AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ ‘ਚ ਤਹਿਸੀਲਦਾਰ ਨਾਲ ਕੰਮ ਕਰਵਾਉਣ ਆਏ ਨੌਜਵਾਨ ਨੇ ਕੀਤੀ ਹੱਥੋਪਾਈ, ਪਾੜੀ ਕਮੀਜ਼; ਪੁਲਿਸ ਹਵਾਲੇ

ਮੋਗਾ ਦੇ ਤਹਿਸੀਲ ਦਫ਼ਤਰ ਅੰਦਰ ਇੱਕ ਨੌਜਵਾਨ ਵੱਲੋਂ ਤਹਿਸੀਲਦਾਰ ਨਾਲ ਕਥਿਤ ਤੌਰ 'ਤੇ ਹੱਥੋਪਾਈ ਕਰਨ ਅਤੇ ਉਨ੍ਹਾਂ ਦੀ ਕਮੀਜ਼ ਪਾੜਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਤਹਿਸੀਲ ਕੰਪਲੈਕਸ ਵਿੱਚ ਭਾਰੀ ਹਫ਼ੜਾ-ਦਫ਼ੜੀ ਮੱਚ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤਹਿਸੀਲਦਾਰ ਮਨਿੰਦਰ ਸਿੰਘ ਵੱਲੋਂ ਤੁਰੰਤ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਮੋਗਾ 'ਚ ਤਹਿਸੀਲਦਾਰ ਨਾਲ ਕੰਮ ਕਰਵਾਉਣ ਆਏ ਨੌਜਵਾਨ ਨੇ ਕੀਤੀ ਹੱਥੋਪਾਈ, ਪਾੜੀ ਕਮੀਜ਼; ਪੁਲਿਸ ਹਵਾਲੇ
munish-jindal
| Published: 28 Aug 2026 17:34 PM IST
Share

ਮੋਗਾ ਦੇ ਤਹਿਸੀਲ ਦਫ਼ਤਰ ਅੰਦਰ ਇੱਕ ਨੌਜਵਾਨ ਵੱਲੋਂ ਤਹਿਸੀਲਦਾਰ ਨਾਲ ਕਥਿਤ ਤੌਰ ‘ਤੇ ਹੱਥੋਪਾਈ ਕਰਨ ਅਤੇ ਉਨ੍ਹਾਂ ਦੀ ਕਮੀਜ਼ ਪਾੜਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਤਹਿਸੀਲ ਕੰਪਲੈਕਸ ਵਿੱਚ ਭਾਰੀ ਹਫ਼ੜਾ-ਦਫ਼ੜੀ ਮੱਚ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤਹਿਸੀਲਦਾਰ ਮਨਿੰਦਰ ਸਿੰਘ ਵੱਲੋਂ ਤੁਰੰਤ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਘਟਨਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਤਹਿਸੀਲਦਾਰ ਮਨਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦਫ਼ਤਰ ਵਿੱਚ ਬੈਠ ਕੇ ਸਰਕਾਰੀ ਐਸ.ਆਈ.ਆਰ. (SIR) ਨਾਲ ਸਬੰਧਤ ਜ਼ਰੂਰੀ ਕੰਮ ਨਿਪਟਾ ਰਹੇ ਸਨ। ਇਸੇ ਦੌਰਾਨ ਇੱਕ ਨੌਜਵਾਨ ਆਪਣਾ ਕੋਈ ਨਿੱਜੀ ਕੰਮ ਕਰਵਾਉਣ ਲਈ ਉਨ੍ਹਾਂ ਦੇ ਦਫ਼ਤਰ ਅੰਦਰ ਦਾਖ਼ਲ ਹੋਇਆ ਅਤੇ ਕੰਮ ਪਹਿਲ ਦੇ ਆਧਾਰ ‘ਤੇ ਤੁਰੰਤ ਕਰਨ ਲਈ ਜ਼ੋਰ ਪਾਉਣ ਲੱਗਾ। ਤਹਿਸੀਲਦਾਰ ਨੇ ਜਦੋਂ ਨੌਜਵਾਨ ਨੂੰ ਸ਼ਾਂਤ ਰਹਿਣ ਲਈ ਕਿਹਾ ਅਤੇ ਨਿਯਮਾਂ ਅਨੁਸਾਰ ਕੰਮ ਮੁਕੰਮਲ ਕਰਨ ਲਈ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਦੀ ਮੰਗ ਕੀਤੀ, ਤਾਂ ਉਹ ਭੜਕ ਗਿਆ।

ਦਫ਼ਤਰੀ ਕੰਮ ਦੌਰਾਨ ਬਹਿਸਬਾਜ਼ੀ ਅਤੇ ਹੱਥੋਪਾਈ

ਤਹਿਸੀਲਦਾਰ ਅਨੁਸਾਰ ਨੌਜਵਾਨ ਨੇ ਬਦਸਲੂਕੀ ਕਰਦਿਆਂ ਇਹ ਇਲਜ਼ਾਮ ਲਗਾਇਆ ਕਿ ਉਹ ਦਫ਼ਤਰ ਵਿੱਚ ਵਿਹਲੇ ਬੈਠੇ ਹਨ ਅਤੇ ਜਾਣਬੁੱਝ ਕੇ ਕੰਮ ਵਿੱਚ ਦੇਰੀ ਕਰ ਰਹੇ ਹਨ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਜ਼ਿਆਦਾ ਵੱਧ ਗਿਆ ਕਿ ਉਕਤ ਨੌਜਵਾਨ ਨੇ ਸਰਕਾਰੀ ਡਿਊਟੀ ਨਿਭਾ ਰਹੇ ਤਹਿਸੀਲਦਾਰ ਨਾਲ ਕਥਿਤ ਤੌਰ ‘ਤੇ ਹੱਥੋਪਾਈ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਦੇ ਗਲ ਪੈ ਕੇ ਕਮੀਜ਼ ਤੱਕ ਪਾੜ ਦਿੱਤੀ।

ਪੁਲਿਸ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ

ਦਫ਼ਤਰ ਅੰਦਰ ਹੋਏ ਇਸ ਹੰਗਾਮੇ ਅਤੇ ਹਮਲੇ ਤੋਂ ਤੁਰੰਤ ਬਾਅਦ ਤਹਿਸੀਲਦਾਰ ਅਤੇ ਉੱਥੇ ਮੌਜੂਦ ਸਟਾਫ਼ ਵੱਲੋਂ ਕਾਰਵਾਈ ਕਰਦਿਆਂ ਉਕਤ ਹਮਲਾਵਰ ਨੌਜਵਾਨ ਨੂੰ ਮੋਗਾ ਦੇ ਥਾਣਾ ਸਿਟੀ ਵਨ ਦੀ ਪੁਲਿਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਤਹਿਸੀਲਦਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਘਟਨਾ ਦੇ ਸਾਰੇ ਤੱਥਾਂ ਅਤੇ ਗਵਾਹਾਂ ਦੇ ਬਿਆਨਾਂ ਦੀ ਜਾਂਚ ਮੁਕੰਮਲ ਹੋਣ ਉਪਰੰਤ ਮੁਲਜ਼ਮ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...