AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਇਸ ਗੋਲੀਕਾਂਡ 'ਚ ਸਾਹਿਲ ਜਿੰਦਲ ਤੇ ਗਗਨਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ 3 ਹੋਰ ਵਿਅਕਤੀ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਮੋਗਾ ਗੋਲੀਕਾਂਡ: ਮੌਕੇ 'ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ
munish-jindal
| Published: 26 Oct 2026 12:27 PM IST
Share

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਮੋਗਾ ਪਹੁੰਚੇ। ਉਨ੍ਹਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗੋਲੀਬਾਰੀ ‘ਚ ਜਾਨ ਗੁਆਉਣ ਵਾਲੇ ਦੋਵੇਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।

ਇਸ ਗੋਲੀਕਾਂਡ ‘ਚ ਸਾਹਿਲ ਜਿੰਦਲ ਤੇ ਗਗਨਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ 3 ਹੋਰ ਵਿਅਕਤੀ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ‘ਚ ਹੁਣ ਤੱਕ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੁਨੀਤ ਗਾਬਾ, ਕਿਰਨਪਾਲ ਸਿੰਘ, ਬਲਵਿੰਦਰ ਸਿੰਘ, ਬਲਜੀਤ ਕੌਰ ਤੇ ਜੀਵਨ ਸਿੰਘ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਸਾਊਥ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਵਿਗਿਆਨਕ ਤੇ ਪੇਸ਼ੇਵਰ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਾਰਦਾਤ ‘ਚ ਵਰਤੀ ਗਈ ਸਕਾਰਪੀਓ ਗੱਡੀ ਤੱਕ ਪਹੁੰਚਣ ਲਈ ਵੀ ਜਾਂਚ ਕਰ ਰਹੀ ਹੈ।

ਕਾਲੀ ਸਕਾਰਪੀਓ ‘ਚ ਆਏ ਹਮਲਾਵਰਾਂ ਨੇ ਕੀਤੀ ਸੀ ਫਾਇਰਿੰਗ

ਡੀਜੀਪੀ ਮੁਤਾਬਕ, ਘਟਨਾ ਸਮੇਂ ਸਾਹਿਲ ਜਿੰਦਲ ਆਪਣੇ ਕੁਝ ਸਾਥੀਆਂ ਨਾਲ ਘਰ ਦੇ ਬਾਹਰ ਮੌਜੂਦ ਸੀ। ਇਸੇ ਦੌਰਾਨ ਕਾਲੇ ਰੰਗ ਦੀ ਸਕਾਰਪੀਓ ਗੱਡੀ ‘ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ‘ਚ ਕੁੱਲ ਪੰਜ ਵਿਅਕਤੀ ਜ਼ਖ਼ਮੀ ਹੋਏ ਸਨ, ਜਿਨ੍ਹਾਂ ‘ਚੋਂ ਦੋ ਦੀ ਮੌਤ ਹੋ ਗਈ।

ਮੁੱਢਲੀ ਜਾਣਕਾਰੀ ਅਨੁਸਾਰ, ਇਸ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਗੋਲੀਬਾਰੀ ਦੇ ਅਸਲ ਕਾਰਨਾਂ ਬਾਰੇ ਜਾਂਚ ਜਾਰੀ ਹੈ।

ਦੋਸ਼ੀਆਂ ਨੂੰ ਪਨਾਹ ਦੇਣ ਵਾਲਿਆਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ

ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਮੁਲਜ਼ਮਾਂ ਨੂੰ ਪਨਾਹ ਦਿੱਤੀ, ਹਥਿਆਰ ਮੁਹੱਈਆ ਕਰਵਾਏ ਜਾਂ ਕਿਸੇ ਹੋਰ ਤਰੀਕੇ ਨਾਲ ਵਾਰਦਾਤ ‘ਚ ਮਦਦ ਕੀਤੀ ਹੈ, ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਧਾਇਕ ਅਮਰਦੀਪ ਕੌਰ ਅਰੋੜਾ ਨੇ ਵੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਮੋਗਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਮਰਦੀਪ ਕੌਰ ਅਰੋੜਾ ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਪੁਲਿਸ ਵੱਲੋਂ ਹੁਣ ਗੋਲੀਬਾਰੀ ‘ਚ ਵਰਤੀ ਗਈ ਗੱਡੀ ਦੀ ਪਛਾਣ ਕਰਨ ਤੇ ਵਾਰਦਾਤ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Follow Us
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...