ਮੋਹਾਲੀ ਦੇ ਮੇਅਰ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ। ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ।
Mohali Mayor Amarjeet Singh Sidhu (Source: Facebook)
ਕਾਰਵਾਈ ਕਰਨ ਤੋਂ ਪਹਿਲਾਂ ਕੀਤੀ ਗਈ ਨਿੱਜੀ ਸੁਣਵਾਈ
ਵਿਭਾਗ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਨੋਟਿਸ ਜਾਰੀ ਕਰਕੇ 20 ਦਸੰਬਰ ਨੂੰ ਨਿੱਜੀ ਪੇਸ਼ੀ ਲਈ ਬੁਲਾਇਆ ਸੀ। ਇਸ ਤੇ ਮੇਅਰ ਆਪਣੇ ਵਕੀਲਾਂ ਸਮੇਤ ਦਫ਼ਤਰ ਵਿੱਚ ਪੇਸ਼ ਹੋਏ ਅਤੇ ਮੰਤਰੀ ਅੱਗੇ ਆਪਣਾ ਪੱਖ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਵੱਲੋਂ ਜੋ ਵੀ ਕੰਮ ਕੀਤਾ ਗਿਆ ਹੈ, ਉਹ ਨਿਯਮਾਂ ਅਨੁਸਾਰ ਕੀਤਾ ਗਿਆ ਹੈ। ਸਿਰਫ ਸਿਆਸਤ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ‘ਤੇ ਦੋਸ਼ ਲਗਾ ਕੇ ਮੇਅਰ ਦੇ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਲੱਗੇ ਸਨ ਦੋਸ਼
ਜ਼ਿਕਰਯੋਗ ਹੈ ਕਿ ਮੋਹਾਲੀ ਕਾਰਪੋਰੇਸ਼ਨ ਦੇ ਕੁਝ ਕੌਂਸਲਰਾਂ ਤੇ ਸਾਬਕਾ ਕੌਂਸਲਰਾਂ ਜਿਨ੍ਹਾਂ ਵਿੱਚ ਸੁਖਦੇਵ ਸਿੰਘ ਪਟਵਾਰੀ, ਸ੍ਰੀਮਤੀ ਗੁਰਮੀਤ ਕੌਰ, ਅਰੁਣਾ ਵਿਸ਼ਿਸ਼ਟ, ਰਵਿੰਦਰ ਸਿੰਘ, ਕਰਮਜੀਤ ਕੌਰ, ਸਰਬਜੀਤ ਸਿੰਘ ਸਮਾਣਾ (ਸਾਰੇ ਕੌਂਸਲਰ) ਆਰ ਪੀ ਸ਼ਰਮਾ ਅਤੇ ਫੂਲਰਾਜ ਸਿੰਘ (ਸਾਬਕਾ ਕੌਂਸਲਰਾਂ) ਦੇ ਦਸਖਤਾਂ ਹੇਠ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਨੂੰ 11 ਅਗਸਤ ਨੂੰ ਇੱਕ ਪੱਤਰ ਦਿੱਤਾ ਗਿਆ ਸੀ। ਪੱਤਰ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਅਮਰਜੀਤ ਸਿੰਘ ਜੀਤੀ ਸਿੱਧੂ, ਮੇਅਰ ਆਪਣੀ ਪੁਜ਼ੀਸ਼ਨ ਦੀ ਦੁਰਵਰਤੋਂ ਕਰਕੇ ਆਪਣੀ ਹੀ ਲੇਬਰ ਸੋਸਾਇਟੀ ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ ਨੂੰ, ਜਿਸਦੇ ਉਹ ਖੁਦ ਮੈਂਬਰ ਹਨ, ਕਰੋੜਾਂ ਰੁਪਏ ਦੇ ਕੰਮ ਅਲਾਟ ਕੀਤੇ ਹਨ। ਅਮਰਜੀਤ ਸਿੰਘ ਜੀਤੀ ਸਿੱਧੂ ਕਾਰਪੋਰੇਸ਼ਨ ਦੇ ਮੇਅਰ ਹੋਣ ਦੇ ਨਾਲ ਨਾਲ ਐਫ ਐਂਡ ਸੀ ਸੀ ਦੇ ਵੀ ਚੇਅਰਮੈਨ ਹਨ ਜੋ ਸਾਰੇ ਕੰਮਾਂ ਦੇ ਵਰਕ ਆਰਡਰ, ਕੰਟਰੈਕਟ ਕਰਦੀ ਹੈ।
Follow Us
