AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੋਗਾ ‘ਚ ਸਰਕਾਰੀ ਸਕੂਲ ਦੇ ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਛੇੜਛਾੜ ਦੇ ਇਲਜ਼ਾਮ, ਪੁਲਿਸ ਨੇ ਹਿਰਾਸਤ ‘ਚ ਲਿਆ

ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਤੋਂ ਸਿੱਖਿਆ ਪ੍ਰਣਾਲੀ ਨੂੰ ਸ਼ਰਮਸਾਰ ਕਰਨ ਵਾਲਾ ਅਤਿ-ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੇ ਪ੍ਰਿੰਸੀਪਲ ਪਰਮਜੀਤ ਸਿੰਘ (ਅਮਰਜੀਤ ਸਿੰਘ) 'ਤੇ 6ਵੀਂ ਤੋਂ 8ਵੀਂ ਜਮਾਤ ਦੇ ਲਗਭਗ 10 ਤੋਂ 12 ਵਿਦਿਆਰਥੀਆਂ ਨੇ ਗਲਤ ਤਰੀਕੇ ਨਾਲ ਛੂਹਣ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਬੇਹੱਦ ਗੰਭੀਰ ਆਰੋਪ ਲਗਾਏ ਹਨ।

ਮੋਗਾ 'ਚ ਸਰਕਾਰੀ ਸਕੂਲ ਦੇ ਪ੍ਰਿੰਸੀਪਲ 'ਤੇ ਵਿਦਿਆਰਥਣਾਂ ਨਾਲ ਛੇੜਛਾੜ ਦੇ ਇਲਜ਼ਾਮ, ਪੁਲਿਸ ਨੇ ਹਿਰਾਸਤ 'ਚ ਲਿਆ
munish-jindal
| Updated On: 23 Jul 2026 15:50 PM IST
Share

ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਤੋਂ ਸਿੱਖਿਆ ਪ੍ਰਣਾਲੀ ਨੂੰ ਸ਼ਰਮਸਾਰ ਕਰਨ ਵਾਲਾ ਅਤਿ-ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੇ ਪ੍ਰਿੰਸੀਪਲ ਪਰਮਜੀਤ ਸਿੰਘ (ਅਮਰਜੀਤ ਸਿੰਘ) ‘ਤੇ 6ਵੀਂ ਤੋਂ 8ਵੀਂ ਜਮਾਤ ਦੇ ਲਗਭਗ 10 ਤੋਂ 12 ਵਿਦਿਆਰਥਣਾਂ ਨੇ ਗਲਤ ਤਰੀਕੇ ਨਾਲ ਛੂਹਣ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਬੇਹੱਦ ਗੰਭੀਰ ਆਰੋਪ ਲਗਾਏ ਹਨ।

ਬੁੱਧਵਾਰ ਸਵੇਰੇ ਇਸ ਘਟਨਾ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਸਕੂਲ ਪਹੁੰਚ ਕੇ ਭਾਰੀ ਹੰਗਾਮਾ ਕੀਤਾ ਅਤੇ ਮੁਲਜ਼ਮ ਪ੍ਰਿੰਸੀਪਲ ਨੂੰ ਸਕੂਲ ਦੇ ਕਮਰੇ ਵਿੱਚ ਬੰਧਕ ਬਣਾ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਪ੍ਰਿੰਸੀਪਲ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਇਸ ਪੂਰੇ ਮਾਮਲੇ ਸਬੰਧੀ ਥਾਣਾ ਸਦਰ ਦੇ ਐੱਸ.ਐੱਚ.ਓ. (SHO) ਹਰਬਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪ੍ਰਿੰਸੀਪਲ ਨੂੰ ਥਾਣੇ ਲਿਆਂਦਾ ਗਿਆ ਹੈ। ਪੁਲਿਸ ਵੱਲੋਂ ਪੀੜਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ। ਬਿਆਨਾਂ ਦੇ ਆਧਾਰ ‘ਤੇ ਜੋ ਵੀ ਕਾਨੂੰਨੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਮੁਲਜ਼ਮ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਤਰ੍ਹਾਂ ਸਾਹਮਣੇ ਆਈ ਪੂਰੀ ਘਟਨਾ

ਇਹ ਗੰਭੀਰ ਮਾਮਲਾ ਮੰਗਲਵਾਰ ਨੂੰ ਉਦੋਂ ਉਜਾਗਰ ਹੋਇਆ ਜਦੋਂ 8ਵੀਂ ਜਮਾਤ ਦੀ ਇੱਕ ਕੁੜੀ ਸਕੂਲ ਤੋਂ ਘਰ ਪਰਤਣ ਤੋਂ ਬਾਅਦ ਫੁੱਟ-ਫੁੱਟ ਕੇ ਰੋਣ ਲੱਗੀ। ਮਾਪਿਆਂ ਵੱਲੋਂ ਰੋਣ ਦਾ ਕਾਰਨ ਪੁੱਛਣ ‘ਤੇ ਉਸ ਨੇ ਆਪਣੀ ਪੂਰੀ ਹੱਡਬੀਤੀ ਸੁਣਾਈ।

ਪੀੜਤ ਛਾਤਰਾ ਦੀ ਮਾਂ ਦਾ ਬਿਆਨ: ਵਿਦਿਆਰਥਣਾਂ ਦੀ ਮਾਤਾ ਨੇ ਦੱਸਿਆ ਕਿ ਪ੍ਰਿੰਸੀਪਲ ਕਾਫ਼ੀ ਸਮੇਂ ਤੋਂ ਬੱਚੀ ਨਾਲ ਗਲਤ ਹਰਕਤਾਂ ਕਰ ਰਿਹਾ ਸੀ। ਜਦੋਂ ਉਹ ਬੁੱਧਵਾਰ ਸਵੇਰੇ ਇਸ ਸਬੰਧੀ ਗੱਲ ਕਰਨ ਸਕੂਲ ਪਹੁੰਚੇ, ਤਾਂ ਪ੍ਰਿੰਸੀਪਲ ਨੇ ਸਾਫ਼ ਇਨਕਾਰ ਕਰ ਦਿੱਤਾ।

ਹੋਰਨਾਂ ਵਿਦਿਆਰਥੀਆਂ ਦੇ ਖ਼ੁਲਾਸੇ: ਜਦੋਂ ਸਕੂਲ ਦੇ ਹੋਰ ਬੱਚਿਆਂ ਤੋਂ ਪੁੱਛਗਿੱਛ ਕੀਤੀ ਗਈ, ਤਾਂ ਲਗਭਗ 10-12 ਹੋਰ ਵਿਦਿਆਰਥੀਆਂ ਨੇ ਸਾਹਮਣੇ ਆ ਕੇ ਪੁਸ਼ਟੀ ਕੀਤੀ ਕਿ ਉਨ੍ਹਾਂ ਨਾਲ ਵੀ ਪ੍ਰਿੰਸੀਪਲ ਵੱਲੋਂ ਲੰਮੇ ਸਮੇਂ ਤੋਂ ਅਜਿਹੀਆਂ ਅਸ਼ਲੀਲ ਹਰਕਤਾਂ ਕੀਤੀਆਂ ਜਾ ਰਹੀਆਂ ਸੀ।

ਡਰਾ-ਧਮਕਾ ਕੇ ਰੱਖਿਆ ਜਾਂਦਾ ਸੀ ਚੁੱਪ: ਪੀੜਤ ਵਿਦਿਆਰਥੀਆਂ ਦਾ ਆਰੋਪ ਹੈ ਕਿ ਪ੍ਰਿੰਸੀਪਲ ਉਨ੍ਹਾਂ ਨੂੰ ਧਮਕਾਉਂਦਾ ਸੀ ਕਿ ਜੇਕਰ ਉਨ੍ਹਾਂ ਨੇ ਘਰ ਵਿੱਚ ਕਿਸੇ ਨੂੰ ਇਸ ਬਾਰੇ ਦੱਸਿਆ ਤਾਂ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਫੇਲ੍ਹ ਕਰ ਦਿੱਤਾ ਜਾਵੇਗਾ। ਇਸੇ ਡਰ ਕਾਰਨ ਬੱਚੇ ਇੰਨੇ ਸਮੇਂ ਤੋਂ ਚੁੱਪ ਰਹੇ।

ਪਰਿਵਾਰਕ ਮੈਂਬਰਾਂ ਦਾ ਹੰਗਾਮਾ

ਗੰਭੀਰ ਦੋਸ਼ਾਂ ਤੋਂ ਗੁੱਸੇ ਵਿੱਚ ਆਏ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੇ ਮੁਲਜ਼ਮ ਪ੍ਰਿੰਸੀਪਲ ਨੂੰ ਸਕੂਲ ਕੰਪਲੈਕਸ ਵਿੱਚ ਹੀ ਬੰਧਕ ਬਣਾ ਲਿਆ ਅਤੇ ਪਿੰਡ ਦੇ ਸਰਪੰਚ ਤੇ ਪੰਚਾਇਤ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ‘ਡਾਇਲ 112’ ‘ਤੇ ਪੁਲਿਸ ਨੂੰ ਇਤਲਾਹ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਪ੍ਰਿੰਸੀਪਲ ਨੂੰ ਗੁੱਸੇ ਵਿੱਚ ਆਈ ਭੀੜ ਤੋਂ ਬਚਾ ਕੇ ਹਿਰਾਸਤ ਵਿੱਚ ਲਿਆ ਅਤੇ ਥਾਣਾ ਸਦਰ ਲੈ ਗਈ।

ਪੀੜਤ ਪਰਿਵਾਰਾਂ ਨੇ ਮੰਗ ਕੀਤੀ ਹੈ ਕਿ ਮੁਲਜ਼ਮ ਪ੍ਰਿੰਸੀਪਲ ਨੂੰ ਤੁਰੰਤ ਸਰਕਾਰੀ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕਰਕੇ ਕੜੀ ਤੋਂ ਕੜੀ ਸਜ਼ਾ ਦਿੱਤੀ ਜਾਵੇ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ “ਅਧਿਆਪਕ ਮਾਪਿਆਂ ਦੇ ਸਮਾਨ ਹੁੰਦਾ ਹੈ, ਜੇਕਰ ਸਕੂਲ ਵਿੱਚ ਹੀ ਸਾਡੇ ਬੱਚੇ ਸੁਰੱਖਿਅਤ ਨਹੀਂ ਰਹਿਣਗੇ ਤਾਂ ਉਹ ਕਿੱਥੇ ਜਾਣਗੇ?”

ਪ੍ਰਿੰਸੀਪਲ ਦੀ ਸਫ਼ਾਈ: “ਗਲਤ ਭਾਵਨਾ ਨਾਲ ਨਹੀਂ ਛੂਹਿਆ”

ਦੂਜੇ ਪਾਸੇ, ਮੁਲਜ਼ਮ ਪ੍ਰਿੰਸੀਪਲ ਨੇ ਆਪਣੇ ਉੱਪਰ ਲੱਗੇ ਸਾਰੇ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠਾ ਦੱਸਿਆ ਹੈ। ਪ੍ਰਿੰਸੀਪਲ ਦਾ ਕਹਿਣਾ ਹੈ ਕਿ ਸਕੂਲ ਦੇ ਸਾਰੇ ਬੱਚੇ ਉਸ ਦੇ ਆਪਣੇ ਬੱਚਿਆਂ ਵਾਂਗ ਹਨ ਅਤੇ ਉਹ ਕਈ ਬੱਚਿਆਂ ਦੀ ਫ਼ੀਸ ਤੇ ਬੱਸ ਦਾ ਖ਼ਰਚਾ ਵੀ ਖ਼ੁਦ ਚੁੱਕਦਾ ਹੈ। ਹਾਲਾਂਕਿ, ਪ੍ਰਿੰਸੀਪਲ ਨੇ ਮੰਨਿਆ ਕਿ ਉਸ ਨੇ ਬੱਚਿਆਂ ਨੂੰ ਪਿੱਛੋਂ ਛੁੁਹਿਆ ਸੀ, ਪਰ ਉਸ ਦਾ ਦਾਅਵਾ ਹੈ ਕਿ ਇਸ ਵਿੱਚ ਉਸ ਦੀ ਕੋਈ ਗਲਤ ਨੀਅਤ ਜਾਂ ਭਾਵਨਾ ਨਹੀਂ ਸੀ। ਉਸ ਨੇ ਮਾਪਿਆਂ ਵਾਂਗ ਹੀ ਬੱਚਿਆਂ ਨੂੰ ਅਪਣਾ ਸਮਝ ਕੇ ਸਮਝਾਇਆ ਸੀ।

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...