AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ: ਕਾਂਗਰਸ ਬੈਠਕ ਦੌਰਾਨ ਚੰਨੀ ਦੇ ਸਮਰਥਨ ‘ਚ ਨਾਅਰੇਬਾਜ਼ੀ, ਵਰਕਰਾਂ ਨੇ CM ਚਿਹਰਾ ਬਣਾਉਣ ਦੀ ਕੀਤੀ ਮੰਗ

ਮੋਗਾ ਵਿੱਚ ਪੰਜਾਬ ਕਾਂਗਰਸ ਦੀ ਇੱਕ ਬੈਠਕ ਦੌਰਾਨ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਾਅਰੇ ਲੱਗੇ ਹਨ। ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਦੀ ਪਾਰਟੀ ਵਰਕਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ।

ਮੋਗਾ: ਕਾਂਗਰਸ ਬੈਠਕ ਦੌਰਾਨ ਚੰਨੀ ਦੇ ਸਮਰਥਨ 'ਚ ਨਾਅਰੇਬਾਜ਼ੀ, ਵਰਕਰਾਂ ਨੇ CM ਚਿਹਰਾ ਬਣਾਉਣ ਦੀ ਕੀਤੀ ਮੰਗ
munish-jindal
| Updated On: 06 Aug 2026 01:32 AM IST
Share

ਮੋਗਾ ਵਿੱਚ ਪੰਜਾਬ ਕਾਂਗਰਸ ਦੀ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਸਿਆਸੀ ਮਾਹੌਲ ਗਰਮ ਹੋ ਗਿਆ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਉਨ੍ਹਾਂ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਜਾਵੇ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੀਨੀਅਰ ਕਾਂਗਰਸੀ ਆਗੂ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਮੁੱਚੀ ਸੂਬਾ ਕਾਂਗਰਸ ਲੀਡਰਸ਼ਿਪ ਟੀਮ ਮੀਟਿੰਗ ਵਿੱਚ ਮੌਜੂਦ ਸੀ। ਚੰਨੀ ਸਮਰਥਕਾਂ ਨੇ “ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਓ” ਵਰਗੇ ਨਾਅਰੇ ਲਗਾਏ। ਜਿਸ ਨਾਲ ਮਾਹੌਲ ਕੁਝ ਸਮੇਂ ਲਈ ਰਾਜਨੀਤਿਕ ਤੌਰ ‘ਤੇ ਗਰਮ ਹੋ ਗਿਆ।

ਕੁਝ ਵਰਕਰਾਂ ਨੇ ਮੀਟਿੰਗ ਦਾ ਕੀਤਾ ਬਾਈਕਾਟ

ਸੂਤਰਾਂ ਅਨੁਸਾਰ, ਚੰਨੀ ਧੜੇ ਦੇ ਕੁਝ ਕਾਂਗਰਸੀ ਵਰਕਰਾਂ ਨੇ ਵੀ ਮੀਟਿੰਗ ਦਾ ਬਾਈਕਾਟ ਕੀਤਾ। ਇਸ ਘਟਨਾਕ੍ਰਮ ਨੇ ਪਾਰਟੀ ਦੇ ਅੰਦਰ ਲੀਡਰਸ਼ਿਪ ਬਾਰੇ ਚੱਲ ਰਹੀਆਂ ਚਰਚਾਵਾਂ ਨੂੰ ਹੋਰ ਤੇਜ਼ ਕਰ ਦਿੱਤਾ। ਹਾਲਾਂਕਿ, ਮੀਟਿੰਗ ਦੀ ਕਾਰਵਾਈ ਨਿਰਧਾਰਤ ਸਮੇਂ ਅਨੁਸਾਰ ਜਾਰੀ ਰਹੀ।

ਇਸ ਪੂਰੀ ਘਟਨਾ ਬਾਰੇ ਕਾਂਗਰਸ ਲੀਡਰਸ਼ਿਪ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮੀਟਿੰਗ ਦੌਰਾਨ ਉਠਾਈ ਗਈ, ਇਸ ਮੰਗ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਨੂੰ ਲੈ ਕੇ ਪਾਰਟੀ ਅੰਦਰ ਮੰਥਨ ਤੇਜ਼ ਹੋ ਸਕਦਾ ਹੈ।

ਜਾਣੋ ਕੀ ਬੋਲੇ ਭੂਪੇਸ਼ ਬਘੇਲ?

ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਉਹ ਹਰ ਬੂਥ ‘ਤੇ ਕਾਂਗਰਸ ਨੂੰ ਮਜ਼ਬੂਤ ​​ਕਰਨ ਅਤੇ ਪਾਰਟੀ ਆਗੂਆਂ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਦੌਰੇ ‘ਤੇ ਨਿਕਲੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਦਾ ਕਾਫ਼ੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਥਾਵਾਂ ‘ਤੇ ਉਨ੍ਹਾਂ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਰੈਲੀਆਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ। ਭੁਪੇਸ਼ ਬਘੇਲ ਨੇ ਕਿਹਾ ਕਿ ਚੰਨੀ ਨੂੰ ਪਾਰਟੀ ਤੋਂ ਬਹੁਤ ਕੁਝ ਮਿਲਿਆ ਹੈ। ਇਹ ਪਾਰਟੀ ਹਾਈਕਮਾਂਡ ‘ਤੇ ਨਿਰਭਰ ਕਰਦਾ ਹੈ ਕਿ ਉਹ ਭਵਿੱਖ ਵਿੱਚ ਚੰਨੀ ਨੂੰ ਕਿਹੜੀ ਜ਼ਿੰਮੇਵਾਰੀ ਸੌਂਪਦੇ ਹਨ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...