AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Bail Aplication Reject: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਅਦਾਲਤ ਨੇ ਖਾਰਜ ਕੀਤੀ ਰੈਗੁਲਰ ਜਮਾਨਤ

Vigilance ਨੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਖਿਲਾਫ 15 ਅਕਤੂਬਰ ਨੂੰ FIR ਦਰਜ ਕੀਤੀ ਸੀ ਅਤੇ ਉਨ੍ਹਾਂ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਸੀ।

Bail Aplication Reject: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਅਦਾਲਤ ਨੇ ਖਾਰਜ ਕੀਤੀ ਰੈਗੁਲਰ ਜਮਾਨਤ
davinder-kumar-jalandhar
| Updated On: 11 Apr 2023 13:05 PM IST
Share
ਮੁਹਾਲੀ ਨਿਊਜ: ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Shyam Arora) ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤੀ ਹੈ। ਅਰੋੜਾ ਨੇ ਆਪਣੇ ਪਲਾਟ ਘੁਟਾਲੇ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਵਿਜੀਲੈਂਸ ਨੇ ਸਾਬਕਾ ਮੰਤਰੀ ਸਮੇਤ ਕੁੱਲ 10 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਰੋੜਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਪੁੱਛਗਿੱਛ ਹੋ ਚੁੱਕੀ ਹੈ ਅਤੇ ਹੋਰ ਕੁਝ ਵੀ ਬਰਾਮਦ ਨਹੀਂ ਹੋਣਾ ਹੈ, ਇਸ ਲਈ ਉਨ੍ਹਾਂ ਦੇ ਮੁਵੱਕਿਲ ਨੂੰ ਜ਼ਮਾਨਤ ਦਿੱਤੀ ਜਾਵੇ। ਦੂਜੇ ਪਾਸੇ ਵਿਜੀਲੈਂਸ ਨੇ ਦਲੀਲ ਦਿੱਤੀ ਕਿ ਮੁਲਜ਼ਮ ਵੱਡੇ ਮੰਤਰੀ ਰਹਿ ਚੁੱਕੇ ਹਨ। ਉਹ ਕਾਨੂੰਨੀ ਸੱਟੇਬਾਜ਼ੀ ਦੀਆਂ ਪੇਚੀਦਗੀਆਂ ਨੂੰ ਜਾਣਦੇ ਹਨ। ਜੇਕਰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਗਵਾਹਾਂ ਅਤੇ ਕੇਸ ਨੂੰ ਪ੍ਰਭਾਵਿਤ ਕਰ ਸਕਦੇ ਹਨ। ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।

ਇਹ ਸੀ ਮਾਮਲਾ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਲ 1987 ਵਿੱਚ ਆਨੰਦ ਲੈਂਪਸ ਲਿਮਟਿਡ ਕੰਪਨੀ ਨੂੰ ਸੇਲ ਡੀਡ ਰਾਹੀਂ 25 ਏਕੜ ਜ਼ਮੀਨ ਅਲਾਟ ਕੀਤੀ ਸੀ, ਜੋ ਬਾਅਦ ਵਿੱਚ ਸਿਗਨੀਫਾਈ ਇਨੋਵੇਸ਼ਨ ਨਾਂ ਦੀ ਫਰਮ ਵਿੱਚ ਤਬਦੀਲ ਹੋ ਗਈ। ਸਿਗਨੀਫਾਈ ਇਨੋਵੇਸ਼ਨ ਕੰਪਨੀ ਨੇ ਪੀਐਸਆਈਡੀਸੀ ਤੋਂ ਐਨਓਸੀ ਲੈ ਕੇ ਇਹ ਪਲਾਟ ਗੁਲਮੋਹਰ ਟਾਊਨਸ਼ਿਪ ਨੂੰ ਵੇਚ ਦਿੱਤਾ ਸੀ। ਤਤਕਾਲੀ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਗੁਲਮੋਹਰ ਟਾਊਨਸ਼ਿਪ ਦੇ ਉਕਤ ਪਲਾਟ ਨੂੰ ਕਈ ਹਿੱਸਿਆਂ ਵਿੱਚ ਵੰਡਣ ਲਈ ਐਮਡੀਪੀਐਸਆਈਡੀਸੀ ਨੂੰ ਪੱਤਰ ਭੇਜਿਆ ਸੀ ਅਤੇ ਐਮਡੀਪੀਐਸਆਈਡੀਸੀ ਦੇ ਅਧਿਕਾਰੀਆਂ ਨੇ ਬਿਨਾਂ ਫਾਈਲਾਂ ਦੀ ਪੜਤਾਲ ਕੀਤੇ ਹੀ ਇੱਥੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਸੀ।

15 ਅਕਤੂਬਰ ਨੂੰ ਦਰਜ ਹੋਈ ਸੀ FIR

ਰਿਸ਼ਵਤ ਦੇ ਮਾਮਲੇ ਵਿਚ ਵਿਜੀਲੈਂਸ ਬਿਓਰੇ ਨੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਖਿਲਾਫ 15 ਅਕਤੂਬਰ ਨੂੰ ਐਫਆਈਆਰ ਦਰਜ ਕੀਤੀ ਸੀ ਅਤੇ ਸਾਬਕਾ ਮੰਤਰੀ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ਵਿਚ ਸਾਬਕਾ ਮੰਤਰੀ ਅਰੋੜਾ ਨੇ ਪਹਿਲਾਂ ਮੁਹਾਲੀ ਦੀ ਅਦਾਲਤ ਵਿਚ ਜਮਾਨਤ ਦੀ ਅਰਜੀ ਦਾਖਲ ਕੀਤੀ ਸੀ ਪਰ ਅਦਾਲਤ ਵੱਲੋਂ ਇਹ ਅਰਜੀ ਖਾਰਜ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਅਰੋੜਾ ਨੇ ਹਾਈਕੋਰਟ ਵਿਚ ਅਰਜੀ ਦੇ ਕੇ ਤੋਂ ਜਮਾਨਤ ਦੀ ਮੰਗ ਕੀਤੀ ਸੀ। ਹਾਈਕੋਰਟ ਨੇ ਪਹਿਲਾਂ ਤਾਂ ਅਰੋੜਾ ਦੀ ਜਮਾਨਤ ਦੀ ਅਰਜੀ ਤੇ ਫੈਸਲਾ ਰਾਖਵਾਂ ਰੱਖ ਲਿਆ ਸੀ ਪਰ ਬਾਅਦ ਵਿਚ ਇਸ ਤੇ ਦੋਬਾਰਾ ਸੁਣਵਾਈ ਕਰਨ ਦੇ ਆਦੇਸ਼ ਦਿੱਤੇ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...