿਫ਼ਟ ਕਾਰ ਤੇ ਛਾਪਾ ਮਾਰਿਆ। ਪੁਲਿਸ ਨੇ ਕਾਰ ਵਿੱਚ ਸਵਾਰ ਤਿੰਨਾਂ ਸ਼ੱਕੀ ਵਿਅਕਤੀਆਂ ਨੂੰ ਘੇਰਾ ਪਾ ਕੇ ਕਾਬੂ ਕਰ ਲਿਆ। ਜਦੋਂ ਨਿਯਮਾਂ ਅਨੁਸਾਰ ਗੱਡੀ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਤਾਂ ਉਸ ਵਿੱਚੋਂ 12 ਕਿੱਲੋਗ੍ਰਾਮ ਹੈਰੋਇਨ ਦੀ ਖ਼ੇਪ ਬਰਾਮਦ ਹੋਈ, ਜਿਸ ਨੂੰ ਪੁਲਿਸ ਨੇ ਤੁਰੰਤ ਜ਼ਬਤ ਕਰ ਲਿਆ।

NDPS ਐਕਟ ਅਧੀਨ ਮਾਮਲਾ ਦਰਜ

ਪੁਲਿਸ ਨੇ ਤਿੰਨਾਂ ਕਥਿਤ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਖ਼ਿਲਾਫ਼ ਥਾਣਾ ਅਜੀਤਵਾਲ ਵਿਖੇ ਐਨਡੀਪੀਐਸ (NDPS) ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹੈਰੋਇਨ ਦੀ ਖ਼ੇਪ ਕਿੱਥੋਂ ਲਿਆਂਦੀ ਗਈ ਸੀ (ਬੈਕਵਰਡ ਲਿੰਕੇਜ) ਅਤੇ ਅੱਗੇ ਕਿਨ੍ਹਾਂ ਤਸਕਰਾਂ ਜਾਂ ਵਿਅਕਤੀਆਂ ਨੂੰ ਸਪਲਾਈ ਕੀਤੀ ਜਾਣੀ ਸੀ (ਫ਼ਾਰਵਰਡ ਲਿੰਕੇਜ)। ਪੁਲਿਸ ਮੁਤਾਬਕ ਪੁੱਛਗਿੱਛ ਦੌਰਾਨ ਇਸ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵੱਡੇ ਖ਼ੁਲਾਸੇ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਪੂਰੀ ਸੰਭਾਵਨਾ ਹੈ।

Follow Us
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...