ਮੋਹਾਲੀ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਭਾਰੀ ਮੁਠਭੇੜ, 2 ਬਦਮਾਸ਼ ਜ਼ਖ਼ਮੀ

Updated On: 

27 Jul 2026 15:25 PM IST

ਮੋਹਾਲੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੰਡਸਟ੍ਰੀਅਲ ਏਰੀਆ ਵਿੱਚ ਇੱਕ ਮੁੱਠਭੇੜ ਕੀਤੀ ਹੈ। ਪ੍ਰਾਪਤ ਸ਼ੁਰੂਆਤੀ ਜਾਣਕਾਰੀ ਅਨੁਸਾਰ, ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ 2 ਨਸ਼ਾ ਤਸਕਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਮੋਹਾਲੀ ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਭਾਰੀ ਮੁਠਭੇੜ, 2 ਬਦਮਾਸ਼ ਜ਼ਖ਼ਮੀ

ਮੋਹਾਲੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੰਡਸਟ੍ਰੀਅਲ ਏਰੀਆ ਵਿੱਚ ਇੱਕ ਮੁੱਠਭੇੜ ਕੀਤੀ ਹੈ। ਪ੍ਰਾਪਤ ਸ਼ੁਰੂਆਤੀ ਜਾਣਕਾਰੀ ਅਨੁਸਾਰ, ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ 2 ਨਸ਼ਾ ਤਸਕਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਨਸ਼ਾ ਤਸਕਰਾਂ ਨੇ ਲੰਘੇ ਸ਼ਨੀਵਾਰ ਨੂੰ ਪੁਲਿਸ ਟੀਮ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ ਦੋ ਕਾਂਸਟੇਬਲ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਸੀ। ਸੋਮਵਾਰ ਨੂੰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਆਰੋਪੀ ਇੰਡਸਟ੍ਰੀਅਲ ਏਰੀਆ ਵਿੱਚ ਛਿਪੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਜਿਵੇਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਤਾਂ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਆਹਮੋ-ਸਾਹਮਣੇ ਮੁੱਠਭੇੜ ਹੋ ਗਈ।

ਐਸ.ਪੀ. ਮੌਕੇ ‘ਤੇ ਪਹੁੰਚੇ, ਮਾਮਲੇ ਦੀ ਜਾਂਚ ਜਾਰੀ

ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਆਰੋਪੀਆਂ ਨੂੰ ਤੁਰੰਤ ਇਲਾਜ ਲਈ ਮੋਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੋਹਾਲੀ ਦੇ ਐਸ.ਪੀ. (SP) ਵੀ ਖ਼ੁਦ ਮੌਕੇ ‘ਤੇ ਪਹੁੰਚ ਰਹੇ ਹਨ। ਪੁਲਿਸ ਅਧਿਕਾਰੀਆਂ ਵੱਲੋਂ ਇਸ ਪੂਰੇ ਮਾਮਲੇ, ਐਨਕਾਊਂਟਰ ਦੀ ਪ੍ਰਕਿਰਿਆ ਅਤੇ ਆਰੋਪੀਆਂ ਦੇ ਖ਼ਿਲਾਫ਼ ਦਰਜ ਪੁਰਾਣੇ ਕੇਸਾਂ ਸਬੰਧੀ ਜਲਦ ਹੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।

Loading...
Unable to load recommendations.
Follow Us
Related Stories
ਗੁਰਦਾਸਪੁਰ: ਸੇਵਾਮੁਕਤ ਕਰਮਚਾਰੀ ਦੇ ਘਰ ‘ਤੇ ਫਾਇਰਿੰਗ, ਫ਼ੋਨ ‘ਤੇ ਧਮਕੀ- ਅਗਲੀ ਵਾਰ ਤੇਰਾ ਪੁੱਤਰ ਮਾਰਾਂਗੇ; ਇੱਕ ਦਿਨ ਪਹਿਲਾਂ ਮੰਗੀ ਸੀ 50 ਲੱਖ ਦੀ ਫ਼ਿਰੌਤੀ
ਰੋਪੜ ਦੀਆਂ ਔਰਤਾਂ, ਫਰੀਦਕੋਟ ਦੇ ਮਰਦ ਸ਼ਰਾਬ ਪੀਣ ‘ਚ ਸਭ ਤੋਂ ਅੱਗੇ, ਜਾਣੋ ਸਾਰੇ ਜ਼ਿਲ੍ਹਿਆਂ ਦਾ ਹਾਲ
ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ
ਜਲੰਧਰ: ਸਰਪੰਚ ‘ਤੇ ਜਬਰ-ਜਨਾਹ ਦਾ ਇਲਜ਼ਾਮ, ਮਹਿਲਾ ਦਾ ਇਲਜ਼ਾਮ- ਕੋਲ ਡਰਿੰਕ ‘ਚ ਦਿੱਤਾ ਨਸ਼ੀਲਾ ਪਦਾਰਥ, ਵੀਡੀਓ ਵਾਇਰਲ ਕਰਨ ਦੀ ਦਿੱਤੀ ਧਮਕੀ
ਰਾਮ ਰਹੀਮ ਨੂੰ ਦਿੱਤੀ ਜਾ ਰਹੀ ਰਾਜਨੀਤਿਕ ਪੈਰੋਲ, AAP ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਚੁੱਕੇ ਸਵਾਲ
ਚੰਨੀ ਦੀ ਉਮੀਦਵਾਰੀ ਤੇ ਪ੍ਰੀਖਿਆ ਰੱਦ ਹੋਵੇ… ਮੰਤਰੀ ਚੀਮਾ ਨੇ ਵਾਇਰਲ ਤਸਵੀਰ ‘ਤੇ ਚੁੱਕੇ ਸਵਾਲ, ਸਾਬਕਾ ਸੀਐਮ ਨੇ ਕੀ ਦਿੱਤਾ ਜਵਾਬ?