ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੋਹਾਲੀ ਦੇ SSP ਦਫ਼ਤਰ ਦੇ ਬਾਹਰ ਫਾਇਰਿੰਗ, ਅਣਪਛਾਤੇ ਬਦਮਾਸ਼ਾਂ ਨੇ ਨੌਜਵਾਨ ਦਾ ਕੀਤਾ ਕਤਲ

Mohali SSP office firing: ਮੋਹਾਲੀ ਦੇ ਐਸਐਸਪੀ ਦਫ਼ਤਰ ਦੇ ਬਾਹਰ ਬੁੱਧਵਾਰ ਨੂੰ ਅਚਨਕ ਗੋਲੀਬਾਰੀ ਹੋਈ। ਜਿਸ ਤੋਂ ਬਾਅਦ ਸਾਰੇ ਪਾਸੇ ਹੜਕੰਪ ਮਚ ਗਿਆ। ਇਹ ਗੋਲੀਬਾਰੀ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ। ਇਸ ਹਮਲੇ ਵਿੱਚ ਰੁੜਕੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ। ਇਸ ਹਮਲੇ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਗੁਰਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮੋਹਾਲੀ ਦੇ SSP ਦਫ਼ਤਰ ਦੇ ਬਾਹਰ ਫਾਇਰਿੰਗ, ਅਣਪਛਾਤੇ ਬਦਮਾਸ਼ਾਂ ਨੇ ਨੌਜਵਾਨ ਦਾ ਕੀਤਾ ਕਤਲ
Follow Us
amanpreet-kaur
| Updated On: 28 Jan 2026 16:41 PM IST

ਮੋਹਾਲੀ ਦੇ ਐਸਐਸਪੀ ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਹੋਈ ਹੈ। ਜਿੱਥੇ ਨੌਜਵਾਨ ਦਾ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਕਰੀਬ 10 ਤੋਂ 15 ਰਾਊਂਡ ਫਾਇਰਿੰਗ ਕੀਤੀ। ਮਿਲ ਜਾਣਕਾਰੀ ਮੁਤਾਬਕ, ਇਸ ਹਮਲੇ ਵਿੱਚ ਰੁੜਕੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ। ਗੁਰਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਫੌਰੈਂਸਿਕ ਟੀਮ ਵੱਲੋਂ ਘਟਨਾ ਵਾਲੀ ਥਾਂ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਬੂਤ ਜੁਟਾਉਣ ਵਿੱਚ ਜੁੜ ਗਏ ਹਨ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।

ਮੋਹਾਲੀ ਕੋਰਟ ਵਿੱਚ ਕੰਮ ਲਈ ਆਇਆ ਸੀ ਗੁਰਪ੍ਰੀਤ

ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਆਪਣੀ ਪਤਨੀ ਨਾਲ ਆਪਣੀ ਆਈ-20 ਕਾਰ ਵਿੱਚ ਮੋਹਾਲੀ ਕੋਰਟ ਵਿੱਚ ਆਇਆ ਸੀ। ਉਸ ਦੀ ਆਈ-20 ਕਾਰ ‘ਤੇ ਪੁਲਿਸ ਦਾ ਸਟਿੱਕਰ ਲੱਗਿਆ ਹੋਇਆ ਸੀ। ਮੰਨਿਆ ਜਾ ਰਿਹਾ ਹੈ ਕਿ ਗੋਲੀਬਾਰੀ ਕਰਨ ਵਾਲੇ ਦੋ ਨੌਜਵਾਨ ਸਨ ਜੋ ਮੋਟਰਸਾਈਕਲ ‘ਤੇ ਆਏ ਸਨ। ਉਸ ਨੇ ਕਾਰ ਐਸਐਸਪੀ ਦਫ਼ਤਰ ਦੇ ਬਾਹਰ ਮੁੱਖ ਸੜਕ ‘ਤੇ ਪਾਰਕਿੰਗ ਵਿੱਚ ਖੜ੍ਹੀ ਕੀਤੀ ਸੀ। ਜਦੋਂ ਉਹ ਕਾਰ ਵਿੱਚ ਚੜ੍ਹ ਰਿਹਾ ਸੀ ਤਾਂ ਹਮਲਾਵਰਾਂ ਨੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਪਤਨੀ ਨੂੰ ਵੀ ਮਾਰਨ ਦੀ ਕੀਤੀ ਕੋਸ਼ਿਸ਼

ਮੌਕੇ ‘ਤੇ ਮੌਜੂਦ ਇੱਕ ਚਸ਼ਮਦੀਦ ਨੇ ਦੱਸਿਆ ਕਿ ਮੁਲਜ਼ਮਾਂ ਨੇ ਨੌਜਵਾਨ ਨੂੰ ਬਹੁਤ ਦੂਰੀ ਤੋਂ ਗੋਲੀ ਮਾਰੀ। ਫਿਰ ਹਮਲਾਵਰਾਂ ਨੇ ਨੌਜਵਾਨ ਦੀ ਪਤਨੀ ਨੂੰ ਵੀ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੀ ਬੰਦੂਕ ਜਾਮ ਹੋ ਗਈ। ਜਿਸ ਕਾਰਨ ਉਸ ਦੀ ਪਤਨੀ ਦੀ ਜਾਨ ਬੱਚ ਗਈ।

ਆਪਸੀ ਰੰਜਿਸ਼ ਦਾ ਮਾਮਲਾ- ਪਲਿਸ

ਮਿਲੀ ਜਾਣਕਾਰੀ ਮੁਤਾਬਕ, ਐਸਐਸਪੀ ਦਫ਼ਤਰ ਦੇ ਗੇਟ ਦੇ ਬਾਹਰ ਪਿੰਡ ਰੁੜਕੀ ਖੇਮਾ ਦੇ ਰਹਿਣ ਵਾਲਾ ਗੁਰਪ੍ਰੀਤ ਸਿੰਘ ਨਿਕਲ ਰਿਹਾ ਸੀ। ਇਸ ਦੌਰਾਨ ਘਾਤ ਲਗਾਏ ਬੈਠੇ ਅਣਪਛਾਤੇ ਬਦਮਾਸ਼ਾਂ ਨੇ ਉਸ ‘ਤੇ ਫਾਇਰਿੰਗ ਕਰ ਦਿੱਤੀ। ਇਸ ਹਮਲੇ ਵਿੱਚ ਗੁਰਪ੍ਰੀਤ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਜਾਂਦੇ ਹਨ।

ਪੁਲਿਸ ਦੀ ਮੁਢਲੀ ਜਾਂਚ ਵਿੱਚ ਇਹ ਮਾਮਲਾ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਇਸ ਪਹਿਲੂ ਤੋਂ ਜਾਂਚ ਕਰ ਰਹੀ ਹੈ। ਇਸ ਹਮਲੇ ਤੋਂ ਬਾਅਦ ਹਮਲਾਵਰਾਂ ਦੀ ਪਛਾਣ ਦੇ ਲਈ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਖੰਗਾਲ ਰਹੀ ਹੈ। ਮੁਹਾਲੀ ਪੁਲਿਸ ਨੇ ਕਿਹਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਮੋਹਾਲੀ ਦੇ ਐਸਐਸਪੀ ਦਫ਼ਤਰ ਵਰਗੇ ਉੱਚ ਸੁਰੱਖਿਆ ਵਾਲੇ ਖੇਤਰ ਦੀ ਸੁਰੱਖਿਆ ਵਿਵਸਥਾ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।