Firing in Zirakpur: ਜ਼ੀਰਕਪੁਰ ‘ਚ ਪੂਲ ਪਾਰਟੀ ‘ਚ ਫਾਇਰਿੰਗ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ, ਕੁੜੀਆਂ ‘ਤੇ ਨੋਟ ਸੁੱਟਣ ਤੋਂ ਰੋਕਿਆ ਤਾਂ ਹੋਇਆ ਵਿਵਾਦ

Updated On: 

22 May 2023 12:41 PM

Zirakpur ਦੇ ਇੱਕ ਨਿੱਜੀ ਹੋਟਲ ਵਿੱਚ ਐਤਵਾਰ ਦੇਰ ਰਾਤ ਪੂਲ ਪਾਰਟੀ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਤੇ ਹੁਣ ਪੁਲਿਸ ਨੇ ਚਾਰ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ। ਕੁੜੀਆਂ ਤੇ ਨੋਟ ਸੁੱਟਣ ਤੋਂ ਰੋਕਿਆ ਤਾਂ ਇਹ ਵਿਵਾਦ ਹੋਇਆ ਸੀ।

Firing in Zirakpur: ਜ਼ੀਰਕਪੁਰ ਚ ਪੂਲ ਪਾਰਟੀ ਚ ਫਾਇਰਿੰਗ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ, ਕੁੜੀਆਂ ਤੇ ਨੋਟ ਸੁੱਟਣ ਤੋਂ ਰੋਕਿਆ ਤਾਂ ਹੋਇਆ ਵਿਵਾਦ
Follow Us On

ਮੋਹਾਲੀ। ਜ਼ੀਰਕਪੁਰ ਵਿਖੇ ਪੂਲ ਪਾਰਟੀ ਦੌਰਾਨ ਫਾਇਰੰਗ ਕਰਨ ਵਾਲੇ ਚਾਰ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੂਸਾਰਪੰਜਾਬ ਵਿੱਚ ਕ੍ਰਾਈਮ (Crime) ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਤੇ ਹੁਣ ਜ਼ੀਰਕਪੁਰ ਵਿੱਚ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਨੌਜਵਾਨ ਆਪਣੇ ਪਰਿਵਾਰਾਂ ਨਾਲ ਪੂਲ ਪਾਰਟੀ ਆਈ ਕੁੜੀ ‘ਤੇ ਨੋਟਾਂ ਉਡਾ ਰਹੇ ਸਨ। ਇਸ ਤੋਂ ਬਾਅਦ ਕੁੜੀ ਦੇ ਨਾਲ ਆਏ ਪਰਿਵਾਰਕ ਮੈਂਬਰ ਨੇ ਉਕਤ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ।

ਗੁੱਸੇ ਵਿੱਚ ਬਦਮਾਸ਼ਾਂ ਨੇ ਪਹਿਲਾਂ ਹਮਲਾ ਕੀਤਾ ਪਰ ਰਿਸ਼ਤੇਦਾਰਾਂ ਨੇ ਕਿਸੇ ਤਰ੍ਹਾਂ ਪਰਿਵਾਰਿਕ ਮੈਂਬਰਾਂ ਦੀ ਦੀ ਜਾਨ ਬਚਾ ਲਈ। ਬਾਅਦ ਵਿੱਚ ਉਹ ਹੋਟਲ ਤੋਂ ਬਾਹਰ ਆ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਹੋਟਲ ਦੇ ਬਾਹਰ ਉਨ੍ਹਾਂ ਦਾ ਪਿੱਛਾ ਕੀਤਾ ਤੇ ਆਪਣੇ ਪਿਸਤੌਲ (Pistol) ਚੋਂ ਚਾਰ-ਪੰਜ ਗੋਲੀਆਂ ਚਲਾ ਦਿੱਤੀਆਂ।

ਘਟਨਾ ‘ਚ ਦੋ ਲੋਕ ਹੋਏ ਜ਼ਖਮੀ

ਦੋ ਜ਼ਖ਼ਮੀਆਂ ਵਿੱਚੋਂ ਇੱਕ ਹਮਲਾਵਰਾਂ ਦੇ ਗਰੁੱਪ ਨਾਲ ਸਬੰਧਤ ਸੀ, ਜਦੋਂ ਕਿ ਦੂਜਾ ਲੜਕੀ ਦਾ ਪਰਿਵਾਰਕ ਮੈਂਬਰ ਸੀ। ਸੂਤਰਾਂ ਮੁਤਾਬਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ‘ਤੇ ਬੋਤਲ ਨਾਲ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਦਕਿ ਹਮਲਾਵਰਾਂ ਨੇ ਉਸ ਦੀ ਲੱਤ ‘ਚ ਗੋਲੀ ਮਾਰ ਦਿੱਤੀ।

ਹਮਲਾਵਰ ਕੌਣ ਸਨ ਪੁਲਿਸ ਕਰ ਰਹੀ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਚਓ ਜ਼ੀਰਕਪੁਰ (Zirakpur) ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਪੂਲ ਪਾਰਟੀ ਦੀ ਇਜਾਜ਼ਤ ਦਿੱਤੀ ਗਈ ਸੀ। ਫਿਲਹਾਲ ਪੁਲਿਸ ਨੇ ਚਾਰ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਦੀ ਲੱਤ ‘ਚ ਗੋਲੀ ਲੱਗੀ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਇੱਕ ਹੋਰ ਨੌਜਵਾਨ ਦੇ ਸਿਰ ਵਿੱਚ ਧਮਾਕਾ ਹੋਣ ਦਾ ਮਾਮਲਾ ਵੀ ਸਾਹਮਣੇ ਆ ਰਿਹਾ ਹੈ, ਜਿਸ ਦੀ ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਪਹਿਲਾਂ ਵੀ ਕੀਤੀ ਸੀ ਹਮਲਾ ਕਰਨ ਦੀ ਕੋਸ਼ਿਸ਼

ਪੀੜਤ ਲੜਕੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਦਮਾਸ਼ ਨੇ ਚੰਡੀਗੜ੍ਹ ਦੇ ਇੱਕ ਕਲੱਬ ਵਿੱਚ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੀੜਤਾ ਨੇ ਦੱਸਿਆ ਕਿ ਉਸ ‘ਤੇ ਹਮਲਾ ਕਰਨ ਵਾਲਾ ਵਿਅਕਤੀ ਉਸ ਨੂੰ ਜਾਣਦਾ ਹੈ। ਉਹ ਸੈਕਟਰ-70 ਦਾ ਰਹਿਣ ਵਾਲਾ ਹੈ। ਉਸ ਨੇ ਕੁਝ ਸਮਾਂ ਪਹਿਲਾਂ ਚੰਡੀਗੜ੍ਹ ਦੇ ਇਕ ਕਲੱਬ ਵਿਚ ਉਸ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ