AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ ‘ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨ ਹੋਣਗੇ ਬਾਊਂਡ, ਮੋਡੀਫਾਈ ਕਰਨ ਵਾਲੇ ਬੁਲੇਟ ਦੁਕਾਨਦਾਰਾਂ ਨੂੰ ਨੋਟਿਸ ਜਾਰੀ

ਮੋਗਾ ਸ਼ਹਿਰ ਦੀਆਂ ਸੜਕਾਂ 'ਤੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਵਿਰੁੱਧ ਜ਼ਿਲ੍ਹਾ ਪੁਲਿਸ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਬਿਨਾਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ, ਸ਼ੱਕੀ ਵਾਹਨਾਂ, ਨਾਬਾਲਗਾਂ ਵੱਲੋਂ ਚਲਾਏ ਜਾ ਰਹੇ ਦੋ-ਪਹੀਆ ਤੇ ਚਾਰ-ਪਹੀਆ ਵਾਹਨਾਂ ਅਤੇ ਪਟਾਕੇ ਮਾਰਨ ਵਾਲੇ ਮੋਡੀਫਾਈਡ ਬੁਲੇਟ ਮੋਟਰਸਾਈਕਲਾਂ ਖ਼ਿਲਾਫ਼ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਵਿਸ਼ੇਸ਼ ਮੁਹਿੰਮ ਵਿੱਢੀ ਜਾ ਰਹੀ ਹੈ।

ਮੋਗਾ 'ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨ ਹੋਣਗੇ ਬਾਊਂਡ, ਮੋਡੀਫਾਈ ਕਰਨ ਵਾਲੇ ਬੁਲੇਟ ਦੁਕਾਨਦਾਰਾਂ ਨੂੰ ਨੋਟਿਸ ਜਾਰੀ
munish-jindal
| Updated On: 13 Oct 2026 20:54 PM IST
Share

ਮੋਗਾ ਸ਼ਹਿਰ ਦੀਆਂ ਸੜਕਾਂ ‘ਤੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਵਿਰੁੱਧ ਜ਼ਿਲ੍ਹਾ ਪੁਲਿਸ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਬਿਨਾਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ, ਸ਼ੱਕੀ ਵਾਹਨਾਂ, ਨਾਬਾਲਗਾਂ ਵੱਲੋਂ ਚਲਾਏ ਜਾ ਰਹੇ ਦੋ-ਪਹੀਆ ਤੇ ਚਾਰ-ਪਹੀਆ ਵਾਹਨਾਂ ਅਤੇ ਪਟਾਕੇ ਮਾਰਨ ਵਾਲੇ ਮੋਡੀਫਾਈਡ ਬੁਲੇਟ ਮੋਟਰਸਾਈਕਲਾਂ ਖ਼ਿਲਾਫ਼ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਵਿਸ਼ੇਸ਼ ਮੁਹਿੰਮ ਵਿੱਢੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੌਕੇ ‘ਤੇ ਚਲਾਨ ਕੱਟਣ ਦੇ ਨਾਲ-ਨਾਲ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡੀਐਸਪੀ ਟ੍ਰੈਫਿਕ ਮਨਮੋਹਨ ਸਰਨਾ ਨੇ ਮਾਮਲੇ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵੀ ਵਾਹਨ ਬਿਨਾਂ ਨੰਬਰ ਪਲੇਟ ਤੋਂ ਚੱਲਦਾ ਪਾਇਆ ਜਾਂਦਾ ਹੈ ਤਾਂ ਨਿਯਮਾਂ ਅਨੁਸਾਰ ਉਸ ਦਾ ਚਲਾਨ ਕੱਟ ਕੇ ਵਾਹਨ ਨੂੰ ਤੁਰੰਤ ਬਾਊਂਡ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿੱਥਿਆ ਜੁਰਮਾਨਾ ਭਰਨ ਅਤੇ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਹੀ ਵਾਹਨ ਮਾਲਕ ਨੂੰ ਵਾਪਸ ਸੌਂਪਿਆ ਜਾਵੇਗਾ। ਅੰਕੜੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਹੁਣ ਤੱਕ ਕੁੱਲ 3,295 ਚਲਾਨ ਕੀਤੇ ਜਾ ਚੁੱਕੇ ਹਨ। ਇਸ ਵਿੱਚੋਂ ਟ੍ਰੈਫਿਕ ਪੁਲਿਸ ਦੀਆਂ ਈ-ਚਲਾਨਿੰਗ ਮਸ਼ੀਨਾਂ ਰਾਹੀਂ 1,171 ਚਲਾਨ ਕੱਟੇ ਗਏ ਹਨ, ਜਦਕਿ ਬਿਨਾਂ ਨੰਬਰ ਪਲੇਟ ਵਾਲੇ 26 ਮੋਟਰਸਾਈਕਲਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਗਈ ਹੈ।

ਸ਼ੱਕੀ ਵਾਹਨ ਚਾਲਕਾਂ ਦੀ ਐੱਸਐੱਚਓ ਰਾਹੀਂ ਹੋਵੇਗੀ ਵੈਰੀਫਿਕੇਸ਼ਨ

ਡੀਐਸਪੀ ਮਨਮੋਹਨ ਸਰਨਾ ਨੇ ਦੱਸਿਆ ਕਿ ਆਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਭਰ ਵਿੱਚ ਸੁਰੱਖਿਆ ਪ੍ਰਬੰਧ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਕੀਤੇ ਜਾ ਰਹੇ ਹਨ। ਜੇਕਰ ਕੋਈ ਵੀ ਵਿਅਕਤੀ ਬਿਨਾਂ ਨੰਬਰ ਪਲੇਟ ਜਾਂ ਸ਼ੱਕੀ ਹਾਲਤ ਵਿੱਚ ਵਾਹਨ ਚਲਾਉਂਦਾ ਦੇਖਿਆ ਗਿਆ ਤਾਂ ਉਸ ਨੂੰ ਨਾਕੇ ‘ਤੇ ਰੋਕ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਲੋੜ ਪੈਣ ‘ਤੇ ਸਬੰਧਤ ਇਲਾਕੇ ਦੇ ਥਾਣਾ ਮੁਖੀ (ਐੱਸਐੱਚਓ) ਰਾਹੀਂ ਉਸ ਵਿਅਕਤੀ ਦੀ ਪਛਾਣ ਅਤੇ ਵਾਹਨ ਦੇ ਦਸਤਾਵੇਜ਼ਾਂ ਦੀ ਮੁਕੰਮਲ ਵੈਰੀਫਿਕੇਸ਼ਨ ਕਰਵਾਈ ਜਾਵੇਗੀ। ਉਨ੍ਹਾਂ ਆਖਿਆ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਲੁੱਟ-ਖੋਹ, ਚੋਰੀ ਅਤੇ ਹੋਰ ਸਮਾਜ ਵਿਰੋਧੀ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਅਜਿਹੇ ਵਾਹਨਾਂ ‘ਤੇ ਬਾਜ਼ ਅੱਖ ਰੱਖਣਾ ਬੇਹੱਦ ਲਾਜ਼ਮੀ ਹੈ।

ਬੁਲੇਟ ਮੋਡੀਫਾਈ ਕਰਨ ਵਾਲੇ ਦੁਕਾਨਦਾਰਾਂ ਨੂੰ ਮਿਲਣਗੇ ਨੋਟਿਸ

ਸ਼ਹਿਰ ਵਿੱਚ ਸ਼ੋਰ ਪ੍ਰਦੂਸ਼ਣ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲੇ ਪਟਾਕੇ ਮਾਰਨ ਵਾਲੇ ਬੁਲੇਟ ਮੋਟਰਸਾਈਕਲਾਂ ਵਿਰੁੱਧ ਵੀ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਪੁਲਿਸ ਵੱਲੋਂ ਮੋਟਰਸਾਈਕਲਾਂ ਦੇ ਸਾਇਲੈਂਸਰਾਂ ਵਿੱਚ ਗ਼ੈਰ-ਕਾਨੂੰਨੀ ਤਬਦੀਲੀਆਂ ਕਰਨ ਅਤੇ ਪਟਾਕੇ ਵਜਾਉਣ ਵਾਲੇ ਯੰਤਰ ਫਿੱਟ ਕਰਨ ਵਾਲੀਆਂ ਦੁਕਾਨਾਂ ਤੇ ਮਕੈਨਿਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਜਿਹੇ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ। ਨੋਟਿਸ ਦੇ ਬਾਵਜੂਦ ਜੇਕਰ ਕਿਸੇ ਨੇ ਨਿਯਮਾਂ ਦੀ ਉਲੰਘਣਾ ਜਾਰੀ ਰੱਖੀ ਤਾਂ ਉਨ੍ਹਾਂ ਵਿਰੁੱਧ ਸਿੱਧੀ ਕਾਨੂੰਨੀ ਕਾਰਵਾਈ ਕਰਦਿਆਂ ਪਰਚੇ ਦਰਜ ਕੀਤੇ ਜਾਣਗੇ।

ਨਾਬਾਲਗਾਂ ਦੇ ਹੱਥ ਵਾਹਨ ਫੜਾਉਣ ਵਾਲੇ ਮਾਪੇ ਨਹੀਂ ਬਚਣਗੇ

ਡੀਐਸਪੀ ਟ੍ਰੈਫਿਕ ਨੇ ਮਾਪਿਆਂ ਨੂੰ ਸੁਚੇਤ ਕਰਦਿਆਂ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਕਿਸੇ ਵੀ ਸੂਰਤ ਵਿੱਚ ਸਕੂਟਰ, ਮੋਟਰਸਾਈਕਲ ਜਾਂ ਕਾਰ ਚਲਾਉਣ ਲਈ ਨਾ ਦੇਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਨਾਬਾਲਗ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਮੋਟਰ ਵਹੀਕਲ ਐਕਟ ਦੇ ਸਖ਼ਤ ਨਿਯਮਾਂ ਤਹਿਤ ਕਾਰਵਾਈ ਹੋਵੇਗੀ। ਇਸ ਵਿੱਚ ਮਾਪਿਆਂ ਦੀ ਅਣਗਹਿਲੀ ਮੰਨਦਿਆਂ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਸ਼ਿਕੰਜਾ ਕੱਸਿਆ ਜਾਵੇਗਾ।

ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਹਿੱਤ ਸਕੂਲਾਂ ਅਤੇ ਕਾਲਜਾਂ ਵਿੱਚ ਵਿਸ਼ੇਸ਼ ਸੈਮੀਨਾਰ ਲਗਾਏ ਜਾ ਰਹੇ ਹਨ। ਇਨ੍ਹਾਂ ਜਾਗਰੂਕਤਾ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਸੜਕੀ ਨਿਸ਼ਾਨਾਂ, ਜ਼ੈਬਰਾ ਕਰਾਸਿੰਗ, ਹੈਲਮੇਟ ਦੀ ਵਰਤੋਂ ਅਤੇ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।

ਬਿਨਾਂ ਤਰਪਾਲ ਵਾਲੀਆਂ ਟਰਾਲੀਆਂ ਤੇ ਕਾਰਵਾਈ

ਸੜਕਾਂ ‘ਤੇ ਆਵਾਜਾਈ ਵਿੱਚ ਰੁਕਾਵਟ ਅਤੇ ਹਾਦਸਿਆਂ ਦਾ ਕਾਰਨ ਬਣਨ ਵਾਲੇ ਵਾਹਨਾਂ ‘ਤੇ ਕਾਰਵਾਈ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰੇਤਾ, ਮਿੱਟੀ ਜਾਂ ਪੁਰਾਣਾ ਮਲਬਾ ਲੈ ਕੇ ਜਾਣ ਵਾਲੀਆਂ ਜਿਨ੍ਹਾਂ ਟਰਾਲੀਆਂ ਨੂੰ ਤਰਪਾਲ ਨਾਲ ਚੰਗੀ ਤਰ੍ਹਾਂ ਨਹੀਂ ਢੱਕਿਆ ਜਾਂਦਾ, ਉਨ੍ਹਾਂ ਖ਼ਿਲਾਫ਼ ਵੀ ਸਖ਼ਤੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਖੁੱਲ੍ਹੀਆਂ ਟਰਾਲੀਆਂ ਵਿੱਚੋਂ ਡਿੱਗਣ ਵਾਲੀ ਮਿੱਟੀ ਅਤੇ ਮਲਬੇ ਕਾਰਨ ਦੋ-ਪਹੀਆ ਵਾਹਨ ਚਾਲਕਾਂ ਦੇ ਤਿਲਕਣ ਅਤੇ ਹਾਦਸੇ ਵਾਪਰਨ ਦਾ ਵੱਡਾ ਖ਼ਤਰਾ ਬਣਿਆ ਰਹਿੰਦਾ ਹੈ।

ਦੂਜੇ ਪਾਸੇ, ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਜਾਮ ਦੀ ਗੰਭੀਰ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਪਲਾਨਿੰਗ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿੱਚ ਖ਼ਰੀਦਦਾਰਾਂ ਦੀ ਆਮਦ ਕਾਫ਼ੀ ਵਧ ਜਾਂਦੀ ਹੈ, ਇਸ ਲਈ ਦੁਕਾਨਦਾਰ ਅਤੇ ਗਾਹਕ ਆਪਣੇ ਵਾਹਨ ਨਿਰਧਾਰਤ ਪਾਰਕਿੰਗਾਂ ਵਿੱਚ ਹੀ ਖੜ੍ਹੇ ਕਰਨ। ਪੁਲਿਸ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ੁਦ ਦੀ ਅਤੇ ਦੂਜਿਆਂ ਦੀ ਜਾਨ-ਮਾਲ ਦੀ ਰਾਖੀ ਲਈ ਟ੍ਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰ ਕੇ ਜ਼ਿੰਮੇਵਾਰ ਸ਼ਹਿਰੀ ਹੋਣ ਦਾ ਸਬੂਤ ਦੇਣ।

Follow Us
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...