AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, AAP ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਨਾ ਨੇ ਸਾਂਭੀ ਕੁਰਸੀ

ਮੋਹਾਲੀ ਨਗਰ ਨਿਗਮ ਨੂੰ ਮੰਗਲਵਾਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਨਾ ਨੂੰ ਸਰਵਸੰਮਤੀ ਨਾਲ ਮੋਹਾਲੀ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ, ਆਰ.ਪੀ. ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਚੰਨੀ ਨੂੰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ।

ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, AAP ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਨਾ ਨੇ ਸਾਂਭੀ ਕੁਰਸੀ
tv9-punjabi
| Updated On: 09 Jun 2026 16:41 PM IST
Share

ਮੋਹਾਲੀ ਨਗਰ ਨਿਗਮ ਨੂੰ ਮੰਗਲਵਾਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਨਾ ਨੂੰ ਸਰਵਸੰਮਤੀ ਨਾਲ ਮੋਹਾਲੀ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ, ਆਰ.ਪੀ. ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਚੰਨੀ ਨੂੰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ।

ਨਵੇਂ ਚੁਣੇ ਗਏ ਮੇਅਰ ਸਰਬਜੀਤ ਸਿੰਘ ਸਮਾਨਾ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿਧਾਇਕ ਕੁਲਵੰਤ ਸਿੰਘ ਅਤੇ ਡਾ. ਸੰਨੀ ਆਹਲੂਵਾਲੀਆ ਨੇ ਮੂੰਹ ਮਿੱਠਾ ਕਰਵਾ ਕੇ ਰਸਮੀ ਤੌਰ ‘ਤੇ ਮੇਅਰ ਦੀ ਕੁਰਸੀ ‘ਤੇ ਬਿਠਾਇਆ। ਸਰਬਜੀਤ ਸਿੰਘ ਸਮਾਨਾ ਦੇ ਮੇਅਰ ਬਣਨ ਨਾਲ ‘ਆਪ’ ਦੇ ਦੂਜੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ, ਕਿਉਂਕਿ ਚੋਣਾਂ ਦੀ ਸ਼ੁਰੂਆਤ ਤੋਂ ਹੀ ਉਨ੍ਹਾਂ ਨੂੰ ਮੇਅਰ ਅਹੁਦੇ ਦਾ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ। ਡਾ. ਆਹਲੂਵਾਲੀਆ ਦੀ ਜਥੇਬੰਦਕ ਢਾਂਚੇ ਵਿੱਚ ਬਹੁਤ ਅੱਛੀ ਪਕੜ ਹੈ ਅਤੇ ਉਨ੍ਹਾਂ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਬੇਹੱਦ ਕਰੀਬੀ ਨੇਤਾਵਾਂ ਵਿੱਚ ਗਿਣਿਆ ਜਾਂਦਾ ਹੈ।

ਐਨ ਮੌਕੇ ‘ਤੇ ਬਦਲੇ ਸਿਆਸੀ ਸਮੀਕਰਨ

ਮੇਅਰ ਦੀ ਚੋਣ ਤੋਂ ਠੀਕ ਪਹਿਲਾਂ ਮੋਹਾਲੀ ਦੀ ਸਿਆਸਤ ਦੇ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ। ਦਰਅਸਲ, ਵਿਧਾਇਕ ਕੁਲਵੰਤ ਸਿੰਘ ਪਾਰਟੀ ਦੇ ਬਹੁਗਿਣਤੀ ਕੌਂਸਲਰਾਂ ਨੂੰ ਆਪਣੇ ਨਾਲ ਲੈ ਕੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਪੈਂਦੇ ਪਰਵਾਣੂ ਵਿਖੇ ਚਲੇ ਗਏ ਸਨ। ਨਗਰ ਨਿਗਮ ਚੋਣਾਂ ਜਿੱਤ ਕੇ ਆਏ ਜ਼ਿਆਦਾਤਰ ਕੌਂਸਲਰ ਵਿਧਾਇਕ ਕੁਲਵੰਤ ਸਿੰਘ ਦੇ ਪੁਰਾਣੇ ਅਤੇ ਵਫ਼ਾਦਾਰ ਸਾਥੀ ਮੰਨੇ ਜਾਂਦੇ ਹਨ।

ਅਜਿਹੀ ਸਥਿਤੀ ਵਿੱਚ, ਮੇਅਰ ਦੇ ਅਹੁਦੇ ਦੀ ਦੌੜ ਵਿੱਚ ਵਿਧਾਇਕ ਧੜੇ ਦਾ ਪਲੜਾ ਭਾਰੀ ਹੋ ਗਿਆ ਅਤੇ ਆਖਰਕਾਰ ਉਨ੍ਹਾਂ ਦੇ ਬੇਟੇ ਸਰਬਜੀਤ ਸਿੰਘ ਸਮਾਨਾ ਦੇ ਨਾਮ ‘ਤੇ ਮੋਹਰ ਲੱਗ ਗਈ। ਮੇਅਰ ਦੀ ਚੋਣ ਦੌਰਾਨ ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੀ ਫੁੱਟ ਜਾਂ ਬਿਖਰਾਅ ਸਾਹਮਣੇ ਨਾ ਆਵੇ ਅਤੇ ਪੂਰੀ ਪਾਰਟੀ ਇਕਜੁੱਟ ਦਿਖਾਈ ਦੇਵੇ, ਇਸ ਨੂੰ ਯਕੀਨੀ ਬਣਾਉਣ ਲਈ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਖੁਦ ਵਿਸ਼ੇਸ਼ ਤੌਰ ‘ਤੇ ਨਿਗਮ ਦਫ਼ਤਰ ਪਹੁੰਚੇ ਹੋਏ ਸਨ।

ਕਾਂਗਰਸ ਅਤੇ SAD ਨੇ ਚੋਣ ਪ੍ਰਕਿਰਿਆ ਦਾ ਕੀਤਾ ਬਾਈਕਾਟ

ਮੇਅਰ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਐਨ ਪਹਿਲਾਂ ਵਿਰੋਧੀ ਧਿਰ ਕਾਂਗਰਸ ਨੇ ਚੋਣਾਂ ਦਾ ਮੁਕੰਮਲ ਬਾਈਕਾਟ ਕਰ ਦਿੱਤਾ। ਕਾਂਗਰਸੀ ਕੌਂਸਲਰਾਂ ਦੇ ਨਾਲ-ਨਾਲ ਸ਼ਿਰੋਮਣੀ ਅਕਾਲੀ ਦਲ ਦੇ ਕੌਂਸਲਰ ਨੇ ਵੀ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ। ਇਸ ਅਹਿਮ ਬੈਠਕ ਦੇ ਦੌਰਾਨ ਸੁਰੱਖਿਆ ਅਤੇ ਗੁਪਤਤਾ ਦੇ ਬਹੁਤ ਹੀ ਵਿਸ਼ੇਸ਼ ਅਤੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਨਗਰ ਨਿਗਮ ਭਵਨ ਦੇ ਮੁੱਖ ਗੇਟ ‘ਤੇ ਹੀ ਸਾਰੇ ਕੌਂਸਲਰਾਂ ਦੇ ਮੋਬਾਈਲ ਫ਼ੋਨ ਬਾਹਰ ਰੱਖਵਾ ਲਏ ਗਏ ਸਨ ਅਤੇ ਸਰਕਾਰੀ ਰਜਿਸਟਰ ਵਿੱਚ ਐਂਟਰੀ ਦਰਜ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਸਦਨ ਦੇ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ। ਫਿਲਹਾਲ ‘ਆਪ’ ਨੇ ਮੋਹਾਲੀ ਨਗਰ ਨਿਗਮ ‘ਤੇ ਆਪਣਾ ਕਬਜ਼ਾ ਜਮਾ ਲਿਆ ਹੈ।

Follow Us
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ...
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ...
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...