AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੋਗਾ ‘ਚ ਦਰਦਾਨਕ ਸੜਕ ਹਾਦਸਾ, ਉੱਚੇ ਸੀਵਰੇਜ ਕਾਰਨ 7 ਮਹੀਨੇ ਦੇ ਮਾਸੂਮ ਸਣੇ ਮਾਂ ਦੀ ਮੌਤ

ਮੋਗਾ ਵਿੱਚ ਸੜਕ ਵਿਚਕਾਰ ਬਣੇ ਇੱਕ ਉੱਚੇ ਸੀਵਰੇਜ ਮੈਨਹੋਲ ਕਾਰਨ ਵਾਪਰੇ ਦਰਦਨਾਕ ਹਾਦਸੇ ਨੇ ਇੱਕ ਹੱਸਦੇ-ਵਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ ਹਨ। ਬਾਈਕ ਦੇ ਬੇਕਾਬੂ ਹੋ ਕੇ ਡਿੱਗਣ ਕਾਰਨ ਆਪਣੇ ਪਤੀ ਨਾਲ ਦਵਾਈ ਲੈਣ ਜਾ ਰਹੀ ਔਰਤ ਅਤੇ ਉਸ ਦੇ 7 ਮਹੀਨੇ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ।

ਮੋਗਾ 'ਚ ਦਰਦਾਨਕ ਸੜਕ ਹਾਦਸਾ, ਉੱਚੇ ਸੀਵਰੇਜ ਕਾਰਨ 7 ਮਹੀਨੇ ਦੇ ਮਾਸੂਮ ਸਣੇ ਮਾਂ ਦੀ ਮੌਤ
munish-jindal
| Updated On: 31 May 2026 20:01 PM IST
Share

ਮੋਗਾ ਵਿੱਚ ਸੜਕ ਵਿਚਕਾਰ ਬਣੇ ਇੱਕ ਉੱਚੇ ਸੀਵਰੇਜ ਮੈਨਹੋਲ ਕਾਰਨ ਵਾਪਰੇ ਦਰਦਨਾਕ ਹਾਦਸੇ ਨੇ ਇੱਕ ਹੱਸਦੇ-ਵਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ ਹਨ। ਬਾਈਕ ਦੇ ਬੇਕਾਬੂ ਹੋ ਕੇ ਡਿੱਗਣ ਕਾਰਨ ਆਪਣੇ ਪਤੀ ਨਾਲ ਦਵਾਈ ਲੈਣ ਜਾ ਰਹੀ ਔਰਤ ਅਤੇ ਉਸ ਦੇ 7 ਮਹੀਨੇ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵਿੱਚ ਪ੍ਰਸ਼ਾਸਨ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਦਵਾਈ ਲੈਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਹਿਰ

ਜਾਣਕਾਰੀ ਅਨੁਸਾਰ, ਬੀਤੀ ਕੱਲ੍ਹ (30 ਮਈ) ਨੂੰ ਪਿੰਡ ਚੰਦ ਨਵਾਂ ਦਾ ਰਹਿਣ ਵਾਲਾ ਲਖਬੀਰ ਸਿੰਘ ਆਪਣੀ ਪਤਨੀ ਜਿਓਤੀ ਅਤੇ 7 ਮਹੀਨੇ ਦੇ ਪੁੱਤਰ ਮਨਵੀਰ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੋਗਾ ਦਵਾਈ ਲੈਣ ਆ ਰਿਹਾ ਸੀ। ਜਿਓਤੀ ਦੀ ਤਬੀਅਤ ਖ਼ਰਾਬ ਹੋਣ ਕਾਰਨ ਪਰਿਵਾਰ ਹਸਪਤਾਲ ਜਾ ਰਿਹਾ ਸੀ। ਜਿਵੇਂ ਹੀ ਉਹ ਕੋਟਕਪੂਰਾ ਬਾਈਪਾਸ ਨੇੜੇ ਵਿਸ਼ਵਕਰਮਾ ਚੌਕ ਕੋਲ ਪਹੁੰਚੇ, ਤਾਂ ਸੜਕ ਦੇ ਵਿਚਕਾਰ ਬਣੇ ਸੀਵਰੇਜ ਮੈਨਹੋਲ ਦਾ ਢੱਕਣ ਸੜਕ ਦੇ ਪੱਧਰ ਤੋਂ ਕਾਫ਼ੀ ਉੱਚਾ ਹੋਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ।

ਰਫ਼ਤਾਰ ਵਿੱਚ ਹੋਣ ਕਾਰਨ ਬਾਈਕ ਨੂੰ ਜ਼ੋਰਦਾਰ ਝਟਕਾ ਲੱਗਿਆ, ਜਿਸ ਨਾਲ ਪਿੱਛੇ ਬੈਠੀ ਜਿਓਤੀ ਅਤੇ ਉਸ ਦੀ ਗੋਦ ਵਿੱਚ ਫੜਿਆ ਮਾਸੂਮ ਮਨਵੀਰ ਸਿੰਘ ਉਛਲ ਕੇ ਦੂਰ ਸੜਕ ‘ਤੇ ਜਾ ਗਿਰੇ। ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਮੌਕੇ ‘ਤੇ ਲੋਕਾਂ ਦੀ ਭਾਰੀ ਭੀੜ ਜਮ੍ਹਾ ਹੋ ਗਈ। ਰਾਹਗੀਰਾਂ ਨੇ ਤੁਰੰਤ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ 7 ਮਹੀਨੇ ਦੇ ਮਨਵੀਰ ਨੂੰ ਮ੍ਰਿਤਕ ਐਲਾਨ ਦਿੱਤਾ। ਜਿਓਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ ਰੈਫਰ ਕੀਤਾ ਗਿਆ, ਪਰ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ। ਹੁਣ ਪਰਿਵਾਰ ਵਿੱਚ ਸਿਰਫ਼ ਲਖਬੀਰ ਸਿੰਘ ਅਤੇ ਉਸ ਦੀ ਇੱਕ ਧੀ ਬਚੇ ਹਨ।

ਪ੍ਰਸ਼ਾਸਨਿਕ ਲਾਪਰਵਾਹੀ ਦੇ ਇਲਜ਼ਾਮ

ਮ੍ਰਿਤਕਾਂ ਦੇ ਰਿਸ਼ਤੇਦਾਰਾਂ ਅਤੇ ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਪਹਿਲਾ ਹਾਦਸਾ ਨਹੀਂ ਹੈ। ਇਸ ਖ਼ਤਰਨਾਕ ਮੈਨਹੋਲ ਕਾਰਨ ਪਹਿਲਾਂ ਵੀ 3 ਤੋਂ 4 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਰਿਸ਼ਤੇਦਾਰ ਗੁਰਬਚਨ ਸਿੰਘ ਨੇ ਦੋਸ਼ ਲਾਇਆ ਕਿ ਸੀਵਰੇਜ ਮੈਨਹੋਲ ਨੂੰ ਅੱਧਾ-ਅਧੂਰਾ ਅਤੇ ਉੱਚਾ ਛੱਡਣਾ ਸਿੱਧੇ ਤੌਰ ‘ਤੇ ਪ੍ਰਸ਼ਾਸਨਿਕ ਲਾਪਰਵਾਹੀ ਹੈ। ਲੋਕਾਂ ਅਨੁਸਾਰ ਇਸ ਸਬੰਧੀ ਕਈ ਵਾਰ ਲਿਖਤੀ ਅਤੇ ਜ਼ੁਬਾਨੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਇਸ ਨੂੰ ਠੀਕ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ।

ਡਿਪਟੀ ਕਮਿਸ਼ਨਰ ਵੱਲੋਂ ਜਾਂਚ ਕਮੇਟੀ ਦਾ ਗਠਨ

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਉੱਚ ਪੱਧਰੀ ਜਾਂਚ ਕਮੇਟੀ ਬਣਾ ਦਿੱਤੀ ਹੈ। ਇਸ ਜਾਂਚ ਕਮੇਟੀ ਦੀ ਪ੍ਰਧਾਨਗੀ ਨਗਰ ਨਿਗਮ ਮੋਗਾ ਦੇ ਕਮਿਸ਼ਨਰ ਕਰਨਗੇ। ਕਮੇਟੀ ਵਿੱਚ ਲੋਕ ਨਿਰਮਾਣ ਵਿਭਾਗ (PWD) ਦੇ ਐਕਸੀਅਨ, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਐਕਸੀਅਨ ਅਤੇ ਡੀ.ਐੱਸ.ਪੀ. ਮੋਗਾ ਨੂੰ ਸ਼ਾਮਲ ਕੀਤਾ ਗਿਆ ਹੈ। ਡੀ.ਸੀ. ਸੇਤੀਆ ਨੇ ਕਿਹਾ ਕਿ ਇਹ ਇੱਕ ਅਸਹਿ ਦੁੱਖ ਹੈ ਅਤੇ ਪ੍ਰਸ਼ਾਸਨ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇਗੀ।

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...