ਮੁਹਾਲੀ-ਚੰਡੀਗੜ੍ਹ ਬਾਰਡਰ ਤੇ ਕਿਸਾਨਾਂ ਦੇ ਪੱਕੇ ਮੋਰਚੇ ਦਾ ਦੂਜਾ ਦਿਨ, ਵੱਡੀ ਗਿਣਤੀ ‘ਚ ਪਹੁੰਚ ਰਹੇ ਕਿਸਾਨ

Updated On: 

02 Sep 2026 10:03 AM IST

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ 7 ਦਿਨਾਂ ਤੱਕ ਚੰਡੀਗੜ੍ਹ ਬਾਰਡਰ ਤੇ ਧਰਨਾ ਦੇ ਰਹੀਆਂ ਹਨ। ਅੱਜ ਕਈ ਕਿਸਾਨ ਆਗੂ ਚੰਡੀਗੜ੍ਹ ਪਹੁੰਚ ਕੇ ਮੋਰਚੇ 'ਚ ਸ਼ਾਮਲ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਕਿਸਾਨ ਆਗੂ ਆਪਣੀਆਂ ਮੰਗਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ।

ਮੁਹਾਲੀ-ਚੰਡੀਗੜ੍ਹ ਬਾਰਡਰ ਤੇ ਕਿਸਾਨਾਂ ਦੇ ਪੱਕੇ ਮੋਰਚੇ ਦਾ ਦੂਜਾ ਦਿਨ, ਵੱਡੀ ਗਿਣਤੀ ਚ ਪਹੁੰਚ ਰਹੇ ਕਿਸਾਨ

ਮੁਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਮੋਰਚੇ ਦਾ ਦੂਜਾ ਦਿਨ (Pic: ANI)

ਭਾਰਤ-ਅਮਰੀਕਾ ਟ੍ਰੇਡ ਡੀਲ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਫਸਲਾਂ ਲਈ ਐਮਐਸਪੀ, ਪਾਣੀਆਂ ਦੇ ਮੁੱਦੇ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਮੁਹਾਲੀ-ਚੰਡੀਗੜ੍ਹ ਬਾਰਡਰ ‘ਤੇ ਡਟੇ ਹੋਏ ਹਨ। 1 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ 7 ਦਿਨਾਂ ਦੇ ਪੱਕੇ ਮੋਰਚੇ ਦਾ ਅੱਜ ਦੂਜਾ ਦਿਨ ਹੈ। ਕਿਸਾਨਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ ਵੱਡੀ ਗਿਣਤੀ ‘ਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਮੋਰਚੇ ‘ਚ ਪਹੁੰਚ ਰਹੇ ਹਨ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ 7 ਦਿਨਾਂ ਤੱਕ ਚੰਡੀਗੜ੍ਹ ਬਾਰਡਰ ਤੇ ਧਰਨਾ ਦੇ ਰਹੀਆਂ ਹਨ। ਅੱਜ ਕਈ ਕਿਸਾਨ ਆਗੂ ਚੰਡੀਗੜ੍ਹ ਪਹੁੰਚ ਕੇ ਮੋਰਚੇ ‘ਚ ਸ਼ਾਮਲ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਕਿਸਾਨ ਆਗੂ ਆਪਣੀਆਂ ਮੰਗਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ।

ਕਿਸਾਨਾਂ ਦੀ ਗਿਣਤੀ ਵਧਣ ਨਾਲ ਸੁਰੱਖਿਆ ਵਧਾਈ

ਮੋਰਚੇ ‘ਚ ਕਿਸਾਨਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਕਿਸਾਨਾਂ ਦੇ ਧਰਨੇ ਕਾਰਨ ਮੁਹਾਲੀ ਤੋਂ ਚੰਡੀਗੜ੍ਹ ਵੱਲ ਆਉਣ-ਜਾਣ ਵਾਲੇ ਰਸਤਿਆਂ ਤੇ ਟ੍ਰੈਫਿਕ ਪ੍ਰਭਾਵਿਤ ਹੋਇਆ ਹੈ।

IISER ਇੰਸਟੀਚਿਊਟ ਤੋਂ ਜਗਤਪੁਰਾ ਵੱਲ ਆਉਣ ਵਾਲੇ ਰਸਤੇ ਤੇ ਪੁਲਿਸ ਨੇ ਇੱਕ ਪਾਸੇ ਦਾ ਰਸਤਾ ਬੰਦ ਕਰ ਦਿੱਤਾ ਹੈ। ਇਸ ਸਮੇਂ ਸੜਕ ਦੇ ਇੱਕ ਹਿੱਸੇ ਰਾਹੀਂ ਹੀ ਦੋਵੇਂ ਪਾਸਿਆਂ ਦਾ ਟ੍ਰੈਫਿਕ ਕੱਢਿਆ ਜਾ ਰਿਹਾ ਹੈ। ਇਸ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਕਈ ਥਾਵਾਂ ਤੇ ਟ੍ਰੈਫਿਕ ਨੂੰ ਬਦਲਵੇਂ ਰਸਤਿਆਂ ਵੱਲ ਮੋੜਿਆ ਗਿਆ ਹੈ।

ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ?

ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਵੱਲੋਂ ਬੀਤੇ ਦਿਨ ਦੱਸਿਆ ਗਿਆ ਸੀ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਪੁਨਰਗਠਨ ਐਕਟ 1966 ਦੀਆਂ ਧਾਰਾਵਾਂ 78, 79 ਅਤੇ 80 ਨੂੰ ਵਾਪਸ ਲੈਣਾ, ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਤੇ ਗੰਨੇ ਦਾ ਰੇਟ ਵਧਾਉਣਾ ਸ਼ਾਮਲ ਹਨ।

ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਫ੍ਰੀ ਟਰੇਡ ਐਗਰੀਮੈਂਟਾਂ ਤੇ ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਆਪਣਾ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ।

ਟ੍ਰੈਫਿਕ ਲਈ ਮੁਹਾਲੀ ਪੁਲਿਸ ਦੀ ਐਡਵਾਈਜ਼ਰੀ

ਕਿਸਾਨ ਧਰਨੇ ਦੇ ਮੱਦੇਨਜ਼ਰ ਮੁਹਾਲੀ ਪੁਲਿਸ ਵੱਲੋਂ ਪਹਿਲਾਂ ਹੀ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 1 ਸਤੰਬਰ 2026 ਤੋਂ IISER ਚੌਕ ਤੋਂ ਬੈਸਟੈਕ ਮਾਲ (ਫੇਜ਼-11), ਮੁਹਾਲੀ ਤੋਂ ਜਗਤਪੁਰਾ ਹੁੰਦੇ ਹੋਏ ਚੰਡੀਗੜ੍ਹ ਜਾਣ ਵਾਲੀ ਸੜਕ ਹਰ ਕਿਸਮ ਦੇ ਵਾਹਨਾਂ ਲਈ ਬੰਦ ਕੀਤੀ ਗਈ ਹੈ। ਪੁਲਿਸ ਨੇ ਵਾਹਨ ਚਾਲਕਾਂ ਨੂੰ ਚੰਡੀਗੜ੍ਹ ਜਾਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਤੇ ਟ੍ਰੈਫਿਕ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਬਦਲਵੇਂ ਰਸਤਿਆਂ ‘ਚ ਲਾਂਡਰਾਂ ਰੋਡਸੈਕਟਰ 82/83 ਰੋਡ, ਏਅਰਪੋਰਟ ਰੋਡਆਈਟੀ ਸਿਟੀ/ਏਰੋਸਿਟੀ ਅਤੇ ਫੇਜ਼-9 ਰੋਡਸੈਕਟਰ 66/68 ਰੋਡ ਸ਼ਾਮਲ ਹਨ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਯਾਤਰਾ ਪਹਿਲਾਂ ਤੋਂ ਯੋਜਨਾਬੱਧ ਕਰਨ ਤੇ ਸੜਕਾਂ ਤੇ ਲੱਗੇ ਟ੍ਰੈਫਿਕ ਸੰਕੇਤਾਂ ਦੀ ਪਾਲਣਾ ਕਰਨ, ਤਾਂ ਜੋ ਟ੍ਰੈਫਿਕ ਦੀ ਸਮੱਸਿਆ ਤੋਂ ਬਚਿਆ ਜਾ ਸਕੇ।

Loading...
Unable to load recommendations.
Follow Us