ਚੰਡੀਗੜ੍ਹ ਅਤੇ ਮੋਹਾਲੀ ‘ਚ ਫੈਲਾਈ ਸੀ ਦਹਿਸ਼ਤ, ਨਾਈਟ ਕਲੱਬਾਂ ਦੇ ਮਾਲਕਾਂ ਤੋਂ ਵਸੂਲਤਾ ਸੀ ਫਿਰੌਤੀ, ਪੁਲਿਸ ਦੇ ਹੱਥੇ ਚੜ੍ਹਿਆ ਲਾਰੈਂਸ ਬਿਸ਼ਨੋਈ ਦਾ ਸਾਥੀ

Updated On: 

20 Jul 2023 14:27 PM

Crime News: ਪੁਲਿਸ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਨੇ ਜਬਰੀ ਵਸੂਲੀ ਦੇ ਪੈਸੇ ਕਿੱਥੇ ਨਿਵੇਸ਼ ਕੀਤੇ ਹਨ। ਕਿਉਂਕਿ ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਕੁਝ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੇ ਵਸੂਲੀ ਦੇ ਪੈਸੇ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਨਿਵੇਸ਼ ਕੀਤੇ ਸਨ।

ਚੰਡੀਗੜ੍ਹ ਅਤੇ ਮੋਹਾਲੀ ਚ ਫੈਲਾਈ ਸੀ ਦਹਿਸ਼ਤ, ਨਾਈਟ ਕਲੱਬਾਂ ਦੇ ਮਾਲਕਾਂ ਤੋਂ ਵਸੂਲਤਾ ਸੀ ਫਿਰੌਤੀ, ਪੁਲਿਸ ਦੇ ਹੱਥੇ ਚੜ੍ਹਿਆ ਲਾਰੈਂਸ ਬਿਸ਼ਨੋਈ ਦਾ ਸਾਥੀ
Follow Us On

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਪੰਜਾਬ ਦੇ ਖੰਨਾ ਤੋਂ ਚੰਡੀਗੜ੍ਹ, ਮੁਹਾਲੀ ਅਤੇ ਨੇੜਲੇ ਜ਼ਿਲ੍ਹਿਆਂ ਵਿੱਚ ਨਾਈਟ ਕਲੱਬਾਂ, ਬਾਰ ਮਾਲਕਾਂ ਸਮੇਤ ਅਮੀਰ ਲੋਕਾਂ ਤੋਂ ਫੋਨ ਤੇ ਫਿਰੌਤੀ ਮੰਗਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ (Lawrance Bishnoi Gang) ਦੇ ਇੱਕ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ (24) ਵਾਸੀ ਪਿੰਡ ਘੰਗਰੋਲੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।

ਉਹ ਪੇਸ਼ੇ ਤੋਂ ਟੈਕਸੀ ਡਰਾਈਵਰ ਹੈ। ਪੁਲਿਸ ਟੀਮਾਂ ਨੇ ਮੁਲਜ਼ਮ ਕੋਲੋਂ ਦੋ ਕਾਰਤੂਸਾਂ ਸਮੇਤ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤੀ ਹੈ। ਮਾਮਲੇ ‘ਚ ਦੋਸ਼ੀ ਨੂੰ ਨਾਮਜ਼ਦ ਕੀਤਾ ਗਿਆ ਹੈ। ਪਿਛਲੇ ਕੁਝ ਸਮੇਂ ਤੋਂ ਪੁਲਿਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਾਰੋਬਾਰੀਆਂ ਅਤੇ ਉੱਘੇ ਲੋਕਾਂ ਨੂੰ ਫਿਰੌਤੀ ਦੇ ਫੋਨ ਆ ਰਹੇ ਹਨ। ਇਸ ਤੋਂ ਬਾਅਦ ਐਸਐਸਓਸੀ ਨੇ 24 ਜੂਨ ਨੂੰ ਆਪਣੇ ਥਾਣੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। SSOC ਟੀਮਾਂ ਲਗਾਤਾਰ ਚੌਕਸੀ ਰੱਖ ਰਹੀਆਂ ਸਨ। ਇਸ ਤੋਂ ਬਾਅਦ ਅਗਾਊਂ ਖੁਫੀਆ ਜਾਣਕਾਰੀ ਇਕੱਠੀ ਕਰਕੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਲੰਬੇ ਸਮੇਂ ਤੋਂ ਕਰ ਰਿਹਾ ਸੀ ਜਬਰੀ ਵਸੂਲੀ

ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਚੰਡੀਗੜ੍ਹ, ਮੁਹਾਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦਾ ਸਨ। ਅਜਿਹਾ ਪਹਿਲੀ ਵਾਰ ਨਹੀਂ ਹੈ। ਪਿਛਲੇ ਕੁਝ ਸਾਲਾਂ ਵਿੱਚ ਐਸਐਸਓਸੀ ਨੇ ਅਜਿਹੇ ਵੱਖ-ਵੱਖ ਗਰੋਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਉਸ ਨੂੰ ਆਹਮੋ-ਸਾਹਮਣੇ ਬੈਠ ਕੇ ਪੁੱਛਗਿੱਛ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਐਸਓਸੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹੁਣ ਤੱਕ ਕਿੰਨੇ ਲੋਕ ਇਨ੍ਹਾਂ ਲੋਕਾਂ ਦਾ ਸ਼ਿਕਾਰ ਹੋ ਚੁੱਕੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ