AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਧਮਕੀ ‘ਤੇ ਧਮਕੀ… ਹੁਣ ਮੁਹਾਲੀ, ਖਰੜ ਅਤੇ ਜ਼ੀਰਕਪੁਰ ਸਮੇਤ 16 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਈ-ਮੇਲ

ਜਾਣਕਾਰੀ ਮੁਤਾਬਕ ਮੁਹਾਲੀ ਦੇ ਕਰੀਬ 10 ਸਕੂਲਾਂ ਨੂੰ ਧਮਕੀ ਭਰਿਆ ਈ-ਮੇਲ ਮਿਲਿਆ ਹੈ। ਇਸ 'ਚ ਪੈਰੇਗੋਨ, ਲਰਨਿੰਗ ਪਾਥ, ਮਾਈਂਡ ਟ੍ਰੀ, ਵਿਵੇਕ ਸਕੂਲ ਤੇ ਇੰਡਸ ਵਰਗੇ ਸਕੂਲ ਸ਼ਾਮਲ ਹਨ। ਪੁਲਿਸ ਈ-ਮੇਲ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਸਬੰਧੀ ਜਾਣਕਾਰੀ ਡੀਸੀ ਨੂੰ ਦਿੱਤੀ ਗਈ ਹੈ।

ਧਮਕੀ 'ਤੇ ਧਮਕੀ... ਹੁਣ ਮੁਹਾਲੀ, ਖਰੜ ਅਤੇ ਜ਼ੀਰਕਪੁਰ ਸਮੇਤ 16 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਈ-ਮੇਲ
ਪੁਰਾਣੀ ਫੋਟੋ
amanpreet-kaur
| Updated On: 11 Feb 2026 15:20 PM IST

ਮੁਹਾਲੀ, ਖਰੜ ਅਤੇ ਜ਼ੀਰਕਪੁਰ ਸਮੇਤ 16 ਸਕੂਲਾਂ ਨੂੰ ਬੁੱੱਧਵਾਰ ਨੂੰਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਹੈ। ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸਬੰਧਤ ਸਕੂਲ ਪ੍ਰਸ਼ਾਸਨ ਸਤੱਰਕ ਹੋ ਗਿਆ ਤੇ ਸਾਵਧਾਨੀ ਵਰਤਦੇ ਹੋਏ ਸਕੂਲ ਖਾਲੀ ਕਰਵਾ ਦਿੱਤਾ ਗਿਆ। ਬੱਚਿਆਂ ਨੂੰ ਛੁੱਟੀ ਕਰ ਕੇ ਘਰ ਭੇਜ ਦਿੱਤਾ ਗਿਆ ਹੈ। ਬੱਚਿਆਂ ਦੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਜਾਣ।

ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਟੀਮਾਂ ਸਬੰਧਤ ਸਕੂਲਾਂ ‘ਚ ਪਹੁੰਚੀਆਂ ਤੇ ਸਕੂਲਾਂ ਦੇ ਗੇਟ ਸੀਲ ਕਰ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਪੁਲਿਸ ਨੇ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਹੈ ਤੇ ਜਾਂਚ ਜਾਰੀ ਹੈ। ਸਕੂਲ ਦੇ ਅੰਦਰ ਕਿਸੇ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਮੁਹਾਲੀ ਦੇ ਕਰੀਬ 10 ਸਕੂਲਾਂ ਨੂੰ ਧਮਕੀ ਭਰਿਆ ਈ-ਮੇਲ ਮਿਲਿਆ ਹੈ। ਇਸ ‘ਚ ਪੈਰੇਗੋਨ, ਲਰਨਿੰਗ ਪਾਥ, ਮਾਈਂਡ ਟ੍ਰੀ, ਵਿਵੇਕ ਸਕੂਲ ਤੇ ਇੰਡਸ ਵਰਗੇ ਸਕੂਲ ਸ਼ਾਮਲ ਹਨ। ਪੁਲਿਸ ਈ-ਮੇਲ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਸਬੰਧੀ ਜਾਣਕਾਰੀ ਡੀਸੀ ਨੂੰ ਦਿੱਤੀ ਗਈ ਹੈ।

ਪਹਿਲਾਂ ਵੀ ਮਿਲ ਚੁੱਕੀਆਂ ਕਈ ਧਮਕੀਆਂ

ਦੱਸ ਦੇਈਏ ਕਿ ਬੰਬ ਨਾਲ ਉਡਾਉਣ ਵਾਲਾ ਧਮਕੀ ਭਰਿਆ ਈਮਲੇ ਮਿਲਣਾ, ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਤੇ ਦਿੱਲੀ ਦੇ ਸਕੂਲਾਂ ਨੂੰ ਵੀ ਧਮਕੀ ਮਿਲ ਚੁੱਕੀ ਹੈ।

ਅੰਮ੍ਰਿਤਸਰ, ਜਲੰਧਰ, ਪਟਿਆਲਾ, ਮੋਗਾ ਤੇ ਪਠਾਨਕੋਟ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਵਾਰੀ-ਵਾਰੀ, ਵੱਖ-ਵੱਖ ਦਿਨ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ਜੂਡੀਸ਼ੀਅਲ ਕੋਰਟ ਤੇ ਹੋਰ ਕਈ ਜ਼ਿਲ੍ਹਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਪੰਜਾਬ ਸਕੱਤਰੇਤ ਨੂੰ ਵੀ ਧਮਕੀ ਭਰਿਆ ਈਮੇਲ ਮਿਲ ਚੁੱਕਿਆ ਹੈ।

ਐਸਐਸਪੀ ਬੋਲੇ – 16 ਸਕੂਲਾਂ ਨੂੰ ਮਿਲੀ ਧਮਕੀ, ਅਧਿਕਾਰੀ ਅਤੇ ਸੈਨਿਕ ਤਾਇਨਾਤ

ਮੋਹਾਲੀ ਦੇ ਐਸਐਸਪੀ ਹਰਮਨਦੀਪ ਹੰਸ ਨੇ ਦੱਸਿਆ ਕਿ ਹੁਣ ਤੱਕ 16 ਸਕੂਲਾਂ ਨੂੰ ਈਮੇਲ ਮਿਲੇ ਹਨ। ਇਹ ਧਮਕੀਆਂ, ਜਿਨ੍ਹਾਂ ਵਿੱਚ ਮੋਹਾਲੀ ਸ਼ਹਿਰ, ਖਰੜ ਅਤੇ ਜ਼ੀਰਕਪੁਰ ਦੇ ਸਕੂਲ ਵੀ ਸ਼ਾਮਲ ਹਨ, ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। 15 ਸੀਨੀਅਰ ਅਧਿਕਾਰੀਆਂ ਦੇ ਨਾਲ 300 ਜਵਾਨ ਤਾਇਨਾਤ ਕੀਤੇ ਗਏ ਹਨ।

ਜ਼ਿਲ੍ਹੇ ਦੀ ਐਂਟੀ- ਸਾਬੋਟਾਜ ਟੀਮ ਤੋਂ ਇਲਾਵਾ, ਫਤਿਹਗੜ੍ਹ ਸਾਹਿਬ, ਰੋਪੜ ਅਤੇ ਚੰਡੀਗੜ੍ਹ ਹੈੱਡਕੁਆਰਟਰ ਤੋਂ ਹੋਰ ਵੀ ਟੀਮਾਂ ਨੂੰ ਬੁਲਾਇਆ ਗਿਆ ਹੈ। ਸਾਰੇ ਸਕੂਲਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਸਕੂਲਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕਿਸੇ ਨੂੰ ਧਮਕੀ ਭਰਿਆ ਈਮੇਲ ਮਿਲਦਾ ਹੈ ਤਾਂ ਉਨ੍ਹਾਂ ਨੂੰ ਖਾਲੀ ਕਰਵਾਉਣ ਦੀ ਯੋਜਨਾ ਪਹਿਲਾਂ ਤੋਂ ਹੀ ਤਿਆਰ ਰੱਖਣ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...