ਮੋਗਾ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਪਿਓ ਦਾ ਗੋਲੀ ਮਾਰ ਕੇ ਕੀਤਾ ਕਤਲ

Updated On: 

26 Nov 2026 12:09 PM IST

ਪਰਿਵਾਰ ਵੱਲੋਂ ਦੱਸਿਆ ਗਿਆ ਕਿ ਕੁਲਦੀਪ ਸਿੰਘ ਦਾ ਪੁੱਤਰ ਹੈਪੀ ਨਸ਼ਾ ਕਰਨ ਦਾ ਆਦੀ ਸੀ ਤੇ ਅਕਸਰ ਨਸ਼ੇ ਲਈ ਆਪਣੇ ਪਿਤਾ ਤੋਂ ਪੈਸੇ ਮੰਗਦਾ ਰਹਿੰਦਾ ਸੀ। ਪੈਸੇ ਨਾ ਮਿਲਣ 'ਤੇ ਘਰ 'ਚ ਝਗੜਾ ਵੀ ਹੁੰਦਾ ਸੀ। ਪਰਿਵਾਰ ਦਾ ਦਾਅਵਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੇ ਪਿਤਾ ਨੂੰ ਇਸ ਗੱਲ ਨੂੰ ਲੈ ਕੇ ਤੰਗ-ਪਰੇਸ਼ਾਨ ਕਰ ਰਿਹਾ ਸੀ।

ਮੋਗਾ ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਪਿਓ ਦਾ ਗੋਲੀ ਮਾਰ ਕੇ ਕੀਤਾ ਕਤਲ

ਸੰਕੇਤਕ ਤਸਵੀਰ

ਮੋਗਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 70 ਸਾਲਾ ਬਜ਼ੁਰਗ ਪਿਤਾ ਨੂੰ ਉਸ ਦੇ ਹੀ ਪੁੱਤਰ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਇਸ ਵਾਰਦਾਤ ਲਈ ਮ੍ਰਿਤਕ ਦੇ ਪੁੱਤ ਹੈਪੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਘਟਨਾ ਦੇਰ ਰਾਤ ਟਾਂਗੇ ਵਾਲੀ ਗਲੀ ‘ਚ ਵਾਪਰੀ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜਿਸ ਦੇ ਪੇਟ ‘ਚ ਗੋਲੀ ਲੱਗੀ ਸੀ।

ਪਰਿਵਾਰ ਵੱਲੋਂ ਦੱਸਿਆ ਗਿਆ ਕਿ ਕੁਲਦੀਪ ਸਿੰਘ ਦਾ ਪੁੱਤਰ ਹੈਪੀ ਨਸ਼ਾ ਕਰਨ ਦਾ ਆਦੀ ਸੀ ਤੇ ਅਕਸਰ ਨਸ਼ੇ ਲਈ ਆਪਣੇ ਪਿਤਾ ਤੋਂ ਪੈਸੇ ਮੰਗਦਾ ਰਹਿੰਦਾ ਸੀ। ਪੈਸੇ ਨਾ ਮਿਲਣ ‘ਤੇ ਘਰ ‘ਚ ਝਗੜਾ ਵੀ ਹੁੰਦਾ ਸੀ। ਪਰਿਵਾਰ ਦਾ ਦਾਅਵਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੇ ਪਿਤਾ ਨੂੰ ਇਸ ਗੱਲ ਨੂੰ ਲੈ ਕੇ ਤੰਗ-ਪਰੇਸ਼ਾਨ ਕਰ ਰਿਹਾ ਸੀ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਤਾਂ ਜੋ ਵਾਰਦਾਤ ਦੇ ਪਿੱਛੇ ਦੀ ਅਸਲ ਵਜ੍ਹਾ ਸਾਹਮਣੇ ਆ ਸਕੇ।

Loading...
Unable to load recommendations.
Follow Us