ਪੰਜਾਬ ‘ਚ ਫਿਰੌਤੀ ਰੈਕੇਟ ਦਾ ਪਰਦਾਫਾਸ਼; ਲਾਰੈਂਸ ਗੈਂਗ ਨਾਲ ਜੁੜੇ 2 ਮੁਲਜ਼ਮ ਗ੍ਰਿਫਤਾਰ, 2 ਪਿਸਤੌਲ ਅਤੇ ਕਾਰਤੂਸ ਬਰਾਮਦ

Published: 

13 Sep 2023 07:10 AM

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਇੱਕ ਫਿਰੌਤੀ ਰੈਕੇਟ ਦਾ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਦੋ ਮੁੱਖ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਐਸਏਐਸ ਨਗਰ ਪੁਲਿਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਹਿਲੇ ਮੁਲਜ਼ਮ ਤ੍ਰਿਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਹਰੀਸ਼ ਉਰਫ ਹੈਰੀ ਨੂੰ ਵੀ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਗਿਆ।

ਪੰਜਾਬ ਚ ਫਿਰੌਤੀ ਰੈਕੇਟ ਦਾ ਪਰਦਾਫਾਸ਼; ਲਾਰੈਂਸ ਗੈਂਗ ਨਾਲ ਜੁੜੇ 2 ਮੁਲਜ਼ਮ ਗ੍ਰਿਫਤਾਰ, 2 ਪਿਸਤੌਲ ਅਤੇ ਕਾਰਤੂਸ ਬਰਾਮਦ
Follow Us On

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਬੀਤੇ ਦਿਨੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਇੱਕ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਦੋ ਮੁੱਖ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਦੋ 32 ਬੋਰ ਦੇ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਮੁਲਜ਼ਮਾਂ ਵਿੱਚ ਤ੍ਰਿਲੋਚਨ ਸਿੰਘ ਉਰਫ਼ ਰਾਹੁਲ ਚੀਮਾ ਵਾਸੀ ਸੈਕਟਰ-26 ਚੰਡੀਗੜ੍ਹ ਅਤੇ ਹਰੀਸ਼ ਉਰਫ਼ ਹੈਰੀ ਉਰਫ਼ ਬਾਬਾ ਵਾਸੀ ਪਿੰਡ ਬੁਢਾਨੀਆ ਜ਼ਿਲ੍ਹਾ ਝੱਜਰ ਹਰਿਆਣਾ ਸ਼ਾਮਲ ਹਨ।

SAS ਨਗਰ ਦੇ AIG, SSOC ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗਿਰੋਹ ਦੇ ਕੁਝ ਮੈਂਬਰ ਪੰਜਾਬ ਅਤੇ ਨੇੜਲੇ ਸੂਬਿਆਂ ਦੇ ਕਾਰੋਬਾਰੀਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਤੋਂ ਪੈਸੇ ਵਸੂਲਣ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ। ਉਹ ਇਲਾਕੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਵੀ ਯੋਜਨਾ ਬਣਾ ਰਹੇ ਹਨ।

ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਕੀਤਾ ਗ੍ਰਿਫ਼ਤਾਰ

ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਐਸਏਐਸ ਨਗਰ ਪੁਲਿਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਹਿਲੇ ਮੁਲਜ਼ਮ ਤ੍ਰਿਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫਿਰ ਮੰਗਲਵਾਰ ਨੂੰ ਮੁਲਜ਼ਮ ਹਰੀਸ਼ ਉਰਫ ਹੈਰੀ ਨੂੰ ਵੀ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਗਿਆ।

ਸੋਸ਼ਲ ਮੀਡੀਆ ‘ਤੇ ਹਥਿਆਰਾਂ ਦਾ ਪ੍ਰਦਰਸ਼ਨ

AIG ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਮਸ਼ਹੂਰ ਬਣਨਾ ਚਾਹੁੰਦੇ ਸਨ। ਇਸ ਦੇ ਲਈ ਉਨ੍ਹਾਂ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪ੍ਰੋਫਾਈਲ ਵੀ ਬਣਾਏ ਸਨ। ਇਨ੍ਹਾਂ ਰਾਹੀਂ ਦੋਸ਼ੀ ਭੋਲੇ-ਭਾਲੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਹਥਿਆਰਾਂ ਅਤੇ ਗੋਲੀਆਂ ਦਾ ਪ੍ਰਦਰਸ਼ਨ ਕਰਦੇ ਸਨ। ਮੁਲਜ਼ਮ ਭੋਲੇ ਭਾਲੇ ਨੌਜਵਾਨਾਂ ਨੂੰ ਗਿਰੋਹ ਲਈ ਕੰਮ ਕਰਨ ਦਾ ਲਾਲਚ ਦਿੰਦੇ ਸਨ। ਇਸ ਦੇ ਲਈ ਉਹ ਨੌਜਵਾਨਾਂ ਨੂੰ ਗੈਂਗ ਦਾ ਹਿੱਸਾ ਬਣਨ ਦੇ ਬਦਲੇ ਚੰਗੇ ਪੈਸਿਆਂ ਦਾ ਵਾਅਦਾ ਕਰਕੇ ਸ਼ਾਹੀ ਜੀਵਨ ਦੀ ਪੇਸ਼ਕਸ਼ ਕਰਦੇ ਸਨ।

ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਮੁਲਜ਼ਮ

AIG ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਉਨ੍ਹਾਂ ਦੇ ਮਾਡਿਊਲ ਦੇ ਹੋਰ ਮੈਂਬਰਾਂ ਨੂੰ ਲੱਭਣ ਅਤੇ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਨੇ 11 ਸਤੰਬਰ ਨੂੰ SSOC ਮੁਹਾਲੀ ਥਾਣੇ ਵਿੱਚ ਆਰਮਜ਼ ਐਕਟ ਅਤੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

Related Stories