ਅਮਰੂਦਾਂ ਦੇ ਬੂਟਿਆਂ ਦੇ ਘੁਟਾਲੇ ਵਿੱਚ ਵਿਜੀਲੈਂਸ ਨੇ ਇੱਕ ਹੋਰ ਸੇਵਾਮੁਕਤ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ
Crime News: ਅਮਰੂਦ ਦੇ ਬਾਗਾਂ ਲਈ ਕਰੋੜਾਂ ਰੁਪਏ ਦੇ ਮੁਆਵਜ਼ੇ ਦੇ ਘਪਲੇ ਵਿੱਚ ਐਮਆਈਜੀ ਫਲੈਟ, ਸੈਕਟਰ-70, ਮੁਹਾਲੀ ਦੇ ਵਸਨੀਕ ਸੁਰਿੰਦਰਪਾਲ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੰਜਾਬ ਦੇ ਮੁਹਾਲੀ ਵਿੱਚ ਵਿਜੀਲੈਂਸ ਬਿਊਰੋ (Vigilance Bureau) ਨੇ ਅਮਰੂਦਾਂ ਦੇ ਬੂਟਿਆਂ (Guava Plant Scam) ਦੇ ਮੁਆਵਜ਼ੇ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਸਮੇਂ ਇਹ ਘਪਲਾ ਹੋਇਆ, ਉਸ ਸਮੇਂ ਪਟਵਾਰੀ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (Gamada) ਦੇ ਭੂਮੀ ਗ੍ਰਹਿਣ ਕੁਲੈਕਟਰ ਦੇ ਦਫਤਰ ਵਿਚ ਤਾਇਨਾਤ ਸੀ। ਇਸ ਘੁਟਾਲੇ ਵਿੱਚ ਇਹ 19ਵੀਂ ਗ੍ਰਿਫ਼ਤਾਰੀ ਹੈ।
ਜ਼ਿਲ੍ਹਾ ਮੁਹਾਲੀ ਵਿੱਚ ਇਹ ਘਪਲਾ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਹੋਇਆ ਹੈ। ਮੁਲਜ਼ਮ ਸੁਰਿੰਦਰਪਾਲ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।


