PM Modi ਅਤੇ Anurag Thakur ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਦੋ ਦਿਨ ਦੇ ਰਾਸ਼ਟਰੀ ਸੌਗ ਦਾ ਐਲਾਨ

Updated On: 

25 Apr 2023 22:36 PM IST

Parkash Singh Badal Death: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 21 ਅਪ੍ਰੈਲ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਸਨ। ਮੰਗਲਵਾਰ ਸ਼ਾਮ ਨੂੰ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।

Follow Us On
PM Modi Homage to Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਸੋਸ ਜਤਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਜੰਲੀ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਦੋ ਦਿਨ ਦੇ ਰਾਸ਼ਟਰੀ ਸੌਗ ਦਾ ਐਲਾਨ ਕੀਤਾ ਹੈ। ਅਗਲੇ ਦੋ ਦਿਨ ਤੱਕ ਸਾਰੇ ਸਰਕਾਰੀ ਦਫ਼ਤਰਾਂ ਤੇ ਲੱਗੇ ਤਿਰੰਗੇ ਝੁੱਕੇ ਰਹਿਣਗੇ।ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਨੂੰ ਮੋਹਾਲੀ ਦੇ ਫੋਰਟੀਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਅਨੁਰਾਗ ਠਾਕੁਰ ਨੇ ਵੀ ਜਤਾਇਆ ਅਫਸੋਸ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋ ਗਹਿਰੇ ਸੋਗ ਵਿੱਚ ਹਨ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬ ਨੇ ਇੱਕ ਦੁਰਦਰਸ਼ੀ ਨਜਰ ਰੱਖਣ ਵਾਲੇ ਆਗੂ ਨੂੰ ਗਵਾ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ। ਦੱਸ ਦੇਈਏ ਕਿ ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ 21 ਅਪ੍ਰੈਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਦੋਂ ਤੋਂ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਦੀ ਉਮਰ 95 ਸਾਲ ਸੀ। ਉਸ ਨੂੰ ਬ੍ਰੌਨਕਇਲ ਅਸਥਮਾ ਅਤੇ ਗੈਸਟਰਾਟਿਸ ਦੀ ਸ਼ਿਕਾਇਤ ਦੱਸੀ ਗਈ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ