ਮੋਹਾਲੀ ਦੇ ਮੇਅਰ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ। ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ।
Mohali Mayor Amarjeet Singh Sidhu (Source: Facebook)
ਹਾਈਕੋਰਟ ਵੱਲੋਂ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ਵਿੱਚ ਰਾਹਤ । ਜੀਤੀ ਸਿੱਧੂ ਨੂੰ ਸਟੇਅ ਦਿੱਤੀ ਗਈ ਹੈ। ਜੀਤੀ ਸਿੱਧੂ ਹੁਣ ਮੋਹਾਲੀ ਦੇ ਮੇਅਰ ਦੇ ਅਹੁਦੇ ਉਤੇ ਬਣੇ ਰਹਿਣਗੇ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਦਿਨੀਂ ਫੈਸਲਾ ਰਾਖਵਾਂ ਰੱਖ ਲਿਆ ਸੀ। ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਜੀਤੀ ਸਿੱਧੂ ਵੱਲੋਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਸੀ।
ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਵਿਵੇਕ ਪ੍ਰਤਾਪ ਸਿੰਘ ਆਈ ਏ ਐਸ ਦੇ ਦਸਤਖਤਾਂ ਹੇਠ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਸੀ ਕਿ ਸਰਕਾਰ ਦੇ ਸਾਹਮਣੇ ਸ੍ਰੀ ਅਮਰਜੀਤ ਸਿੰਘ ਸਿੱਧੂ ਵੱਲੋਂ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 63 ਦੀ ਉਲੰਘਣਾ ਕਾਰਨ ਉਨ੍ਹਾਂ ਨੂੰ ਕੌਂਸਲਰ ਪਦ ਤੋਂ ਹਟਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਰਹਿ ਜਾਂਦਾ। ਇਸ ਲਈ ਪੰਜਾਬ ਦੇ ਰਾਜਪਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 36 ਵਿੱਚ ਪ੍ਰਦਾਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਰਜੀਤ ਸਿੰਘ ਸਿੱਧੂ ਨੂੰ ਕੌਂਸਲਰ ਪਦ ਤੋਂ ਹਟਾਉਣ ਦਾ ਹੁਕਮ ਕਰਦੇ ਹਨ। ਹੁਕਮ ਉਪਰ 28 ਦਸੰਬਰ ਦੀ ਤਾਰੀਖ ਪਾਈ ਗਈ ਸੀ।


