Mohali Building collapse: ਮੁਹਾਲੀ ‘ਚ ਬਹੁ- ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ, ਬਚਾਅ ਕਾਰਜ ਜਾਰੀ

Updated On: 

21 Dec 2024 20:54 PM

Building collapses in Mohali: ਮੁਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇੱਕ 3 ਮੰਜ਼ਿਲਾ ਇਮਾਰਤ ਡਿੱਗ ਗਈ। ਮਲਬੇ ਹੇਠ 15 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਪੁਲਿਸ-ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਇਹ ਜਾਣਾਕਰੀ ਵੀ ਸਾਹਮਣੇ ਆਈ ਹੈ ਕਿ ਜਿਸ ਵੇਲੇ ਇਹ ਇਮਾਰਤ ਡਿੱਗੀ ਉਸ ਵੇਲੇ ਜਿਮ ਖੁੱਲ੍ਹਾ ਸੀ। ਇਸ ਕਾਰਨ ਜਿੰਮ ਵਿੱਚ ਆਉਣ ਵਾਲੇ ਲੋਕਾਂ ਦਾ ਮਲਬੇ ਵਿੱਚ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

Mohali Building collapse: ਮੁਹਾਲੀ ਚ ਬਹੁ- ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ, ਬਚਾਅ ਕਾਰਜ ਜਾਰੀ

ਮੁਹਾਲੀ 'ਚ ਬਹੁ- ਮੰਜ਼ਿਲਾ ਇਮਾਰਤ ਡਿੱਗੀ

Follow Us On

Building collapses in Mohali: ਮੁਹਾਲੀ ‘ਚ ਸ਼ਨੀਵਾਰ ਸ਼ਾਮ ਨੂੰ ਇੱਕ ਬਹੁ- ਮੰਜ਼ਿਲਾ ਇਮਾਰਤ ਡਿੱਗ ਗਈ। ਮਲਬੇ ਹੇਠ 15 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਪੁਲਿਸ-ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। NDRF ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਇਮਾਰਤ ਵਿੱਚ ਜਿੰਮ ਚੱਲ ਰਿਹਾ ਸੀ। ਦੂਜੇ ਪਾਸੇ ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ। ਜਿਸ ਕਾਰਨ ਇਹ ਇਮਾਰਤ ਡਿੱਗ ਪਈ।

ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਜਿਸ ਵੇਲੇ ਇਹ ਇਮਾਰਤ ਡਿੱਗੀ ਉਸ ਵੇਲੇ ਜਿੰਮ ਖੁੱਲ੍ਹਾ ਸੀ। ਇਸ ਕਾਰਨ ਜਿੰਮ ਵਿੱਚ ਆਉਣ ਵਾਲੇ ਲੋਕਾਂ ਦਾ ਮਲਬੇ ਵਿੱਚ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲੇ ਤੱਕ ਇਸ ਬਾਰੇ ਕੋਈ ਵੀ ਅਧਿਕਾਰੀਕ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।

ਮੁਹਾਲੀ ਪ੍ਰਸ਼ਾਸਨ ਵੱਲੋਂ ਲਗਾਤਾਰ ਜਿੰਮ ਪ੍ਰਬੰਧਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਘਟਨਾ ਵਾਲੀ ਥਾਂ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਹਾਲੇ ਇਹ ਕਹਿਣਾ ਮੁਸ਼ਕਿਲ ਹੈ ਕਿ ਜਿੰਮ ਵਿੱਚ ਕਿੰਨ ਲੋਕ ਸਨ ਜੋ ਇਸ ਮਲਬੇ ਵਿੱਚ ਦੱਬੇ ਹੋ ਸਕਦੇ ਹਨ। ਫਿਲਹਾਲ ਬਚਾਅ ਕਾਰਜ ਜਾਰੀ ਹੈ।

ਹਾਦਸੇ ਤੋਂ ਬਾਅਦ ਸੀਐਮ ਮਾਨ ਦੁਖ ਜਤਾਇਆ

ਬਹੁ-ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਖ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਅਰਦਾਸ ਕਰਦੇ ਹਾਂ ਕੋਈ ਵੀ ਜਾਨੀ ਨੁਕਸਾਨ ਨਾ ਹੋਇਆ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਸ਼ੀਆਂ ‘ਤੇ ਬਣਦੀ ਕਾਰਵਾਈ ਕਰਾਂਗੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਘਟਨਾ ਵਾਲੀ ਥਾਂ ‘ਤੇ ਪਹੁੰਚੇ। NDRF ਦੀ ਟੀਮ ਦੇ ਨਾਲ-ਨਾਲ ਆਰਮੀ ਵੱਲੋਂ ਵੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।

ਕਰੀਬ 10 ਸਾਲ ਪੁਰਾਣੀ ਸੀ ਇਹ ਇਮਾਰਤ

ਸਥਾਨਕ ਲੋਕਾਂ ਮੁਤਾਬਕ ਇਹ ਬਹੁ ਮੰਜ਼ਿਲਾ ਇਮਾਰਤ ਕਰੀਬ 10 ਸਾਲ ਪੁਰਾਣੀ ਸੀ। ਇਹ ਇਮਾਰਤ ਗੁਰਦੁਆਰਾ ਸੋਹਾਣਾ ਸਾਹਿਬ ਦੇ ਨੇੜੇ ਹੀ ਬਣੀ ਹੋਈ ਸੀ। ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਦਾ ਕਹਿਣਾ ਹੈ ਕਿ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਲੋਕਾਂ ਨੂੰ ਬਚਾਉਣ ਅਤੇ ਮਲਬੇ ਨੂੰ ਹਟਾਉਣ ਦਾ ਕੰਮ ਜਾਰੀ ਹੈ।

NDRF ਦੀ ਟੀਮ ਵੱਲੋਂ ਬਚਾਅ ਕਾਰਜ ਜਾਰੀ- ਵਿਧਾਇਕ ਕੁਲਵੰਤ ਸਿੰਘ

ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਾਲੇ ਤੱਕ ਇਹ ਕਲੀਅਰ ਨਹੀਂ ਹੋ ਪਾਇਆ ਹੈ ਕਿ ਕਿੰਨੇ ਲੋਕ ਦੱਬੇ ਹੋਏ ਹਨ। ਫਿਲਹਾਲ ਪ੍ਰਸ਼ਾਸਨ ਅਤੇ NDRF ਦੀ ਟੀਮ ਵੱਲੋਂ ਬਚਾਅ ਕਾਰਜ ਜਾਰੀ ਹਨ। NDRF ਨੇ ਇਸ ਬਚਾਅ ਕਾਰਜ ਵਿੱਚ ਇੱਕ ਸਖ਼ਸ ਨੂੰ ਬਾਹਰ ਕੱਢਿਆ ਹੈ। ਲੋਕਲ ਪ੍ਰਸ਼ਾਸਨ ਅਤੇ NDRF ਦੀ ਮਦਦ ਨਾਲ ਵੱਡੇ ਪੱਧਰ ‘ਤੇ ਰੈਸਕਿਊ ਆਪ੍ਰੇਸ਼ਨ ਜਾਰੀ ਹੈ।

ਦੱਸ ਦਈਏ ਕਿ ਮੁਹਾਲੀ ਦੇ ਸੈਕਟਰ 77 ਵਿੱਚ ਬਹੁ- ਮੰਜਿਲਾ ਇਮਾਰਤ ਡਿੱਗੀ ਹੈ। ਇਹ ਰਿਹਾਇਸ਼ੀ ਇਲਾਕਾ ਹੈ। ਇਸ ਬਿਲਡਿੰਗ ਦੇ ਨੇੜੇ ਖੁਦਾਈ ਦਾ ਕੰਮ ਚੱਲ ਰਿਹਾ ਸੀ। ਜਿਸ ਕਾਰਨ ਇਸ ਇਮਾਰਤ ਦੀ ਨੀਂਹ ਹਿੱਲ ਗਈ ਅਤੇ ਇਹ ਇਮਾਰਤ ਡਿੱਗ ਗਈ। ਇਹ ਹਾਦਸਾ ਦੇਰ ਸ਼ਾਮ ਨੂੰ ਵਾਪਰਿਆ ਹੈ।

Exit mobile version