AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ ‘ਚ ਢਾਬੇ ‘ਤੇ ਪਿਸਤੌਲ ਸੰਭਾਲਦਿਆਂ ਅਚਾਨਕ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ

ਮੋਗਾ ਅਧੀਨ ਪੈਂਦੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਬੁੱਧਵਾਰ ਦੇਰ ਸ਼ਾਮ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿੱਥੇ ਕਰਨ ਢਾਬੇ 'ਤੇ ਗੋਲੀ ਲੱਗਣ ਕਾਰਨ 22 ਸਾਲਾ ਨੌਜਵਾਨ ਸੰਦੀਪ ਸਿੰਘ ਦੀ ਦਰਦਨਾਕ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਢਾਬੇ 'ਤੇ ਮੌਜੂਦ ਇੱਕ ਹੋਰ ਨੌਜਵਾਨ ਬਿਕਰਮ ਸਿੰਘ ਦੇ ਹੱਥ ਵਿੱਚ ਪਿਸਤੌਲ ਸੀ, ਜਿਸ ਵਿੱਚੋਂ ਅਚਾਨਕ ਗੋਲੀ ਚੱਲ ਗਈ ਅਤੇ ਸਿੱਧੀ ਸੰਦੀਪ ਦੀ ਛਾਤੀ ਵਿੱਚ ਜਾ ਲੱਗੀ।

ਮੋਗਾ 'ਚ ਢਾਬੇ 'ਤੇ ਪਿਸਤੌਲ ਸੰਭਾਲਦਿਆਂ ਅਚਾਨਕ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ
munish-jindal
| Updated On: 21 Oct 2026 23:08 PM IST
Share

ਮੋਗਾ ਅਧੀਨ ਪੈਂਦੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਬੁੱਧਵਾਰ ਦੇਰ ਸ਼ਾਮ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿੱਥੇ ਕਰਨ ਢਾਬੇ ‘ਤੇ ਗੋਲੀ ਲੱਗਣ ਕਾਰਨ 22 ਸਾਲਾ ਨੌਜਵਾਨ ਸੰਦੀਪ ਸਿੰਘ ਦੀ ਦਰਦਨਾਕ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਢਾਬੇ ‘ਤੇ ਮੌਜੂਦ ਇੱਕ ਹੋਰ ਨੌਜਵਾਨ ਬਿਕਰਮ ਸਿੰਘ ਦੇ ਹੱਥ ਵਿੱਚ ਪਿਸਤੌਲ ਸੀ, ਜਿਸ ਵਿੱਚੋਂ ਅਚਾਨਕ ਗੋਲੀ ਚੱਲ ਗਈ ਅਤੇ ਸਿੱਧੀ ਸੰਦੀਪ ਦੀ ਛਾਤੀ ਵਿੱਚ ਜਾ ਲੱਗੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਸੰਦੀਪ ਸਿੰਘ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ। ਹਾਲਾਂਕਿ, ਘਟਨਾ ਦੇ ਅਸਲ ਕਾਰਨਾਂ ਅਤੇ ਪੂਰੀ ਸੱਚਾਈ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਪਿਸਤੌਲ ਸੰਭਾਲਦੇ ਸਮੇਂ ਚੱਲੀ ਗੋਲੀ

ਮਿਲੇ ਵੇਰਵਿਆਂ ਅਨੁਸਾਰ ਮ੍ਰਿਤਕ ਸੰਦੀਪ ਸਿੰਘ ਪਿਛਲੇ ਕਰੀਬ ਨੌਂ ਸਾਲਾਂ ਤੋਂ ਜਲਾਲਾਬਾਦ ਪੂਰਬੀ ਸਥਿਤ ਕਰਨ ਢਾਬੇ ‘ਤੇ ਕੰਮ ਕਰ ਰਿਹਾ ਸੀ। ਮ੍ਰਿਤਕ ਦੇ ਰਿਸ਼ਤੇਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਬੁੱਧਵਾਰ ਦੇਰ ਸ਼ਾਮ ਸੰਦੀਪ ਢਾਬੇ ‘ਤੇ ਮੌਜੂਦ ਸੀ। ਇਸੇ ਦੌਰਾਨ ਬਿਕਰਮ ਸਿੰਘ ਨਾਮਕ ਇੱਕ ਨੌਜਵਾਨ ਵੀ ਉੱਥੇ ਖੜ੍ਹਾ ਸੀ। ਜਦੋਂ ਬਿਕਰਮ ਸਿੰਘ ਪਿਸਤੌਲ ਸੰਭਾਲ ਰਿਹਾ ਸੀ, ਤਾਂ ਅਚਾਨਕ ਉਸ ਵਿੱਚੋਂ ਗੋਲੀ ਚੱਲ ਗਈ, ਜੋ ਸਿੱਧੀ ਸੰਦੀਪ ਦੀ ਛਾਤੀ ਵਿੱਚ ਜਾ ਧੱਸੀ। ਗੋਲੀ ਲੱਗਦਿਆਂ ਹੀ ਉਹ ਖ਼ੂਨ ਨਾਲ ਲੱਥਪੱਥ ਹੋ ਕੇ ਜ਼ਮੀਨ ‘ਤੇ ਡਿੱਗ ਪਿਆ, ਜਿਸ ਮਗਰੋਂ ਢਾਬੇ ‘ਤੇ ਚਾਰੇ ਪਾਸੇ ਭਾਜੜ ਅਤੇ ਹਫ਼ੜਾ-ਦਫ਼ੜੀ ਮਚ ਗਈ।

ਘਟਨਾ ਤੋਂ ਤੁਰੰਤ ਬਾਅਦ ਢਾਬੇ ਦਾ ਮਾਲਕ ਗੰਭੀਰ ਜ਼ਖ਼ਮੀ ਸੰਦੀਪ ਨੂੰ ਆਪਣੀ ਗੱਡੀ ਵਿੱਚ ਲੈ ਕੇ ਮੋਗਾ ਦੇ ਸਿਵਲ ਹਸਪਤਾਲ ਲਈ ਰਵਾਨਾ ਹੋਇਆ, ਪਰ ਜ਼ਖ਼ਮ ਇੰਨਾ ਡੂੰਘਾ ਸੀ ਕਿ ਰਸਤੇ ਵਿੱਚ ਲੌਹਾਰਾ ਚੌਕ ਨੇੜੇ ਪਹੁੰਚਦਿਆਂ ਹੀ ਸੰਦੀਪ ਨੇ ਜ਼ਿੰਦਗੀ ਦੀ ਆਖ਼ਰੀ ਸਾਹ ਲਈ।

ਮਾਪਿਆਂ ਦਾ ਇਕਲੌਤਾ ਸਹਾਰਾ ਸੀ ਸੰਦੀਪ

ਮ੍ਰਿਤਕ ਸੰਦੀਪ ਸਿੰਘ ਆਪਣੇ ਗ਼ਰੀਬ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਿਤਾ ਕੁਲਦੀਪ ਸਿੰਘ ਮਜ਼ਦੂਰੀ ਕਰਦੇ ਹਨ ਅਤੇ ਗੱਡੀਆਂ ਭਰਨ ਦਾ ਕੰਮ ਕਰਕੇ ਕਿਸੇ ਤਰ੍ਹਾਂ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਹਨ। ਸੰਦੀਪ ਤੋਂ ਇਲਾਵਾ ਪਰਿਵਾਰ ਵਿੱਚ ਉਸ ਦੀ ਇੱਕ ਭੈਣ ਵੀ ਹੈ। ਨੌਜਵਾਨ ਅਤੇ ਕਮਾਊ ਪੁੱਤ ਦੀ ਬੇਵਕਤੀ ਮੌਤ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਮਾਪਿਆਂ ਸਮੇਤ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਿੱਚ ਵੀ ਇਸ ਘਟਨਾ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਵਾਰਦਾਤ ਦੀ ਸੂਚਨਾ ਮਿਲਦੇ ਹੀ ਧਰਮਕੋਟ ਦੇ ਡੀਐੱਸਪੀ ਸੁਖਵਿੰਦਰ ਸਿੰਘ ਵੱਡੀ ਗਿਣਤੀ ਪੁਲਿਸ ਫੋਰਸ ਸਮੇਤ ਘਟਨਾ ਸਥਾਨ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਡੀਐੱਸਪੀ ਸੁਖਵਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਿਕਰਮ ਸਿੰਘ ਪਿਸਤੌਲ ਸੰਭਾਲ ਰਿਹਾ ਸੀ, ਜਿਸ ਦੌਰਾਨ ਅਚਾਨਕ ਗੋਲੀ ਚੱਲਣ ਕਾਰਨ ਇਹ ਹਾਦਸਾ ਵਾਪਰਿਆ।

ਪੁਲਿਸ ਨੇ ਢਾਬੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ (DVR) ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੀ ਤਹਿ ਤੱਕ ਜਾ ਕੇ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ। ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਸ਼ਿਕਾਇਤ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਤਫ਼ਤੀਸ਼ ਜਾਰੀ ਹੈ।

Follow Us
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...