ਅਮਰੂਦਾਂ ਦੇ ਬੂਟਿਆਂ ਦੇ ਘੁਟਾਲੇ ਵਿੱਚ ਵਿਜੀਲੈਂਸ ਨੇ ਇੱਕ ਹੋਰ ਸੇਵਾਮੁਕਤ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ

Published: 

11 Jul 2023 18:19 PM

Crime News: ਅਮਰੂਦ ਦੇ ਬਾਗਾਂ ਲਈ ਕਰੋੜਾਂ ਰੁਪਏ ਦੇ ਮੁਆਵਜ਼ੇ ਦੇ ਘਪਲੇ ਵਿੱਚ ਐਮਆਈਜੀ ਫਲੈਟ, ਸੈਕਟਰ-70, ਮੁਹਾਲੀ ਦੇ ਵਸਨੀਕ ਸੁਰਿੰਦਰਪਾਲ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਅਮਰੂਦਾਂ ਦੇ ਬੂਟਿਆਂ ਦੇ ਘੁਟਾਲੇ ਵਿੱਚ ਵਿਜੀਲੈਂਸ ਨੇ ਇੱਕ ਹੋਰ ਸੇਵਾਮੁਕਤ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ
Follow Us On

ਪੰਜਾਬ ਦੇ ਮੁਹਾਲੀ ਵਿੱਚ ਵਿਜੀਲੈਂਸ ਬਿਊਰੋ (Vigilance Bureau) ਨੇ ਅਮਰੂਦਾਂ ਦੇ ਬੂਟਿਆਂ (Guava Plant Scam) ਦੇ ਮੁਆਵਜ਼ੇ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਸਮੇਂ ਇਹ ਘਪਲਾ ਹੋਇਆ, ਉਸ ਸਮੇਂ ਪਟਵਾਰੀ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (Gamada) ਦੇ ਭੂਮੀ ਗ੍ਰਹਿਣ ਕੁਲੈਕਟਰ ਦੇ ਦਫਤਰ ਵਿਚ ਤਾਇਨਾਤ ਸੀ। ਇਸ ਘੁਟਾਲੇ ਵਿੱਚ ਇਹ 19ਵੀਂ ਗ੍ਰਿਫ਼ਤਾਰੀ ਹੈ।

ਜ਼ਿਲ੍ਹਾ ਮੁਹਾਲੀ ਵਿੱਚ ਇਹ ਘਪਲਾ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਹੋਇਆ ਹੈ। ਮੁਲਜ਼ਮ ਸੁਰਿੰਦਰਪਾਲ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਸੁਰਿੰਦਰਪਾਲ ਵੱਲੋਂ ਦਿੱਤੀ ਗਈ ਜਾਣਕਾਰੀ ਗਲਤ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾਵਾਂ ਪਾਸ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਬਾਗਬਾਨੀ ਵਿਭਾਗ ਵੱਲੋਂ ਮੁਆਵਜ਼ੇ ਦੀ ਸਿਫ਼ਾਰਸ਼ ਲਈ ਐਲਏਸੀ ਗਮਾਡਾ ਨੂੰ ਭੇਜੀ ਗਈ ਮੁਲਾਂਕਣ ਰਿਪੋਰਟ ਵਿੱਚ ਮਾਲ ਰਿਕਾਰਡ ਅਨੁਸਾਰ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਹੀਂ ਸੀ।

ਪਰ ਉਕਤ ਪਟਵਾਰੀ ਨੇ ਇਸ ‘ਤੇ ਇਤਰਾਜ਼ ਕਰਨ ਦੀ ਬਜਾਏ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਰਿਪੋਰਟ ਦੇ ਦਿੱਤੀ | ਜਿਸਨੇ ਬਾਅਦ ਵਿੱਚ ਮੁਆਵਜ਼ੇ ਦੀ ਅਦਾਇਗੀ ਜਾਰੀ ਕਰ ਦਿੱਤੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ