ਟੀਵੀ ਸ਼ੀਰੀਅਲਾਂ ਵਿੱਚ ਨਹੀਂ ਦਿਖਾਈ ਦੇਣਗੇ ਅਨੰਦ ਕਾਰਜ ਦੇ ਸੀਨ, ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਕੀਤਾ ਹੁਕਮ | mohali fake gurdwara anand karaj controversy sri akali takhat sahib jathedar raghubir singh SGPC harjinder dhami know full in punjabi Punjabi news - TV9 Punjabi

ਟੀਵੀ ਸ਼ੀਰੀਅਲਾਂ ਵਿੱਚ ਨਹੀਂ ਦਿਖਾਈ ਦੇਣਗੇ ‘ਅਨੰਦ ਕਾਰਜ’ ਦੇ ਸੀਨ, ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਕੀਤਾ ਹੁਕਮ

Updated On: 

10 Jul 2024 15:56 PM

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਤੋਂ ਰਿਪੋਰਟ ਮੰਗੀ ਹੈ। ਜਿਸ ਤੋਂ ਬਾਅਦ ਇਸ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਇਸ ਤੋਂ ਪਹਿਲਾਂ ਮੈਰਿਜ ਪੈਲੇਸਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਜਾਣ 'ਤੇ ਪਾਬੰਦੀ ਲੱਗੀ ਹੋਈ ਸੀ।

ਟੀਵੀ ਸ਼ੀਰੀਅਲਾਂ ਵਿੱਚ ਨਹੀਂ ਦਿਖਾਈ ਦੇਣਗੇ ਅਨੰਦ ਕਾਰਜ ਦੇ ਸੀਨ, ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਕੀਤਾ ਹੁਕਮ

ਜੱਥੇਦਾਰ ਗਿਆਨੀ ਰਘਬੀਰ ਸਿੰਘ

Follow Us On

ਹੁਣ ਟੀਵੀ ਸ਼ੀਰੀਅਲਾਂ ਜਾਂ ਫ਼ਿਲਮਾਂ ਲਈ ਆਨੰਦ ਕਾਰਜ ਦਾ ਦ੍ਰਿਸ਼ ਫਿਲਮਾਇਆ ਨਹੀਂ ਜਾ ਸਕੇਗਾ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਣ ਅਜਿਹਾ ਕਰਨ ਉੱਪਰ ਰੋਕ ਲਗਾ ਦਿੱਤੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਅਨੁਸਾਰ ਲੋਕ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਨੰਦ ਕਾਰਜ (ਸਿੱਖ ਧਰਮ ਵਿੱਚ ਵਿਆਹ) ਦੇ ਦ੍ਰਿਸ਼ ਨਹੀਂ ਦੇਣਗੇ। ਕਿਉਂਕਿ ਅਜਿਹੇ ਦ੍ਰਿਸ਼ ਗੁਰਦੁਆਰਾ ਸਾਹਿਬ ਦਾ ਨਕਲੀ ਸੈੱਟ ਤਿਆਰ ਕਰਕੇ ਫਿਲਮਾਏ ਜਾਂਦੇ ਹਨ। ਜਿਸ ਉੱਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇਤਰਾਜ ਜਤਾਇਆ ਹੈ।

ਮਾਮਲਾ ਮੁਹਾਲੀ ਦਾ ਹੈ ਜਿੱਤੇ ਇੱਕ ਨਕਲੀ ਗੁਰਦੁਆਰਾ ਸਾਹਿਬ ਤਿਆਰ ਕਰਕੇ ਕੁੱਝ ਸ਼ੂਟ ਕੀਤਾ ਜਾ ਰਿਹਾ ਸੀ। ਜਿਸਦਾ ਸਿੱਖ ਜੱਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ।ਇਸ ਘਟਨਾ ਤੋਂ ਬਾਅਦ ਸਿੱਖਾਂ ਦੇ ਸਰਵਉੱਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਨੂੰ ਗਲਤ ਕਰਾਰ ਦਿੱਤਾ ਹੈ।

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਮੰਗੀ ਰਿਪੋਰਟ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਤੋਂ ਰਿਪੋਰਟ ਮੰਗੀ ਹੈ। ਜਿਸ ਤੋਂ ਬਾਅਦ ਇਸ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਇਸ ਤੋਂ ਪਹਿਲਾਂ ਮੈਰਿਜ ਪੈਲੇਸਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਜਾਣ ‘ਤੇ ਪਾਬੰਦੀ ਲੱਗੀ ਹੋਈ ਸੀ।

ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਟੀਵੀ ਸੀਰੀਅਲ ਉਡਾਰੀਆਂ ਦੀ ਸ਼ੂਟਿੰਗ ਮੋਹਾਲੀ ਵਿੱਚ ਚੱਲ ਰਹੀ ਸੀ। ਜਿਸ ਵਿੱਚ ਨਕਲੀ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ। ਜਿਵੇਂ ਹੀ ਨਿਹੰਗਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਹੰਗਾਮਾ ਮਚਾ ਦਿੱਤਾ ਅਤੇ ਸ਼ੀਰੀਅਲ ਦੀ ਸੂਟਿੰਗ ਬੰਦ ਕਰਵਾ ਦਿੱਤੀ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਸ਼ਾਂਤ ਕਰਵਾਇਆ।

ਵਪਾਰ ਲਈ ਸਿੱਖ ਰਵਾਇਤਾਂ ਨਾਲ ਛੇੜਛਾੜ- ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੋਹਾਲੀ ਦੇ ਘੜੂੰਆਂ ‘ਚ ਨਾਟਕ ਦੀ ਸ਼ੂਟਿੰਗ ਦੌਰਾਨ ਨਕਲੀ ਗੁਰਦੁਆਰਾ ਸਾਹਿਬ ‘ਚ ਹੋਏ ਅਨੰਦ ਕਾਰਜ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਫਿਲਮ ਇੰਡਸਟਰੀ ਵਿੱਚ ਲੋਕ ਆਪਣੇ ਕਾਰੋਬਾਰ ਨੂੰ ਮੁੱਖ ਪਹਿਲ ਦੇ ਕੇ ਸਿੱਖ ਰਵਾਇਤਾਂ ਨਾਲ ਖਿਲਵਾੜ ਕਰ ਰਹੇ ਹਨ। ਜੇਕਰ ਉਹ ਇਨ੍ਹਾਂ ਗਤੀਵਿਧੀਆਂ ਤੋਂ ਗੁਰੇਜ਼ ਨਹੀਂ ਕਰਦਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਪਵੇਗੀ।

ਸਿੱਖ ਐਕਟਰਾਂ ਖਿਲਾਫ਼ ਹੋਵੇਗੀ ਕਾਰਵਾਈ- ਜੱਥੇਦਾਰ

ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਘਟਨਾ ਵਿੱਚ ਮੁਲਜ਼ਮ ਪਾਏ ਜਾਣ ਵਾਲੇ ਸਿੱਖ ਅਦਾਕਾਰਾਂ ਜਾਂ ਨਿਰਦੇਸ਼ਕਾਂ ਜਾਂ ਸਹਾਇਕ ਵਿਅਕਤੀਆਂ ਖ਼ਿਲਾਫ਼ ਸਿੱਖ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਭਵਿੱਖ ਵਿੱਚ ਫਿਲਮਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਤੇ ਪਾਬੰਦੀ ਲਾਉਣ ਸਬੰਧੀ ਸਖ਼ਤ ਫੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ- 7 ਦਿਨਾਂ ਚ ਹਟਾਓ ਬੈਰੀਕੇਡ, HC ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਹਰ ਸ਼ਰਧਾਲੂ ਸਿੱਖ ਦੇ ਹਿਰਦੇ ਨੂੰ ਡੂੰਘੀ ਠੇਸ ਪਹੁੰਚਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਫਿਲਮਾਂ ਅਤੇ ਟੀਵੀ ਸੀਰੀਅਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੋਣ ਵਾਲੇ ਜਾਅਲੀ ਵਿਆਹਾਂ ਨੂੰ ਫਿਲਮਾਉਣ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਗੁਰਦੁਆਰਾ ਸਾਹਿਬ ਵਿੱਚ ਫਿਲਮਾਏ ਜਾ ਰਹੇ ਨਕਲੀ ਆਨੰਦ ਕਾਰਜ ਨੇ ਹਰ ਸ਼ਰਧਾਲੂ ਸਿੱਖ ਦੇ ਹਿਰਦੇ ਨੂੰ ਡੂੰਘੀ ਠੇਸ ਪਹੁੰਚਾਈ ਹੈ।

SGPC ਦੇਵੇਗੀ ਮਾਮਲੇ ਦੀ ਰਿਪੋਰਟ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਘੜੂੰਆਂ ਵਿੱਚ ਫਰਜ਼ੀ ਗੁਰਦੁਆਰਾ ਸਾਹਿਬ ਤਿਆਰ ਕਰਕੇ ਆਨੰਦ ਕਾਰਜ ਦੀ ਸੂਟਿੰਗ ਕਰਨ ਦੀ ਸਾਰੀ ਘਟਨਾ ਬਾਰੇ ਉਹ ਜਲਦੀ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਰਿਪੋਰਟ ਲੈਣਗੇ। ਇਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਹੁਕਮ ਦੇਣਗੇ।

ਮੁਲਜ਼ਮਾਂ ਖਿਲਾਫ਼ ਹੋਵੇਗੀ ਕਾਰਵਾਈ- SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੈਸਿਆਂ ਦੀ ਖਾਤਰ ਫਿਲਮਾਂ ਅਤੇ ਸੀਰੀਅਲਾਂ ਵਿੱਚ ਪਾਵਨ ਗੁਰਬਾਣੀ ਦੇ ਅਪਮਾਨ ਅਤੇ ਸਿੱਖ ਪਰੰਪਰਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਕਾਰਵਾਈਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Exit mobile version