AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਭਾਈਚਾਰਾ ਤੇ ਆਪਸੀ ਸਾਂਝ ਦੀ ਮਿਸਾਲ… ਮੁਹਾਲੀ ‘ਚ ਮੁਸਲਮਾਨ ਨੇ ਮੰਦਰ ਲਈ ਦਾਨ ਕੀਤੀ ਜ਼ਮੀਨ

ਇਮਰਾਨ ਹੈਪੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਸ਼ਾਹੀ ਇਮਾਨ ਨੂੰ ਪੁੱਛਿਆ ਕਿ ਕੀ ਉਹ ਆਪਣੀ ਜ਼ਮੀਨ ਦਾ ਕੁੱਝ ਹਿੱਸਾ ਮੰਦਰ ਲਈ ਦੇ ਸਕਦੇ ਹਨ ਤਾਂ ਉਨ੍ਹਾਂ ਨੇ ਇਸ ਫੈਸਲੇ ਦਾ ਪੂਰੇ ਦਿਲ ਨਾਲ ਸਤਿਕਾਰ ਕੀਤਾ ਤੇ ਕਿਹਾ ਕਿ ਜਦੋਂ ਕਈ ਇਸਲਾਮੀ ਦੇਸ਼ਾਂ 'ਚ ਗੈਰ-ਮੁਸਲਮਾਨਾਂ ਦੇ ਧਾਰਮਿਕ ਅਧਿਕਾਰਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਤਾਂ ਇੱਥੇ ਕਿਉਂ ਨਹੀਂ ਬਣਾਇਆ ਜਾ ਸਕਦਾ।

ਭਾਈਚਾਰਾ ਤੇ ਆਪਸੀ ਸਾਂਝ ਦੀ ਮਿਸਾਲ... ਮੁਹਾਲੀ 'ਚ ਮੁਸਲਮਾਨ ਨੇ ਮੰਦਰ ਲਈ ਦਾਨ ਕੀਤੀ ਜ਼ਮੀਨ
ਮੁਹਾਲੀ ‘ਚ ਮੁਸਲਮਾਨ ਨੇ ਮੰਦਰ ਲਈ ਜ਼ਮੀਨ ਕੀਤੀ ਦਾਨ
rajinder-arora-ludhiana
| Updated On: 13 Feb 2026 15:35 PM IST

ਮੋਹਾਲੀ ਦੇ ਝਾਂਮਪੁਰ ਇਲਾਕੇ ਤੋਂ ਭਾਈਚਾਰੇ ਤੇ ਆਪਸੀ ਸਾਂਝ ਦੀ ਖ਼ਬਰ ਸਭ ਤੋਂ ਪ੍ਰੇਰਣਾ ਦੇ ਰਹੀ ਹੈ । ਇੱਥੇ ਇੱਕ ਮੁਸਲਮਾਨ ਵਿਅਕਤੀ ਵੱਲੋਂ ਹਿੰਦੂ ਸਮਾਜ ਲਈ ਮੰਦਰ ਨਿਰਮਾਣ ਵਾਸਤੇ ਆਪਣੀ ਜ਼ਮੀਨ ਦਾਨ ਦਿੱਤੀ ਗਈ ਹੈ। ਮੁਸਲਮਾਨ ਭਰਾ ਦੇ ਇਸ ਫੈਸਲੇ ਨੂੰ ਧਾਰਮਿਕ ਸਦਭਾਵਨਾ ਤੇ ਸਮਾਜਿਕ ਏਕਤਾ ਦੀ ਮਿਸਾਲ ਵਜੋਂ ਦੇਖਿਆ ਜਾ ਰਿਹਾ ਹੈ।

ਜ਼ਮੀਨ ਜਦੋਂ ਦਾਨ ਦਿੱਤੀ ਗਈ ਉਸ ਮੌਕੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਖ਼ਾਸ ਤੌਰ ‘ਤੇ ਮੌਜੂਦ ਰਹੇ। ਜ਼ਮੀਨ ਦਾਨ ਕਰਨ ਵਾਲੇ ਮੁਹੰਮਦ ਇਮਰਾਨ ਹੈਪੀ ਨੇ ਦੱਸਿਆ ਕਿ ਝਾਂਮਪੁਰ ਇਲਾਕੇ ‘ਚ ਰਹਿੰਦੇ ਹਿੰਦੂ ਭਾਈਚਾਰੇ ਕੋਲ ਆਪਣੇ ਧਾਰਮਿਕ ਸਥਾਨ ਲਈ ਕੋਈ ਢੰਗ ਦੀ ਜਗ੍ਹਾ ਨਹੀਂ ਸੀ। ਉਨ੍ਹਾਂ ਨਾਲ ਜਦੋਂ ਇਹ ਗੱਲ ਸਾਂਝੀ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਮਾਮਲੇ ‘ਤੇ ਸ਼ਾਹੀ ਇਮਾਮ ਨਾਲ ਸਲਾਹ।

ਇਮਰਾਨ ਹੈਪੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਸ਼ਾਹੀ ਇਮਾਨ ਨੂੰ ਪੁੱਛਿਆ ਕਿ ਕੀ ਉਹ ਆਪਣੀ ਜ਼ਮੀਨ ਦਾ ਕੁੱਝ ਹਿੱਸਾ ਮੰਦਰ ਲਈ ਦੇ ਸਕਦੇ ਹਨ ਤਾਂ ਉਨ੍ਹਾਂ ਨੇ ਇਸ ਫੈਸਲੇ ਦਾ ਪੂਰੇ ਦਿਲ ਨਾਲ ਸਤਿਕਾਰ ਕੀਤਾ ਤੇ ਕਿਹਾ ਕਿ ਜਦੋਂ ਕਈ ਇਸਲਾਮੀ ਦੇਸ਼ਾਂ ‘ਚ ਗੈਰ-ਮੁਸਲਮਾਨਾਂ ਦੇ ਧਾਰਮਿਕ ਅਧਿਕਾਰਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਤਾਂ ਇੱਥੇ ਕਿਉਂ ਨਹੀਂ ਬਣਾਇਆ ਜਾ ਸਕਦਾ। ਇਸ ਤੋਂ ਬਾਅਦ ਇਮਰਾਨ ਹੈਪੀ ਨੇ ਆਪਣੀ ਕਰੀਬ 325 ਗਜ਼ ਜ਼ਮੀਨ, ਜਿਸ ਦੀ ਅਨੁਮਾਨਿਤ ਕੀਮਤ ਲਗਭਗ 80 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਜ਼ਮੀਨ ਸਨਾਤਨ ਧਰਮ ਸਭਾ ਝਾਂਮਪੁਰ ਨੂੰ ਦੇ ਦਿੱਤੀ।

ਇਸ ਮੌਕੇ ਸਨਾਤਨ ਧਰਮ ਸਭਾ ਵੱਲੋਂ ਸ਼ਾਹੀ ਇਮਾਮ ਤੇ ਜ਼ਮੀਨ ਦਾਨ ਕਰਨ ਵਾਲੇ ਮੁਹੰਮਦ ਇਮਰਾਨ ਹੈਪੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪੰਡਿਤ ਰਾਜਾ ਰਾਮ ਤੇ ਝਾਂਮਪੁਰ ਦੇ ਪ੍ਰਧਾਨ ਹਰਪ੍ਰੀਤ ਸਿੰਘ ਗਿੱਲ ਸਮੇਤ ਹੋਰ ਮੈਂਬਰ ਨੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।

ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਯਾਦ ਕਰਵਾਇਆ ਕਿ ਹਾਲ ਹੀ ‘ਚ ਕੁੱਝ ਹਿੰਦੂ ਭਰਾਵਾਂ ਤੇ ਇੱਕ ਸਿੱਖ ਬਜ਼ੁਰਗ ਮਾਤਾ ਨੇ ਸਾਨੂੰ ਮਸਜ਼ਿਦ ਲਈ ਜ਼ਮੀਨ ਦਿੱਤੀ ਸੀ। ਹੁਣ ਮੁਸਲਮਾਨ ਭਾਈਚਾਰੇ ਵੱਲੋਂ ਮੰਦਰ ਲਈ ਜਗ੍ਹਾ ਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਤਾਕਤ ਉਸ ਦੀ ‘ਅਨੇਕਤਾ ‘ਚ ਏਕਤਾ’ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਕੋਈ ਵੀ ਤਾਕਤ ਕਮਜ਼ੋਰ ਨਹੀਂ ਕਰ ਸਕਦੀ। ਸ਼ਾਹੀ ਇਮਾਮ ਨੇ ਕਿਹਾ ਕਿ ਹਰ ਧਰਮ ਦੀ ਇਬਾਦਤ ਦਾ ਤਰੀਕਾ ਵੱਖ-ਵੱਖ ਹੋ ਸਕਦਾ ਹੈ, ਪਰ ਸਮਾਜਿਕ ਜੀਵਨ ‘ਚ ਅਸੀਂ ਸਾਰੇ ਭੈਣ-ਭਰਾ ਹਾਂ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...