AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ: ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਇਆ ਨੌਜਵਾਨ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਮੋਗਾ ਜ਼ਿਲ੍ਹੇ ਦੇ ਬੂਟਰ ਪਿੰਡ ਵਿੱਚ ਇਹ ਘਟਨਾ ਵਾਪਰੀ। ਰਿਪੋਰਟਾਂ ਅਨੁਸਾਰ, ਸਤਨਾਮ ਸਿੰਘ ਦੇ ਘਰ ਵਿੱਚ ਉਸਾਰੀ ਅਧੀਨ ਕੰਮ ਦੌਰਾਨ ਇੱਕ ਨੌਜਵਾਨ ਪਲੰਬਰ ਪਲੰਬਿੰਗ ਦਾ ਕੰਮ ਕਰਨ ਲਈ ਛੱਤ 'ਤੇ ਚੜ੍ਹ ਗਿਆ। ਉਹ ਘੱਟ-ਲਟਕਦੀਆਂ ਹਾਈ-ਵੋਲਟੇਜ ਤਾਰਾਂ ਦੇ ਸੰਪਰਕ ਵਿੱਚ ਆ ਗਿਆ ਅਤੇ ਉਸ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਿਆ। ਜਿਸ ਤੋਂ ਬਾਅਦ ਨੌਜਵਾਨ ਛੱਤ ਤੋਂ ਡਿੱਗ ਪਿਆ।

ਮੋਗਾ: ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਨੌਜਵਾਨ, ਹੋਈ ਮੌਤ; ਮੱਚਿਆ ਚੀਕ ਚੀਹਾੜਾ
munish-jindal
| Published: 03 Feb 2026 21:13 PM IST
Share

ਮੋਗਾ ਜ਼ਿਲ੍ਹੇ ਦੇ ਪਿੰਡ ਬੂਟਰ ਵਿੱਚ ਬਿਜਲੀ ਦਾ ਕੰਮ ਕਰਦੇ ਸਮੇਂ 11,000 ਕੇਵੀ ਹਾਈ-ਟੈਂਸ਼ਨ ਲਾਈਨ ਨਾਲ ਕਰੰਟ ਲੱਗਣ ਨਾਲ ਇੱਕ 22 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣੀਆਂ ਪਿੰਡ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਰਿਪੋਰਟਾਂ ਅਨੁਸਾਰ, ਮਨਪ੍ਰੀਤ ਸਿੰਘ ਪਿੰਡ ਬੂਟਰ ਦੇ ਰਹਿਣ ਵਾਲੇ ਸਤਨਾਮ ਸਿੰਘ ਦੇ ਨਵੇਂ ਬਣੇ ਘਰ ਵਿੱਚ ਪਾਈਪਾਂ ਫਿੱਟ ਕਰਨ ਦਾ ਕੰਮ ਕਰ ਰਿਹਾ ਸੀ।

ਛੱਤ ‘ਤੇ ਕੰਮ ਕਰਦੇ ਸਮੇਂ, ਉਸ ਦਾ ਸਿਰ ਘਰ ਦੇ ਉੱਪਰੋਂ ਲੰਘਦੀ 11,000 ਕੇਵੀ ਬਿਜਲੀ ਦੀ ਲਾਈਨ ਨਾਲ ਟਕਰਾ ਗਿਆ। ਮਨਪ੍ਰੀਤ ਸਿੰਘ ਕਰੰਟ ਲੱਗਣ ਤੋਂ ਬਾਅਦ ਛੱਤ ਤੋਂ ਡਿੱਗ ਪਿਆ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ ‘ਤੇ ਮੌਜੂਦ ਸਾਥੀਆਂ ਨੇ ਉਸ ਨੂੰ ਤੁਰੰਤ 108 ਐਂਬੂਲੈਂਸ ਦੀ ਮਦਦ ਨਾਲ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮਕਾਨ ਮਾਲਕ ਬੋਲਿਆ- ਵਿਭਾਗ ਦੀ ਲਾਪਰਵਾਹੀ ਕਾਰਨ ਵਾਪਰਿਆ ਹਾਦਸਾ

ਇਸ ਹਾਦਸੇ ਬਾਰੇ ਘਰ ਦੇ ਮਾਲਕ ਸਤਨਾਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਉੱਪਰੋਂ 11,000 ਕੇਵੀ ਬਿਜਲੀ ਦੀ ਲਾਈਨ ਲੰਘਦੀ ਹੈ ਅਤੇ ਕਿਉਂਕਿ ਇਹ ਖੰਭਾ ਕਾਫ਼ੀ ਨੀਵਾਂ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਹੀ ਵੱਡੇ ਹਾਦਸੇ ਦਾ ਡਰ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦੋ ਮਹੀਨੇ ਪਹਿਲਾਂ ਬੱਧਨੀ ਕਲਾਂ ਬਿਜਲੀ ਵਿਭਾਗ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਸੀ, ਪਰ ਵਿਭਾਗ ਨੇ ਕੋਈ ਕਾਰਵਾਈ ਨਹੀਂ ਕੀਤੀ।

ਅੱਜ, ਉਸ ਲਾਪਰਵਾਹੀ ਕਾਰਨ, ਇਹ ਹਾਦਸਾ ਉਸ ਦੇ ਘਰ ਵਾਪਰਿਆ। ਸਤਨਾਮ ਸਿੰਘ ਨੇ ਇਹ ਵੀ ਦੱਸਿਆ ਕਿ ਜਦੋਂ ਮਨਪ੍ਰੀਤ ਸਿੰਘ ਉਸ ਸਵੇਰੇ ਕੰਮ ‘ਤੇ ਆਇਆ, ਤਾਂ ਉਸ ਨੂੰ ਛੱਤ ‘ਤੇ ਲੱਗੀਆਂ ਹਾਈ-ਟੈਂਸ਼ਨ ਤਾਰਾਂ ਤੋਂ ਸਾਵਧਾਨ ਰਹਿਣ ਦੀ ਹਦਾਇਤ ਕੀਤੀ ਗਈ ਸੀ, ਪਰ ਬਦਕਿਸਮਤੀ ਨਾਲ, ਕੰਮ ਦੌਰਾਨ ਇੱਕ ਗਲਤੀ ਹੋ ਗਈ। ਜਿਸ ਕਾਰਨ ਇਹ ਹਾਦਸਾ ਹੋਇਆ।

ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ

ਮਨਪ੍ਰੀਤ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਅੱਜ ਸਵੇਰੇ 8 ਵਜੇ ਦੇ ਕਰੀਬ ਕੰਮ ਲਈ ਘਰੋਂ ਨਿਕਲਿਆ ਸੀ, ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਉਹ ਕਿੱਥੇ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੋ ਪੁੱਤਰ ਹਨ, ਜਿਨ੍ਹਾਂ ਵਿੱਚੋਂ ਸਿਰਫ਼ ਮਨਪ੍ਰੀਤ ਸਿੰਘ ਹੀ ਕੰਮ ਕਰਦਾ ਸੀ। ਪੁਲਿਸ ਨੇ ਤੁਰੰਤ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...