AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਕਪਾਨੀ ਦੀ 100ਵੀਂ ਜਯੰਤੀ, ਮੋਗਾ ‘ਚ ਵਿਗਿਆਨ ਪ੍ਰਦਰਸ਼ਨੀ ਦਾ ਸ਼ਾਨਦਾਰ ਆਗਾਜ਼

ਦੁਨੀਆ ਭਰ ਵਿੱਚ ਫਾਈਬਰ ਆਪਟਿਕ ਤਕਨਾਲੋਜੀ ਦੀ ਬੁਨਿਆਦ ਰੱਖਣ ਵਾਲੇ ਅਤੇ ਵਿਸ਼ਵ ਪੱਧਰ 'ਤੇ 'ਫਾਈਬਰ ਆਪਟਿਕਸ ਦੇ ਪਿਤਾਮਾ' ਵਜੋਂ ਮਕਬੂਲ ਮੋਗਾ ਦੇ ਜੰਮਪਲ ਮਹਾਨ ਭਾਰਤੀ-ਅਮਰੀਕੀ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਦੋ ਰੋਜ਼ਾ ਵਿਸ਼ਾਲ ਵਿਗਿਆਨ ਪ੍ਰਦਰਸ਼ਨੀ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ।

ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਕਪਾਨੀ ਦੀ 100ਵੀਂ ਜਯੰਤੀ, ਮੋਗਾ 'ਚ ਵਿਗਿਆਨ ਪ੍ਰਦਰਸ਼ਨੀ ਦਾ ਸ਼ਾਨਦਾਰ ਆਗਾਜ਼
munish-jindal
| Published: 31 Oct 2026 21:32 PM IST
Share

ਦੁਨੀਆ ਭਰ ਵਿੱਚ ਫਾਈਬਰ ਆਪਟਿਕ ਤਕਨਾਲੋਜੀ ਦੀ ਬੁਨਿਆਦ ਰੱਖਣ ਵਾਲੇ ਅਤੇ ਵਿਸ਼ਵ ਪੱਧਰ ‘ਤੇ ‘ਫਾਈਬਰ ਆਪਟਿਕਸ ਦੇ ਪਿਤਾਮਾ’ ਵਜੋਂ ਮਕਬੂਲ ਮੋਗਾ ਦੇ ਜੰਮਪਲ ਮਹਾਨ ਭਾਰਤੀ-ਅਮਰੀਕੀ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਦੋ ਰੋਜ਼ਾ ਵਿਸ਼ਾਲ ਵਿਗਿਆਨ ਪ੍ਰਦਰਸ਼ਨੀ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਨਿਵੇਕਲੀ ਪ੍ਰਦਰਸ਼ਨੀ ਵਿੱਚ ਜ਼ਿਲ੍ਹੇ ਦੇ ਕਰੀਬ 40 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੇ ਵਿਗਿਆਨਕ ਮਾਡਲਾਂ, ਆਧੁਨਿਕ ਖੋਜਾਂ ਅਤੇ ਨਵੀਨਤਮ ਵਿਚਾਰਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ।

ਮੋਗਾ ਦੀ ਧਰਤੀ ਦਾ ਵਿਸ਼ਵ ਪੱਧਰੀ ਮਾਣ ਹਨ ਡਾ. ਕਪਾਨੀ

ਸਮਾਗਮ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਡਾ. ਨਰਿੰਦਰ ਸਿੰਘ ਕਪਾਨੀ ਨੇ ਆਪਣੀ ਬੇਮਿਸਾਲ ਵਿਗਿਆਨਕ ਸੋਚ ਅਤੇ ਇਨਕਲਾਬੀ ਕਾਢਾਂ ਸਦਕਾ ਨਾ ਸਿਰਫ਼ ਪੰਜਾਬ ਜਾਂ ਭਾਰਤ, ਸਗੋਂ ਸਮੁੱਚੀ ਦੁਨੀਆ ਅੰਦਰ ਮੋਗਾ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦਾ ਸਮੁੱਚਾ ਜੀਵਨ ਨੌਜਵਾਨ ਪੀੜ੍ਹੀ ਲਈ ਇੱਕ ਮਾਰਗਦਰਸ਼ਕ ਅਤੇ ਸਦਾ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਅੰਦਰ ਨਵੀਨਤਾ, ਖੋਜ ਦੀ ਭਾਵਨਾ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਨੂੰ ਪ੍ਰਫੁੱਲਿਤ ਕਰਨਾ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਹਰੇਕ ਵਰਤਾਰੇ ਨੂੰ ਤਰਕ ਦੇ ਆਧਾਰ ‘ਤੇ ਪਰਖਣ, ਸਵਾਲ ਕਰਨ ਦੀ ਹਿੰਮਤ ਪੈਦਾ ਕਰਨ ਅਤੇ ਨਵੀਆਂ ਗੱਲਾਂ ਸਿੱਖਣ ਦੀ ਜਗਿਆਸਾ ਨੂੰ ਕਦੇ ਮੱਠਾ ਨਾ ਪੈਣ ਦੇਣ, ਕਿਉਂਕਿ ਇੱਕ ਮਜ਼ਬੂਤ ਵਿਗਿਆਨਕ ਸੋਚ ਹੀ ਨਵੀਆਂ ਕਾਢਾਂ ਦਾ ਆਧਾਰ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸੇ ਮੰਤਵ ਤਹਿਤ ਵਿਦਿਆਰਥੀਆਂ ਨੂੰ ਅਜਿਹੇ ਮੰਚ ਮੁਹੱਈਆ ਕਰਵਾ ਰਿਹਾ ਹੈ।

ਡਾ. ਕਪਾਨੀ ਦੀ ਯਾਦ ਵਿੱਚ ਸਥਾਪਿਤ ਹੋਵੇਗੀ ਅਤਿ-ਆਧੁਨਿਕ ਲਾਇਬ੍ਰੇਰੀ

ਡਿਪਟੀ ਕਮਿਸ਼ਨਰ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਡਾ. ਕਪਾਨੀ ਦੀ ਮਹਾਨ ਵਿਗਿਆਨਕ ਵਿਰਾਸਤ ਨੂੰ ਸਦੀਵੀ ਰੱਖਣ ਅਤੇ ਨੌਜਵਾਨਾਂ ਵਿੱਚ ਅਧਿਐਨ ਤੇ ਵਿਗਿਆਨਕ ਸੋਚ ਵਿਕਸਿਤ ਕਰਨ ਦੇ ਮੱਦੇਨਜ਼ਰ ਮੋਗਾ ਸ਼ਹਿਰ ਵਿਖੇ ਜਲਦ ਹੀ ਉਨ੍ਹਾਂ ਦੀ ਯਾਦ ਵਿੱਚ ਇੱਕ ਵਿਸ਼ਵ ਪੱਧਰੀ ਅਤਿ-ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ।

ਅਮਰੀਕਾ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਜੁੜੇ ਪੁੱਤਰ ਰਾਜ ਸਿੰਘ ਕਪਾਨੀ

ਸਮਾਗਮ ਦੌਰਾਨ ਡਾ. ਨਰਿੰਦਰ ਸਿੰਘ ਕਪਾਨੀ ਦੇ ਸਪੁੱਤਰ ਸ੍ਰੀ ਰਾਜ ਸਿੰਘ ਕਪਾਨੀ ਨੇ ਅਮਰੀਕਾ ਤੋਂ ਵਿਸ਼ੇਸ਼ ਤੌਰ ‘ਤੇ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਸ਼ਮੂਲੀਅਤ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਪਿਤਾ ਦੀ ਸ਼ਤਾਬਦੀ ਵਰ੍ਹੇਗੰਢ ਮੌਕੇ ਵਿਗਿਆਨਕ ਪ੍ਰਦਰਸ਼ਨੀ ਉਲੀਕਣ ਅਤੇ ਨੌਜਵਾਨਾਂ ਵਿੱਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੌਰਾਨ ਡਾ. ਕਪਾਨੀ ਦੇ ਜੀਵਨ ਸੰਘਰਸ਼, ਪ੍ਰਾਪਤੀਆਂ ਅਤੇ ਵਿਗਿਆਨ ਜਗਤ ਨੂੰ ਦਿੱਤੀਆਂ ਦੇਣਾਂ ‘ਤੇ ਆਧਾਰਿਤ ਇੱਕ ਵਿਸ਼ੇਸ਼ ਦਸਤਾਵੇਜ਼ੀ (ਡਾਕੂਮੈਂਟਰੀ) ਫ਼ਿਲਮ ਵੀ ਦਿਖਾਈ ਗਈ। ਜ਼ਿਕਰਯੋਗ ਹੈ ਕਿ ਵਿਗਿਆਨ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਬਦਲੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਸਾਲ 2021 ਵਿੱਚ ਦੇਸ਼ ਦੇ ਦੂਜੇ ਸਰਵਉੱਚ ਨਾਗਰਿਕ ਸਨਮਾਨ ‘ਪਦਮ ਵਿਭੂਸ਼ਣ’ ਨਾਲ ਨਿਵਾਜਿਆ ਗਿਆ ਸੀ।

ਪਿੰਡ ਘੋਲੀਆ ਖ਼ੁਰਦ ਦੀਆਂ ਔਰਤਾਂ ਦੇ ਹੁਨਰ ਦੀ ਚਰਚਾ

ਇਸ ਪ੍ਰਦਰਸ਼ਨੀ ਦਾ ਮੁੱਖ ਆਕਰਸ਼ਣ ਪਿੰਡ ਘੋਲੀਆ ਖ਼ੁਰਦ ਦੀਆਂ ਸਥਾਨਕ ਔਰਤਾਂ ਵੱਲੋਂ ਤਿਆਰ ਕੀਤੇ ਗਏ ਛੋਟੇ ਰੋਬੋਟ ਰਹੇ, ਜਿਨ੍ਹਾਂ ਨੂੰ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਵਾਗਤੀ ਗੇਟ ਉੱਤੇ ਇੱਕ ਮਹਿਲਾ ਰੂਪੀ ਰੋਬੋਟ ਵੱਲੋਂ ਆਉਣ ਵਾਲੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ‘ਜੀ ਆਇਆਂ ਨੂੰ’ ਆਖਿਆ ਗਿਆ, ਜਿਸ ਨੇ ਦਰਸ਼ਕਾਂ ਅਤੇ ਵਿਦਿਆਰਥੀਆਂ ਦਾ ਮਨ ਮੋਹ ਲਿਆ। ਪ੍ਰਦਰਸ਼ਨੀ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋ. ਐੱਮ. ਐੱਲ. ਸਿੰਘ ਅਤੇ ਅਤੁਲ ਖੰਨਾ ਨੂੰ ਵੀ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਨਵੀਂ ਪੀੜ੍ਹੀ ਨੂੰ ਵਿਗਿਆਨ ਨਾਲ ਜੋੜਨ ਵੱਲ ਅਹਿਮ ਕਦਮ

ਸਮਾਗਮ ਵਿੱਚ ਪਹੁੰਚੇ ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਾਗਮ ਡਾ. ਨਰਿੰਦਰ ਸਿੰਘ ਕਪਾਨੀ ਦੀ ਵਿਗਿਆਨਕ ਸੋਚ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਅਤੇ ਮੋਗਾ ਜ਼ਿਲ੍ਹੇ ਨੂੰ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਨਵੀਂ ਪਛਾਣ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਸ਼ਾਨਦਾਰ ਤੇ ਇਤਿਹਾਸਕ ਕਦਮ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰ. ਜਸਪਿੰਦਰ ਸਿੰਘ, ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮਿਸ ਹਰਸ਼ਿਤਾ ਸ਼ਰਮਾ, ਐੱਸ.ਡੀ.ਐੱਮ. ਮੋਗਾ ਸਤਵਿੰਦਰ ਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਹਾਜ਼ਰ ਸਨ।

Follow Us
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...