AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੁਹਾਲੀ ਕਤਲਕਾਂਡ: ਡਿੰਪਲ ਦੇ ਪਰਿਵਾਰ ਦਾ ਅੱਜ ਪਟਿਆਲਾ ‘ਚ ਵੱਡੇ ਪੱਧਰ ‘ਤੇ ਪ੍ਰਦਰਸ਼ਨ, ਮੁਲਜ਼ਮ ਨੂੰ ਫਾਂਸੀ ਤੇ ਕੰਪਨੀ ਖਿਲਾਫ਼ ਕਾਰਵਾਈ ਦੀ ਮੰਗ

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਡਿੰਪਲ ਦੇ ਪਰਿਵਾਰ, ਮੁਹੱਲਾ ਨਿਵਾਸੀਆਂ ਤੇ ਹੋਰ ਸਮਾਜਿਕ ਸੰਸਥਾਵਾਂ ਨੇ ਡਿੰਪਲ ਦੇ ਘਰ ਬਾਹਰ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨ ਕਰਨ ਵਾਲੇ ਪਰਿਵਾਰ ਤੇ ਹੋਰ ਲੋਕਾਂ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਹਥਿਆਰੇ ਤੇ ਕੰਪਨੀ ਦੇ ਖਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰਨਗੇ।

ਮੁਹਾਲੀ ਕਤਲਕਾਂਡ: ਡਿੰਪਲ ਦੇ ਪਰਿਵਾਰ ਦਾ ਅੱਜ ਪਟਿਆਲਾ 'ਚ ਵੱਡੇ ਪੱਧਰ 'ਤੇ ਪ੍ਰਦਰਸ਼ਨ, ਮੁਲਜ਼ਮ ਨੂੰ ਫਾਂਸੀ ਤੇ ਕੰਪਨੀ ਖਿਲਾਫ਼ ਕਾਰਵਾਈ ਦੀ ਮੰਗ
inderpal-singh
| Updated On: 08 Jun 2026 11:30 AM IST
Share

ਮੁਹਾਲੀ ਦੇ ਨਿੱਜੀ ਦਫ਼ਤਰ ‘ਚ ਕਤਲ ਕੀਤੀ ਗਈ ਲੜਕੀ- ਡਿੰਪਲ ਦਾ ਪਰਿਵਾਰ ਅੱਜ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਿਹਾ ਹੈ। ਪਟਿਆਲਾ ‘ਚ ਡਿੰਪਲ ਦਾ ਪਰਿਵਾਰ ਸਵੇਰੇ 10 ਵਜੋ ਤੋਂ ਦੁਪਹਿਰ 3 ਵਜੇ ਤੱਕ ਸ੍ਰੀ ਬਾਬਾ ਰਾਮਦੇਵ ਚੌਂਕ ‘ਤੇ ਪ੍ਰਦਰਸ਼ਨ ਕਰੇਗਾ। ਪਰਿਵਾਰ ਮੁਲਜ਼ਮ ਲੜਕੇ ਨੂੰ ਫਾਂਸੀ ਤੇ ਵਿਦੇਸ਼ੀ ਕੰਪਨੀ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕਰ ਰਿਹਾ ਹੈ। ਪਰਿਵਾਰ ਨੇ ਲੜਕੀ ਨੂੰ ਸੁਰੱਖਿਆ ਨਾ ਦੇਣ, ਲੜਕੇ ਵੱਲੋਂ ਮਾਨਸਿਕ ਤਸ਼ੱਦਦ ‘ਤੇ ਕਲਿਨ ਚਿੱਟ ਦੇਣ ਜਾ ਹੋਰ ਮਾਮਲੇ ‘ਚ ਨਾਕਾਮੀ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਡਿੰਪਲ ਦੇ ਪਰਿਵਾਰ, ਮੁਹੱਲਾ ਨਿਵਾਸੀਆਂ ਤੇ ਹੋਰ ਸਮਾਜਿਕ ਸੰਸਥਾਵਾਂ ਨੇ ਡਿੰਪਲ ਦੇ ਘਰ ਬਾਹਰ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨ ਕਰਨ ਵਾਲੇ ਪਰਿਵਾਰ ਤੇ ਹੋਰ ਲੋਕਾਂ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਹਥਿਆਰੇ ਤੇ ਕੰਪਨੀ ਦੇ ਖਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕਰਨਗੇ।

ਕੀ ਹੈ ਮਾਮਲਾ?

ਮੋਹਾਲੀ ਚ 4 ਜੂਨ ਨੂੰ ਡਿੰਪਲ ਦਾ ਇੱਕ ਪ੍ਰਾਈਵੇਟ ਦਫ਼ਤਰ ਚ ਚਾਕੂ ਨਾਲ ਕਈ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ, ਕਤਲ ਕਰਨ ਵਾਲਾ ਮੁਲਜ਼ਮ ਹਰਵਿੰਦਰ ਸਿੰਘ ਮਾਨ (34 ਸਾਲ) ਲੜਕੀ ਦਾ ਬੁਆਏਫ੍ਰੈਂਡ ਰਿਹਾ ਸੀ, ਪਰ ਹਾਲ ਹੀ ਚ ਹੋਏ ਬ੍ਰੇਕਅਪ ਤੋਂ ਬਾਅਦ ਉਹ ਭੜਕ ਗਿਆ ਸੀ। ਲੜਕੀ ਤੇ ਚਾਕੂ ਨਾਲ ਹਮਲਾ ਕਰਨ ਤੋਂ ਬਾਅਦ ਲੜਕੇ ਨੇ ਵੀ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਦੋਵਾਂ ਨੂੰ ਜ਼ਖ਼ਮੀ ਹਾਲਤ ਚ ਹਸਪਤਾਲ ਦਾਖਲ ਕਰਵਾਇਆ ਗਿਆ। ਲੜਕੀ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਲੜਕੇ ਦਾ ਇਲਾਜ਼ ਚੱਲ ਰਿਹਾ ਹੈ।

ਦੋਵੇਂ ਲੜਕਾ-ਲੜਕੀ ਮੋਹਾਲੀ ਦੇ ਫੇਜ਼-11 ਚ ਇੱਕੋਂ ਹੀ ਦਫ਼ਤਰ ਚ ਕੰਮ ਕਰਦੇ ਸਨ। ਜਾਣਕਾਰੀ ਮੁਤਾਬਕ, ਦੋਵੇਂ ਰਿਲੇਸ਼ਨ ਚ ਸਨ, ਪਰ ਹਾਲ ਹੀ ਚ ਉਨ੍ਹਾਂ ਚ ਬ੍ਰੇਕਅਪ ਹੋ ਗਿਆ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਇਹ ਪੂਰੀ ਕਤਲ ਦੀ ਘਟਨਾ ਦਫ਼ਤਰ ਚ ਲੱਗੇ ਸੀਸੀਟੀਵੀ ਕੈਮਰਿਆਂ ਚ ਕੈਦ ਹੋ ਗਈ। ਸ਼ਾਮ ਦੇ ਸਮੇਂ ਡਿੰਪਲ ਆਪਣੇ ਡੈਸਕ ਤੇ ਬੈਠ ਕੇ ਕੰਮ ਕਰ ਰਹੀ ਸੀ। ਇਸ ਦੌਰਾਨ ਹਰਵਿੰਦਰ ਆਉਂਦਾ ਹੈ ਤੇ ਪਿੱਛੇ ਤੋਂ ਡਿੰਪਲ ਤੇ ਵਾਰ ਕਰਦਾ ਹੈ। ਡਿੰਪਲ ਇਸ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕਰਦੀ ਹੈ, ਪਰ ਹਰਵਿੰਦਰ ਉਸ ਦੇ ਪਿੱਛੇ ਜਾ ਕੇ ਉਸ ਤੇ ਹੋਰ ਵੀ ਕਈ ਵਾਰ ਕਰਦਾ ਹੈ। ਦਫ਼ਤਰ ਚ ਕੰਮ ਕਰ ਰਹੇ ਦੂਜੇ ਕਰਮਚਾਰੀਆਂ ਨੇ ਹਰਵਿੰਦਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਚਾਕੂ ਦਿਖਾ ਦੇ ਉਨ੍ਹਾਂ ਨੂੰ ਧਮਕਾਉਂਦਾ ਰਿਹਾ ਤੇ ਡਿੰਪਲ ਦੇ ਵਾਰ ਕਰਦਾ ਰਿਹਾ।

Follow Us
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...