PM Modi ਅਤੇ Anurag Thakur ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਦੋ ਦਿਨ ਦੇ ਰਾਸ਼ਟਰੀ ਸੌਗ ਦਾ ਐਲਾਨ
Parkash Singh Badal Death: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 21 ਅਪ੍ਰੈਲ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਸਨ। ਮੰਗਲਵਾਰ ਸ਼ਾਮ ਨੂੰ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।
PM Modi Homage to Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਸੋਸ ਜਤਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਜੰਲੀ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਦੋ ਦਿਨ ਦੇ ਰਾਸ਼ਟਰੀ ਸੌਗ ਦਾ ਐਲਾਨ ਕੀਤਾ ਹੈ। ਅਗਲੇ ਦੋ ਦਿਨ ਤੱਕ ਸਾਰੇ ਸਰਕਾਰੀ ਦਫ਼ਤਰਾਂ ਤੇ ਲੱਗੇ ਤਿਰੰਗੇ ਝੁੱਕੇ ਰਹਿਣਗੇ।ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਨੂੰ ਮੋਹਾਲੀ ਦੇ ਫੋਰਟੀਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ।
Extremely saddened by the passing away of Shri Parkash Singh Badal Ji. He was a colossal figure of Indian politics, and a remarkable statesman who contributed greatly to our nation. He worked tirelessly for the progress of Punjab and anchored the state through critical times. pic.twitter.com/scx2K7KMCq
— Narendra Modi (@narendramodi) April 25, 2023
ਅਨੁਰਾਗ ਠਾਕੁਰ ਨੇ ਵੀ ਜਤਾਇਆ ਅਫਸੋਸ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋ ਗਹਿਰੇ ਸੋਗ ਵਿੱਚ ਹਨ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬ ਨੇ ਇੱਕ ਦੁਰਦਰਸ਼ੀ ਨਜਰ ਰੱਖਣ ਵਾਲੇ ਆਗੂ ਨੂੰ ਗਵਾ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ।
ਇਹ ਵੀ ਪੜ੍ਹੋ
Deeply mourn the demise of former Punjab CM Prakash Singh Badal Ji. Punjab has lost a great visionary leader who immensely contributed to the development of Punjab. My heartfelt condolences to his family.
Om Shanti 🙏🏻 pic.twitter.com/9zfWg9C9aU
— Anurag Thakur (@ianuragthakur) April 25, 2023
ਦੱਸ ਦੇਈਏ ਕਿ ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ 21 ਅਪ੍ਰੈਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਦੋਂ ਤੋਂ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਦੀ ਉਮਰ 95 ਸਾਲ ਸੀ। ਉਸ ਨੂੰ ਬ੍ਰੌਨਕਇਲ ਅਸਥਮਾ ਅਤੇ ਗੈਸਟਰਾਟਿਸ ਦੀ ਸ਼ਿਕਾਇਤ ਦੱਸੀ ਗਈ ਸੀ।