AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁਹਾਲੀ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ, ਖਿਲਰੇ ਹੋਏ ਮਿਲੇ ਅੰਗ; ਲੋਕਾਂ ਨੇ ਏਅਰਪੋਰਟ ਰੋਡ ਕੀਤਾ ਜਾਮ

ਘਟਨਾ ਦੀ ਜਾਣਕਾਰੀ ਉਸ ਸਮੇਂ ਮਿਲੀ ਜਦੋਂ ਗੁਰਦੁਆਰੇ ਦਾ ਸੇਵਾਦਾਰ ਨੇ ਗੁਟਕਾ ਸਾਹਿਬ ਦੇ ਅੰਗ ਜ਼ਮੀਨ 'ਤੇ ਖਿਲਰੇ ਦੇਖੇ। ਉਸ ਨੇ ਹੋਰ ਸੇਵਾਦਾਰਾਂ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਦੇਖਦੇ ਹੀ ਦੇਖਦੇ ਭੀੜ ਇਕੱਠੀ ਹੋ ਗਈ। ਲੋਕਾਂ ਨੇ ਪ੍ਰਸ਼ਾਸਨ ਦੇ ਖਿਲਾਫ਼ ਨਾਅਰੇਬਾਜੀ ਕੀਤੀ ਤੇ ਏਅਰਪੋਰਟ ਰੋਡ ਬੰਦ ਕਰ ਦਿੱਤਾ ਗਿਆ।

ਮੁਹਾਲੀ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ, ਖਿਲਰੇ ਹੋਏ ਮਿਲੇ ਅੰਗ; ਲੋਕਾਂ ਨੇ ਏਅਰਪੋਰਟ ਰੋਡ ਕੀਤਾ ਜਾਮ
ਮੁਹਾਲੀ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ, ਖਿਲਰੇ ਹੋਏ ਮਿਲੇ ਅੰਗ
tv9-punjabi
| Updated On: 06 May 2026 13:53 PM IST

ਮੁਹਾਲੀ ਦੇ ਸੋਹਾਣਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਿੰਘ ਸ਼ਹੀਦਾਂ ਦੇ ਕੋਲ ਮਾਤਾ ਸਾਹਿਬ ਕੌਰ ਗੁਰਦੁਆਰੇ ਨੇੜੇ ਗੁਟਕਾ ਸਾਹਿਬ ਦੇ ਅੱਗਾਂ ਦੀ ਬੇਅਦਬੀ ਕੀਤੀ ਗਈ, ਜਿੱਥੇ ਗੁਟਕਾ ਸਾਹਿਬ ਦੇ ਅੰਗ ਜ਼ਮੀਨ ‘ਤੇ ਖਿਲਰੇ ਹੋਏ ਮਿਲੇ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਲੋਕਾਂ ਵੱਲੋਂ ਏਅਰਪੋਰਟ ਰੋਡ ਜਾਮ ਕਰ ਦਿੱਤਾ ਗਿਆ, ਜਿਸ ਕਾਰਨ ਆਵਾਜਾਈ ਕਾਫੀ ਸਮੇਂ ਤੱਕ ਪ੍ਰਭਾਵਿਤ ਰਹੀ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕਰਵਾਇਆ ਤੇ ਸਥਿਤੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਵੇਂ ਕਾਨੂੰਨ ਦੇ ਮੁਤਾਬਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਭਰੋਸਾ ਦਿੱਤਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਘਟਨਾ ਦੀ ਜਾਣਕਾਰੀ ਉਸ ਸਮੇਂ ਮਿਲੀ ਜਦੋਂ ਗੁਰਦੁਆਰੇ ਦਾ ਸੇਵਾਦਾਰ ਨੇ ਗੁਟਕਾ ਸਾਹਿਬ ਦੇ ਅੰਗ ਜ਼ਮੀਨ ‘ਤੇ ਖਿਲਰੇ ਦੇਖੇ। ਉਸ ਨੇ ਹੋਰ ਸੇਵਾਦਾਰਾਂ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਦੇਖਦੇ ਹੀ ਦੇਖਦੇ ਭੀੜ ਇਕੱਠੀ ਹੋ ਗਈ। ਲੋਕਾਂ ਨੇ ਪ੍ਰਸ਼ਾਸਨ ਦੇ ਖਿਲਾਫ਼ ਨਾਅਰੇਬਾਜੀ ਕੀਤੀ ਤੇ ਏਅਰਪੋਰਟ ਰੋਡ ਬੰਦ ਕਰ ਦਿੱਤਾ ਗਿਆ।

ਲੋਕਾਂ ਨੇ ਇਲਜ਼ਾਮ ਲਗਾਇਆ ਕਿ ਇਹ ਘਟਨਾ ਕਿਸੇ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਨੇੜੇ ਹੀ ਗੁਰਦੁਆਰਾ ਸਿੰਘ ਸ਼ਹੀਦਾ ‘ਚ ਗੁਟਕਾ ਸਾਹਿਬ ਰੱਖੇ ਹੋਏ ਹੈ ਤੇ ਸੰਭਾਵਨਾ ਹੈ ਕਿ ਇਹ ਅੰਗ ਉੱਥੇ ਰੱਖੇ ਗੁਟਕਾ ਸਾਹਿਬ ਦੇ ਹੋ ਸਕਦੇ ਹਨ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਨਵਾਂ ਕਾਨੂੰਨ ਪਾਸ ਕੀਤਾ ਹੈ, ਪਰ ਇਸ ਦੇ ਬਾਵਜੂਦ ਲੋਕਾਂ ‘ਚ ਕੋਈ ਡਰ ਨਹੀਂ ਹੈ।

ਮੌਕੇ ‘ਤੇ ਪਹੁੰਚੇ ਮੁਹਾਲੀ ਸਿਟੀ-2 ਦੇ ਡੀਐਸਪੀ ਹਰਸਿਮਰਨ ਸਿੰਘ ਬਲ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸ਼ਾਂਤ ਕਰਵਾਇਆ ਤੇ ਭਰੋਸਾ ਦਿੱਤਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਡੀਐਸਪੀ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ‘ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

Follow Us
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ...
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?...
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ...
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ...
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?...
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...