AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੋਗਾ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਤੋਂ ਹੈਰੋਇਨ ਬਰਾਮਦ, NDPS ਐਕਟ ਤਹਿਤ ਮਾਮਲਾ ਦਰਜ, CIA ਸਟਾਫ ਵੱਲੋਂ ਕਾਰਵਾਈ

ਮੋਗਾ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਿੱਥੇ ਸੀਆਈਏ ਸਟਾਫ ਮੋਗਾ ਨੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਤੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਕਾਰਵਾਈ ਕੋਟ ਈਸੇ ਖਾਨ ਖੇਤਰ ਵਿੱਚ ਕੀਤੀ ਗਈ।

ਮੋਗਾ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਤੋਂ ਹੈਰੋਇਨ ਬਰਾਮਦ, NDPS ਐਕਟ ਤਹਿਤ ਮਾਮਲਾ ਦਰਜ, CIA ਸਟਾਫ ਵੱਲੋਂ ਕਾਰਵਾਈ
munish-jindal
| Updated On: 27 Feb 2026 10:43 AM IST

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲ੍ਹਾ ਮੋਗਾ ਦੇ ਸਬ ਡਿਵਿਜਨ ਧਰਮਕੋਟ ਵਿੱਚ ਸੀਆਈਏ ਸਟਾਫ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੀਆਈਏ ਸਟਾਫ ਦੇ ਏਐਸਆਈ ਬਲਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਫਿਰੋਜ਼ਪੁਰ ਜ਼ਿਲ੍ਹਾ ਦੇ ਰਹਿਣ ਵਾਲੇ ਦੋ ਜਵਾਨਾਂ ਨੂੰ ਕਾਬੂ ਕਰ ਉਨ੍ਹਾਂ ਦੇ ਕਬਜ਼ੇ ਤੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਜਸਵਿੰਦਰ ਸਿੰਘ ਨੇ ਕਿਹਾ ਕਿ ਏਐਸਆਈ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਸੀਆਈਏ ਸਟਾਫ ਮੋਗਾ ਦੀ ਇੱਕ ਟੀਮ ਮੇਨ ਚੌਕ ਕੋਟ ਈਸੇ ਖਾਨ ਵਿੱਚ ਮੌਜੂਦ ਸੀ। ਇਸ ਦੌਰਾਨ ਇੱਕ ਭਰੋਸੇਯੋਗ ਮੁਖਬਰ ਤੋਂ ਜਾਣਕਾਰੀ ਮਿਲੀ। ਮੁਖਬਰ ਨੇ ਦੱਸਿਆ ਕਿ ਜਸਕਰਨ ਸਿੰਘ ਉਰਫ਼ ਕਰਨ (ਨਿਵਾਸੀ ਬੇਰੀਵਾਲ ਕਾਦਰਾ, ਥਾਣਾ ਸਦਰ ਜੀਰ) ਅਤੇ ਲੁਕਾ (ਨਿਵਾਸੀ ਕਟੋਰਾ, ਥਾਣਾ ਸਦਰ ਜੀਰਾ) ਦੋਵੇਂ ਮਿਲ ਕੇ ਹੈਰੋਇਨ ਦਾ ਕਾਰੋਬਾਰ ਕਰਦੇ ਹਨ।

ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ

ਸੂਚਨਾ ਦੇ ਮੁਤਾਬਕ, ਦੋਵੇਂ ਮੁਲਜ਼ਮ ਦਾਣਾ ਮੰਡੀ ਕੋਟ ਈਸੇ ਖਾਨ ਵਿੱਚ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਸੀ। ਸੂਚਨਾ ਦੇ ਅਧਾਰ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਥਾਣਾ ਕੋਟ ਈਸੇ ਖਾਨ ਵਿੱਚ ਮੁਕਦਮਾਂ ਨੰਬਰ 44, 25-02- 2026 ਦੀ ਧਾਰਾ 21/61/85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਐਸਆਈ ਸਤਨਾਮ ਸਿੰਘ ਵੱਲੋਂ ਕੀਤੀ ਗਈ।

ਮੁਲਜ਼ਮਾਂ ਤੋਂ ਹੈਰੋਇਨ ਬਰਾਮਦ

ਪੁਲਿਸ ਟੀਮ ਨੇ ਦੱਸੀ ਗਈ ਥਾਂ ਤੇ ਛਾਪਾ ਮਾਰਿਆ ਗਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਡਿਪਟੀ ਸੁਪਰਡੈਂਟ ਆਫ਼ ਪੁਲਿਸ ਦੀ ਮੌਜੂਦਗੀ ਵਿੱਚ ਜਸਕਰਨ ਸਿੰਘ ਦੀ ਸੱਜੀ ਜੀਨਸ ਦੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਪਲਾਸਟਿਕ ਬੈਗ ਵਿੱਚ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਬਾਅਦ ਵਿੱਚ ਕਾਨੂੰਨੀ ਪ੍ਰਕਿਰਿਆਵਾਂ ਅਨੁਸਾਰ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਮੁਲਜ਼ਮ ਨੂੰ ਕੋਰਟ ਵਿੱਚ ਕੀਤਾ ਪੇਸ਼

ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ ਕਰ ਪੁਲਿਸ ਪੁਲਿਸ ਰਿਮਾਂਡ ਤੇ ਲਿਆ ਗਿਆ। ਰਿਮਾਂਡ ਦੌਰਾਨ ਉਨ੍ਹਾਂ ਤੋਂ ਹੈਰੋਇਨ ਦੇ ਸਰੋਤ ਅਤੇ ਅੱਗੇ ਦੀ ਸਪਲਾਈ ਚੇਨ ਬਾਰੇ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਨਸ਼ਾ ਤਸਰਕਾਂ ਦੇ ਪੂਰੇ ਨੈਟਵਰਕ ਦਾ ਖੁਲਾਸਾ ਕੀਤਾ ਜਾ ਸਕੇ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...