Mohali Building collapse: ਤਾਸ਼ ਦੀ ਤਰ੍ਹਾਂ ਢਹਿ ਗਈ ਬਹੁ-ਮੰਜ਼ਿਲਾ ਇਮਾਰਤ, ਹੁਣ ਤੱਕ 2 ਲੋਕਾਂ ਦੀ ਮੌਤ; ਜਾਣੋ ਮੁਹਾਲੀ ਹਾਦਸੇ ਦੀ ਪੂਰੀ ਕਹਾਣੀ

Published: 

22 Dec 2024 18:23 PM

Mohali Building collapsed: ਮੁਹਾਲੀ ਬਿਲਡਿੰਗ ਹਾਦਸੇ 'ਚ 24 ਘੰਟੇ ਬੀਤ ਜਾਣ ਤੋਂ ਬਾਅਦ ਵੀ ਰਾਹਤ ਅਤੇ ਬਚਾਅ ਦਾ ਕੰਮ ਜਾਰੀ ਹੈ। ਇਸ ਹਾਦਸੇ ਵਿੱਚ ਹੁਣ ਤੱਕ ਇੱਕ ਨੌਜਵਾਨ ਅਤੇ ਇੱਕ ਲੜਕੀ ਦੀ ਮੌਤ ਹੋ ਚੁੱਕੀ ਹੈ। ਜਦਕਿ ਅਜੇ ਵੀ ਤਿੰਨ ਤੋਂ ਚਾਰ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇਮਾਰਤ ਮਾਲਕ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

Mohali Building collapse: ਤਾਸ਼ ਦੀ ਤਰ੍ਹਾਂ ਢਹਿ ਗਈ ਬਹੁ-ਮੰਜ਼ਿਲਾ ਇਮਾਰਤ, ਹੁਣ ਤੱਕ 2 ਲੋਕਾਂ  ਦੀ ਮੌਤ; ਜਾਣੋ ਮੁਹਾਲੀ ਹਾਦਸੇ ਦੀ ਪੂਰੀ ਕਹਾਣੀ
Follow Us On

ਮੁਹਾਲੀ ਬਹੁ- ਮਜ਼ਿੰਲਾ ਹਾਦਸੇ ਵਿੱਚ ਇੱਕ ਲੜਕੀ ਤੇ ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਮਲਬੇ ਤੋਂ ਬਾਹਰ ਕੱਢ ਲਿਆ ਗਿਆ ਹੈ। ਹਾਲਾਂਕਿ ਅਜੇ ਵੀ ਤਿੰਨ ਤੋਂ ਚਾਰ ਹੋਰ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਹੈ। ਇਸ ਖਦਸ਼ੇ ਤਹਿਤ ਰਾਹਤ ਅਤੇ ਬਚਾਅ ਟੀਮ ਨੇ ਬੜੀ ਸਾਵਧਾਨੀ ਨਾਲ ਮਲਬਾ ਹਟਾਉਣ ਦਾ ਕੰਮ ਤੇਜ਼ ਕਰ ਦਿੱਤਾ ਹੈ। ਇਹ ਹਾਦਸਾ ਸ਼ਨੀਵਾਰ ਸ਼ਾਮ ਮੁਹਾਲੀ ਦੇ ਪਿੰਡ ਸੋਹਾਣਾ ‘ਚ ਵਾਪਰਿਆ। ਇੱਥੇ ਛੇ ਮੰਜ਼ਿਲਾ ਇਮਾਰਤ ਦੇ ਨੇੜੇ ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ।

ਇਸ ਦੌਰਾਨ ਘਰ ਦੀ ਨੀਂਹ ਹਿੱਲ ਗਈ ਅਤੇ ਕੁਝ ਹੀ ਸਮੇਂ ਵਿੱਚ ਪੂਰੀ ਇਮਾਰਤ ਢਹਿ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਪਰ ਸਥਿਤੀ ਨੂੰ ਦੇਖਦੇ ਹੋਏ ਐਨਡੀਆਰਐਫ ਅਤੇ ਆਰਮੀ ਦੀਆਂ ਰਾਹਤ ਟੀਮਾਂ ਨੂੰ ਤੁਰੰਤ ਬੁਲਾਇਆ ਗਿਆ। ਉਦੋਂ ਤੋਂ ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਮੁਹਾਲੀ ਪੁਲਿਸ ਮੁਤਾਬਕ ਰਾਤ ਨੂੰ ਹੀ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਦ੍ਰਿਸ਼ਟੀ ਨਾਮ ਇੱਕ ਲੜਕੀ ਦੀ ਲਾਸ਼ ਨੂੰ ਵੀ ਮਲਬੇ ਵਿੱਚੋਂ ਕੱਢਿਆ ਗਿਆ ਸੀ।

ਪੁਲਿਸ ਨੇ ਦਰਜ ਕੀਤਾ ਮਾਮਲਾ

ਹਾਦਸੇ ਦੇ ਸਮੇਂ ਦੋਵੇਂ ਇਮਾਰਤ ‘ਚ ਚੱਲ ਰਹੇ ਜਿੰਮ ‘ਚ ਕਸਰਤ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤੋਂ ਇਲਾਵਾ ਜਿੰਮ ‘ਚ ਚਾਰ-ਪੰਜ ਲੋਕ ਵੀ ਮੌਜੂਦ ਸਨ। ਪੁਲਿਸ ਦੀਆਂ ਰਾਹਤ ਟੀਮਾਂ ਮਲਬੇ ਵਿੱਚ ਉਨ੍ਹਾਂ ਦੀ ਭਾਲ ਕਰ ਰਹੀਆਂ ਹਨ। ਮੁਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਇਮਾਰਤ ਦੇ ਮਾਲਕ ਪਰਵਿੰਦਰ ਸਿੰਘ ਤੇ ਗਗਨਦੀਪ ਸਿੰਘ ਵਾਸੀ ਚਾਓ ਮਾਜਰਾ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੀ ਭਾਲ ਜਾਰੀ ਹੈ।

ਜਾਣੋ ਜਿੰਮ ਵਿੱਚ ਕਿੰਨੇ ਲੋਕ ਮੌਜੂਦ ਸਨ

ਉਨ੍ਹਾਂ ਨੇ ਦੱਸਿਆ ਕਿ ਇਹ ਹਾਦਸਾ ਇਮਾਰਤ ਦੇ ਅੱਗੇ ਬੇਸਮੈਂਟ ਦੀ ਖੁਦਾਈ ਕਾਰਨ ਵਾਪਰਿਆ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੇਸਮੈਂਟ ਦੀ ਖੁਦਾਈ ਲਈ ਨਾ ਤਾਂ ਇਜਾਜ਼ਤ ਲਈ ਗਈ ਸੀ ਅਤੇ ਨਾ ਹੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਖੁਸ਼ਕਿਸਮਤੀ ਇਹ ਰਹੀ ਕਿ ਹਾਦਸੇ ਦੇ ਸਮੇਂ ਇਸ ਇਮਾਰਤ ਵਿੱਚ ਜ਼ਿਆਦਾ ਲੋਕ ਮੌਜੂਦ ਨਹੀਂ ਸਨ। ਗਰਾਊਂਡ ਫਲੋਰ ‘ਤੇ ਚੱਲ ਰਹੇ ਜਿੰਮ ‘ਚ ਸਿਰਫ ਪੰਜ ਤੋਂ ਛੇ ਲੋਕ ਮੌਜੂਦ ਸਨ। ਇਨ੍ਹਾਂ ‘ਚੋਂ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਾਕੀ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਤਰ੍ਹਾਂ ਵਾਪਰਿਆ ਹਾਦਸਾ

ਸਥਾਨਕ ਲੋਕਾਂ ਮੁਤਾਬਕ ਬੇਸਮੈਂਟ ਦੀ ਖੁਦਾਈ ਕੀਤੀ ਜਾ ਰਹੀ ਸੀ। ਅਚਾਨਕ ਘਰ ਦੀ ਨੀਂਹ ਹੇਠੋਂ ਮਿੱਟੀ ਖਿਸਕਣ ਲੱਗੀ। ਇਸ ਕਾਰਨ ਇਸ ਛੇ ਮੰਜ਼ਿਲਾ ਇਮਾਰਤ ਦੀ ਨੀਂਹ ਹਿੱਲਣ ਲੱਗੀ। ਲੋਕਾਂ ਨੇ ਸੋਚਿਆ ਕਿ ਭੂਚਾਲ ਆ ਗਿਆ ਹੈ, ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੇ ਬਾਹਰ ਭੱਜਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਨ੍ਹਾਂ ਨੂੰ ਇੰਨਾ ਮੌਕਾ ਵੀ ਨਹੀਂ ਮਿਲਿਆ ਅਤੇ ਕੁਝ ਹੀ ਸਮੇਂ ਵਿੱਚ ਸਾਰਾ ਘਰ ਤਾਸ਼ ਦੇ ਪੱਤੇ ਵਾਂਗ ਢਹਿ ਗਿਆ। ਸੂਚਨਾ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਡੀਸੀ ਅਤੇ ਐਸਐਸਪੀ ਤੋਂ ਘਟਨਾ ਦੀ ਜਾਣਕਾਰੀ ਲਈ ਅਤੇ ਬਚਾਅ ਅਤੇ ਰਾਹਤ ਕਾਰਜਾਂ ਦੇ ਲਈ ਕੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

Exit mobile version