ਮੋਹਾਲੀ ‘ਚ ਭਾਰੀ ਮੀਂਹ ਕਾਰਨ ਬਦਲਿਆ ਮੌਸਮ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Updated On: 

05 Sep 2026 19:00 PM IST

Punjab Weather Alert: ਮੌਨਸੂਨ ਸੀਜ਼ਨ ਵਿੱਚ ਹੁਣ ਤੱਕ 34 ਫੀਸਦ ਮੀਂਹ ਦੀ ਕਮੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।

ਮੋਹਾਲੀ ਚ ਭਾਰੀ ਮੀਂਹ ਕਾਰਨ ਬਦਲਿਆ ਮੌਸਮ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਦੁਪਹਿਰ ਬਾਅਦ ਪਏ ਮੀਂਹ ਤੋਂ ਬਾਅਦ ਮੋਹਾਲੀ ਵਿੱਚ ਮੌਸਮ ਬਦਲ ਗਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮੌਨਸੂਨ ਸੀਜ਼ਨ ਵਿੱਚ ਹੁਣ ਤੱਕ 34 ਫੀਸਦ ਮੀਂਹ ਦੀ ਕਮੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

6 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ

6 ਸਤੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ, ਕੁਝ ਖੇਤਰਾਂ ਤੱਕ ਹੀ ਬਾਰਿਸ਼ ਸੀਮਤ ਹੋ ਸਕਦੀ ਹੈ। ਮੌਨਸੂਨ ਟ੍ਰਫ਼ ਇਸ ਸਮੇਂ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਝਾਰਖੰਡ ਰਾਹੀਂ ਉੱਤਰ-ਪੂਰਬ ਵੱਲ ਫੈਲ ਰਿਹਾ ਹੈ। ਉੱਤਰੀ ਹਰਿਆਣਾ ਉੱਤੇ ਚੱਕਰਵਾਤੀ ਸਰਕੂਲੇਸ਼ਨ ਕਮਜ਼ੋਰ ਹੋ ਗਿਆ ਹੈ।

ਡੈਮ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ

ਭਾਖੜਾ ਡੈਮ ‘ਤੇ ਪਾਣੀ ਦਾ ਪੱਧਰ 1,641.2 ਫੁੱਟ ਹੈ, ਜਦੋਂ ਕਿ ਇਸ ਦੀ FRL ਸੀਮਾ 1,680 ਫੁੱਟ ਹੈ। ਪੋਂਗ ਡੈਮ ‘ਤੇ ਪਾਣੀ ਦਾ ਪੱਧਰ 1,371.16 ਫੁੱਟ ਹੈ, ਜਦੋਂ ਕਿ ਇਸ ਦੀ FRL ਸੀਮਾ 1,390 ਫੁੱਟ ਹੈ। ਦੋਵਾਂ ਡੈਮਾਂ ‘ਤੇ ਪਾਣੀ ਦਾ ਪੱਧਰ ਇਸ ਸਮੇਂ ਨਿਰਧਾਰਤ ਸੀਮਾ ਤੋਂ ਹੇਠਾਂ ਹੈ।

Loading...
Unable to load recommendations.
Follow Us