AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ ਮੋਹਾਲੀ ‘ਚ ਹਿੱਟ ਐਂਡ ਰਨ ਦੀ ਘਟਨਾ: ਵਿਦੇਸ਼ੀ ਔਰਤ ਨੂੰ ਔਡੀ ਨੇ ਮਾਰੀ ਟੱਕਰ,15 ਫੁੱਟ ਦੂਰ ਡਿੱਗੀ, ਹੋ ਗਈ ਮੌਤ – Video

ਪੰਜਾਬ ਦੇ ਮੋਹਾਲੀ ਵਿੱਚ ਇੱਕ ਦੁਖਦਾਈ ਹਿੱਟ ਐਂਡ ਰਨ ਦੀ ਘਟਨਾ ਵਾਪਰੀ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਔਡੀ ਕਾਰ ਦੀ ਟੱਕਰ ਕਾਰਨ ਇੱਕ ਵਿਦੇਸ਼ੀ ਔਰਤ ਦੀ ਮੌਤ ਹੋ ਗਈ। ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਪੰਜਾਬ ਦੇ ਮੋਹਾਲੀ 'ਚ ਹਿੱਟ ਐਂਡ ਰਨ ਦੀ ਘਟਨਾ: ਵਿਦੇਸ਼ੀ ਔਰਤ ਨੂੰ ਔਡੀ ਨੇ ਮਾਰੀ ਟੱਕਰ,15 ਫੁੱਟ ਦੂਰ ਡਿੱਗੀ, ਹੋ ਗਈ ਮੌਤ - Video
ਮੋਹਾਲੀ : ਵਿਦੇਸ਼ੀ ਔਰਤ ਨੂੰ ਔਡੀ ਨੇ ਮਾਰੀ ਟੱਕਰ
tv9-punjabi
| Updated On: 11 Mar 2026 08:20 AM IST

ਪੰਜਾਬ ਦੇ ਮੋਹਾਲੀ ਵਿੱਚ, ਇੱਕ ਤੇਜ਼ ਰਫ਼ਤਾਰ ਕਾਲੀ ਆਡੀ ਕਾਰ ਨੇ ਪੈਦਲ ਜਾ ਰਹੀ ਵਿਦੇਸ਼ੀ ਔਰਤ ਦੀ ਮੌਤ ਕਰ ਦਿੱਤੀ। ਆਡੀ ਨੇ ਔਰਤ ਨੂੰ ਇੰਨੀ ਜ਼ੋਰ ਨਾਲ ਟੱਕਰ ਮਾਰੀ ਕਿ ਉਹ ਹਵਾ ਵਿੱਚ ਲਗਭਗ 15 ਫੁੱਟ ਦੂਰ ਡਿੱਗ ਪਈ, ਜਿਸ ਨਾਲ ਉਸਦੀ ਮੌਤ ਹੋ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜੋ ਘਟਨਾ ਦੀ ਭਿਆਨਕਤਾ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ। ਸੀਸੀਟੀਵੀ ਵੀਡੀਓ ਵਿੱਚ ਦਿੱਖ ਰਿਹਾ ਹੈ ਔਰਤ ਗੱਡੀ ਨਾਲ ਟਕਰਾਉਣ ਤੋਂ ਬਾਅਦ 15 ਫੁੱਟ ਦੂਰ ਡਿੱਗੀ

ਮ੍ਰਿਤਕਾ ਦੀ ਪਛਾਣ ਤੁਰਕੀ ਦੀ ਨਾਗਰਿਕ ਮਾਵਲੂਦਾ ਵਜੋਂ ਹੋਈ ਹੈ। ਇਹ ਹਾਦਸਾ ਸੋਮਵਾਰ-ਮੰਗਲਵਾਰ ਰਾਤ ਨੂੰ 12 ਵਜੇ ਦੇ ਕਰੀਬ ਵੀਆਈਪੀ ਰੋਡ ‘ਤੇ ਐਮਕੇਅਰ ਹਸਪਤਾਲ ਦੇ ਸਾਹਮਣੇ ਵਾਪਰਿਆ। ਇੱਕ ਵਿਦੇਸ਼ੀ ਔਰਤ ਮਾਵਲੂਦਾ ਐਮਕੇਅਰ ਹਸਪਤਾਲ ਵਿੱਚ ਇੱਕ ਮਰੀਜ਼ ਨੂੰ ਮਿਲਣ ਤੋਂ ਬਾਅਦ ਆਪਣੇ ਦੋਸਤ ਨਾਲ ਪੈਦਲ ਜਾ ਰਹੀ ਸੀ। ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਆਡੀ ਕਾਰ ਨੇ ਔਰਤ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਸੜਕ ਦੇ ਦੂਜੇ ਪਾਸੇ ਦੂਰ ਡਿੱਗੀ ।

ਵਿਦੇਸ਼ੀ ਔਰਤ ਦੀ ਮੌਕੇ ‘ਤੇ ਹੀ ਹੋ ਗਈ ਮੌਤ

ਹਾਦਸੇ ਵਿੱਚ ਉਸਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਘਟਨਾ ਸਥਾਨ ‘ਤੇ ਹੰਗਾਮਾ ਹੋ ਗਿਆ। ਗੰਭੀਰ ਹਾਦਸੇ ਦੇ ਬਾਵਜੂਦ, ਦੋਸ਼ੀ ਨੇ ਕਾਰ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਚੁੱਪਚਾਪ ਮੌਕੇ ਤੋਂ ਭੱਜ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਨੇ ਘਟਨਾ ਸਥਾਨ ਤੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

CCTV ਫੁਟੇਜ ਦੀ ਜਾਂਚ ਕਰ ਰਹੀ ਹੈ ਪੁਲਿਸ

ਇੱਕ CCTV ਫੁਟੇਜ ਵਿੱਚ ਔਰਤ ਜ਼ੋਰਦਾਰ ਟੱਕਰ ਤੋਂ ਬਾਅਦ ਜ਼ਮੀਨ ‘ਤੇ ਡਿੱਗਦੀ ਦਿਖਾਈ ਦੇ ਰਹੀ ਹੈ। ਪੁਲਿਸ ਨੇੜਲੇ ਹੋਰ ਸਥਾਨਾਂ ਤੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਸ਼ੱਕੀ ਦੀ ਜਲਦੀ ਤੋਂ ਜਲਦੀ ਪਛਾਣ ਕੀਤੀ ਜਾ ਸਕੇ ਅਤੇ ਉਸਨੂੰ ਗ੍ਰਿਫਤਾਰ ਕੀਤਾ ਜਾ ਸਕੇ। ਇਸ ਹਿੱਟ-ਐਂਡ-ਰਨ ਮਾਮਲੇ ਨੇ ਸਾਰਿਆਂ ਨੂੰ ਹੈਰਾਨ ਅਤੇ ਪਰੇਸ਼ਾਨ ਕਰ ਦਿੱਤਾ ਹੈ।

Follow Us
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...